28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮੁਹਾਲੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 05-06-2025
ਐੱਸ. ਏ. ਐੱਸ. ਨਗਰ, 4 ਜੂਨ (ਕਪਿਲ ਵਧਵਾ)-ਮੁਹਾਲੀ ਪੁਲਿਸ ਨੇ ਬੀਤੇ ਦਿਨੀਂ ਲੁੱਟ-ਖੋਹ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 20 ਮਈ ਨੂੰ ਜਤਿੰਦਰ ਸਿੰਘ ਨਾਂਅ ਦੇ ਵਿਅਕਤੀ ਨਾਲ ਪਿੰਡ ਜਗਤਪੁਰਾ ਵਿਖੇ ਦੋ ਵਿਅਕਤੀਆਂ ਵਲੋਂ 80 ਹਜ਼ਾਰ ਰੁ. ਦੀ ਲੁੱਟ-ਖੋਹ ਕੀਤੀ ਗਈ ਸੀ | ਇਸ ਘਟਨਾ ਬਾਰੇ ਸੂਚਨਾ ਮਿਲਣ 'ਤੇ ਥਾਣਾ ਫੇਜ਼-11 ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮਾਮਲੇ ਦੀ ਜਾਂਚ ਦੌਰਾਨ ਤਕਨੀਕੀ ਸਾਧਨਾਂ ਅਤੇ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਦੋ ਮੁਲਜ਼ਮਾਂ ਨੂੰ ਦਬੋਚਣ ਵਿਚ ਸਫ਼ਲਤਾ ਹਾਸਲ ਕੀਤੀ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਪਰਮਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਨੂੰ ਜਲਦ ਹੀ ਪੁਲਿਸ ਵਲੋਂ ਮੁਹਾਲੀ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਪਾਰ ਮੰਡਲ ਨੇ ਖੇਤੀਬਾੜੀ ਵਿਭਾਗ ਨਾਲ ਅਨਾਜ ਮੰਡੀ ਦੇ ਭਖਦੇ ਮੁੱਦੇ 'ਤੇ ਕੀਤੀ ਚਰਚਾ <br/> ਅਗਲੀ ਖ਼ਬਰ ਚੰਡੀਗੜ੍ਹ ਦੇ ਪੀ.ਜੀ.ਆਈ. ਵਿਖੇ ਦਾਖ਼ਲ ਇਕ ਮੁਲਜ਼ਮ ਫ਼ਰਾਰ
Ad Position 24