28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

'ਯੁੱਧ ਨਸ਼ਿਆਂ ਵਿਰੁੱਧ' ਦੇ 95ਵੇਂ ਦਿਨ 138 ਨਸ਼ਾ ਤਸਕਰ ਗਿ੍ਫ਼ਤਾਰ 4.3 ਕਿਲੋ ਹੈਰੋਇਨ, 1.42 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ <br/>

Ad Position 21
No active advertisement
ਅਜੀਤ ਡੈਸਕ 05-06-2025
ਚੰਡੀਗੜ੍ਹ, 4 ਜੂਨ (ਅਜੀਤ ਬਿਊਰੋ)– ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 95ਵੇਂ ਦਿਨ ਪੰਜਾਬ ਪੁਲਿਸ ਨੇ 138 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4.3 ਕਿਲੋ ਹੈਰੋਇਨ, 6133 ਨਸ਼ੀਲੀਆਂ ਗੋਲੀਆਂ ਅਤੇ 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਨਾਲ ਸਿਰਫ਼ 95 ਦਿਨਾਂ ਅੰਦਰ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 15 ਹਜ਼ਾਰ 633 ਹੋ ਗਈ ਹੈ | ਸਪੈਸ਼ਲ ਡੀ.ਜੀ.ਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ 'ਚ 519 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚੱਲਦਿਆਂ ਸੂਬੇ ਭਰ ਵਿਚ 99 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ | ਸਪੈਸ਼ਲ ਡੀ.ਜੀ.ਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ.ਡੀ.ਪੀ) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 77 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਵਿਚ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਦਾ 350ਵਾਂ ਸਾਲ ਸ਼ਰਧਾ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਅਗਲੀ ਖ਼ਬਰ ਚੰਡੀਗੜ੍ਹ ਵਪਾਰ ਮੰਡਲ ਨੇ ਖੇਤੀਬਾੜੀ ਵਿਭਾਗ ਨਾਲ ਅਨਾਜ ਮੰਡੀ ਦੇ ਭਖਦੇ ਮੁੱਦੇ 'ਤੇ ਕੀਤੀ ਚਰਚਾ <br/>
Ad Position 24