28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਹਰਿਆਣਾ ਵਿਚ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਦਾ 350ਵਾਂ ਸਾਲ ਸ਼ਰਧਾ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ

Ad Position 21
No active advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੁਰੂਕਸ਼ੇਤਰ ਵਿਚ ਬਣਨ ਵਾਲੇ ਸਿੱਖ ਅਜਾਇਬ ਘਰ ਅਤੇ ਗੁਰੂ ਰਵਿਦਾਸ ਅਜਾਇਬ ਘਰ ਦੀ ਉਸਾਰੀ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹੋਈ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ | ਤਸਵੀਰ : ਕਮਲਜੀਤ ਸਿੰਘ <br/> 05-06-2025
ਚੰਡੀਗੜ੍ਹ, 4 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂਆਂ ਦੀ ਵਿਰਾਸਤ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਦੇ ਜੀਵਨ ਦਰਸ਼ਨ ਅਤੇ ਆਦਰਸ਼ਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਕੁਰੂਕਸ਼ੇਤਰ ਵਿਚ ਬਣਾਏ ਜਾ ਰਹੇ ਸਿੱਖ ਮਿਊਜ਼ੀਅਮ ਅਤੇ ਸੰਤ ਸ਼ਰੋਮਣੀ ਗੁਰੂ ਰਵੀਦਾਸ ਮਿਊਜ਼ੀਅਮ ਦੇ ਕੰਮਾਂ ਨੂੰ ਤੈਅ ਸਮੇਂ ਵਿਚ ਪੂਰਾ ਕੀਤਾ ਜਾਣਾ ਯਕੀਨੀ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਗੁਰੂਆਂ ਤੋਂ ਪੇ੍ਰਰਨਾ ਲੈ ਕੇ ਰਾਸ਼ਟਰ ਨਿਰਮਾਣ ਵਿਚ ਸਾਰਥਕ ਯੋਗਦਾਨ ਦੇ ਸਕਣ | ਮੁੱਖ ਮੰਤਰੀ ਸੈਣੀ ਅੱਜ ਇੱਥੇ ਕੁਰੂਕਸ਼ੇਤਰ ਵਿਚ ਬਣਨ ਵਾਲੇ ਸਿੱਖ ਮਿਊਜ਼ੀਅਮ ਅਤੇ ਗੁਰੂ ਰਵੀਦਾਸ ਮਿਊਜ਼ੀਅਮ ਦੇ ਨਿਰਮਾਣ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਮੀਟਿੰਗ ਦੀ ਅਗਵਾਈ ਕਰ ਰਹੇ ਸਨ | ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕੁਰੂਕਸ਼ੇਤਰ ਵਿਚ ਸਿੱਖ ਮਿਊਜ਼ੀਅਮ ਦਾ ਨਿਰਮਾਣ ਇਸ ਤਰ੍ਹਾ ਕੀਤਾ ਜਾਵੇ ਕਿ ਉਹ ਸਿੱਖ ਇਤਿਹਾਸ, ਸਭਿਆਚਾਰ ਅਤੇ ਗੁਰੂਆਂ ਦੇ ਯੋਗਦਾਨ ਦੀ ਸੰਪੂਰਣ ਝਲਕ ਪੇਸ਼ ਕਰੇ | ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮਿਊਜ਼ੀਅਮ ਵਿਚ ਸਿੱਖ ਗੁਰੂਆਂ ਵੱਲੋਂ ਧਰਮ ਦੀ ਰੱਖਿਆ, ਨਿਆਂ ਅਤੇ ਮਨੁੱਖੀ ਮੁੱਲਾਂ ਦੀ ਸਥਾਪਨਾ ਤਹਿਤ ਮੁਗਲ ਸ਼ਾਸਕਾਂ ਦੇ ਜ਼ੁਲਮਾਂ ਵਿਰੁੱਧ ਲੜੀ ਗਈ ਇਤਿਹਾਸਿਕ ਲੜਾਈਆਂ ਨੂੰ ਵੀ ਯਥਾਰਥ ਰੂਪ ਵਿਚ ਦਰਸਾਇਆ ਜਾਵੇ, ਤਾਂ ਜੋ ਬਲਿਦਾਨ ਅਤੇ ਸੰਘਰਸ਼ ਦੀ ਇਹ ਗਾਥਾ ਸਦੀਆਂ ਤੱਕ ਪੇ੍ਰਰਣਾ ਸਰੋਤ ਬਣੀ ਰਹੇ | ਉਨ੍ਹਾਂ ਨੇ ਇਹ ਸੁਝਾਅ ਵੀ ਦਿੱਤਾ ਕਿ ਸਿੱਖ ਇਤਿਹਾਸ ਦੇ ਤੱਥਾਤਮਕ ਦਸਤਾਵੇਜ਼ੀਕਰਨ ਤਹਿਤ ਇੱਕ ਮਾਹਰ ਕਮੇਟੀ ਦਾ ਗਠਨ ਕੀਤਾ ਜਾਵੇ | ਇਸੀ ਤਰ੍ਹਾਂ, ਮੁੱਖ ਮੰਤਰੀ ਨੇ ਸੰਤ ਸ਼ਰੋਮਣੀ ਗੁਰੂ ਰਵੀਦਾਸ ਮਿਊਜ਼ੀਅਮ ਦੇ ਸ਼ਾਨਦਾਰ ਨਿਰਮਾਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਸ ਮਿਊਜ਼ੀਅਮ ਨੂੰ ਨਾ ਸਿਰਫ਼ ਸਥਾਪਿਤ ਦੀ ਦਿ੍ਸ਼ਟੀ ਨਾਲ ਵੱਡਾ ਬਣਾਇਆ ਜਾਵੇ, ਸਗੋਂ ਇਸ ਦੀ ਵਿਸ਼ਾਵਸਤੂ ਵੀ ਸੰਤ ਰਵਿਦਾਸ ਦੇ ਜੀਵਨ ਦਰਸ਼ਨ, ਅਧਿਆਤਮਕ ਵਿਚਾਰਾਂ ਅਤੇ ਸਮਾਜਿਕ ਸਮਰਸਤਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਵਾਲੀ ਹੋਣੀ ਚਾਹੀਦੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਦਾ 350ਵਾਂ ਸਾਲ ਆਗਾਮੀ ਨਵੰਬਰ ਮਹੀਨੇ ਵਿਚ ਮਨਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਇਸ ਪਵਿੱਤਰ ਮੌਕੇ ਨੂੰ ਵੱਡੇ ਪੱਧਰ 'ਤੇ ਵਧੀਆ ਅਤੇ ਸ਼ਰਧਾ ਨਾਲ ਮਨਾਉਣ ਲਈ ਹੁਣ ਤੋਂ ਯੋਜਨਾਬੱਧ ਤਿਆਰੀਆਂ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ | ਮੀਟਿੰਗ ਵਿਚ ਦੱਸਿਆ ਗਿਆ ਕਿ ਸਿੱਖ ਮਿਊਜ਼ੀਅਮ ਲਈ ਤਿੰਨ ਏਕੜ ਅਤੇ ਗੁਰੂ ਰਵੀਦਾਸ ਮਿਊਜ਼ੀਅਮ ਲਈ ਪੰਜ ਏਕੜ ਭੂਮੀ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਵੱਲੋਂ ਪ੍ਰਦਾਨ ਕੀਤੀ ਜਾ ਚੁੱਕੀ ਹੈ | ਹੁਣ ਇਨ੍ਹਾਂ ਪਰਿਯੋਜਨਾਵਾਂ ਦੇ ਨਿਰਮਾਣ ਕੰਮ ਜਲਦੀ ਸ਼ੁਰੂ (ਬਾਕੀ ਸਫ਼ਾ 6 'ਤੇ)
ਕਰਨ ਤਹਿਤ ਜ਼ਰੂਰੀ ਪ੍ਰਕਿ੍ਆਵਾਂ ਨੂੰ ਪ੍ਰਾਥਮਿਕਤਾ ਦਿੱਤੀ ਜਾ
Ad Position 22
No active advertisement
ਪਿਛਲੀ ਖ਼ਬਰ ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਮਨਾਇਆ ਜਾਵੇਗਾ ਦਸਮੀਂ ਦਾ ਦਿਹਾੜਾ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਦੇ 95ਵੇਂ ਦਿਨ 138 ਨਸ਼ਾ ਤਸਕਰ ਗਿ੍ਫ਼ਤਾਰ 4.3 ਕਿਲੋ ਹੈਰੋਇਨ, 1.42 ਲੱਖ ਰੁਪਏ ਦੀ ਡਰੱਗ ਮਨੀ...
Ad Position 24