ਐੱਸ. ਏ. ਐੱਸ. ਨਗਰ, 4 ਜੂਨ (ਪ੍ਰੋ. ਅਵਤਾਰ ਸਿੰਘ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਅੱਜ 5 ਜੂਨ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਸਾਰਾ ਦਿਨ ਚੱਲਣ ਵਾਲੇ ਧਾਰਮਿਕ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਨਗੇ | ਇਸ ਮੌਕੇ ਸਵੇਰੇ 10 ਵਜੇ ਮਹਾਨ ਅੰਮਿ੍ਤ ਸੰਚਾਰ ਵੀ ਹੋਵੇਗਾ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |