28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜ਼ੀਰਕਪੁਰ ਤੇ ਢਕੌਲੀ ਥਾਣਿਆਂ ਦੇ ਮੁਖੀਆਂ ਦੇ ਤਬਾਦਲੇ <br/>

Ad Position 21
No active advertisement
ਅਜੀਤ ਡੈਸਕ 05-06-2025
ਜ਼ੀਰਕਪੁਰ, 4 ਜੂਨ (ਹੈਪੀ ਪੰਡਵਾਲਾ)-ਪੁਲਿਸ ਵਿਭਾਗ ਵਲੋਂ ਅੱਜ ਸਬ-ਡਵੀਜ਼ਨ ਦੇ ਦੋਨੋਂ ਥਾਣਿਆਂ ਜ਼ੀਰਕਪੁਰ ਅਤੇ ਢਕੌਲੀ ਦੇ ਮੁਖੀਆਂ ਦੇ ਤਬਾਦਲੇ ਕਰ ਦਿੱਤੇ ਗਏ | ਜ਼ੀਰਕਪੁਰ 'ਚ ਇੰਸਪੈਕਟਰ ਗਗਨਦੀਪ ਸਿੰਘ ਦੀ ਥਾਂ ਇੰਸਪੈਕਟਰ ਸਤਿੰਦਰ ਸਿੰਘ ਨੂੰ ਲਗਾਇਆ ਗਿਆ, ਜੋ ਕਿ ਪਹਿਲਾਂ ਥਾਣਾ ਲਾਲੜੂ ਦੇ ਮੁਖੀ ਸਨ | ਇਸੇ ਤਰ੍ਹਾਂ ਢਕੌਲੀ 'ਚ ਇੰਸਪੈਕਟਰ ਸਿਮਰਜੀਤ ਸਿੰਘ ਦੀ ਥਾਂ ਇੰਸਪੈਕਟਰ ਜਸ਼ਨਪ੍ਰੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ, ਜੋ ਕਿ ਪਹਿਲਾਂ ਆਈ. ਟੀ. ਸਿਟੀ 'ਚ ਬਤੌਰ ਐੱਸ. ਐੱਚ. ਓ. ਤਾਇਨਾਤ ਸਨ | ਅੱਜ ਅਹੁਦਾ ਸੰਭਾਲਣ ਉਪਰੰਤ ਦੋਵਾਂ ਥਾਣਿਆਂ ਦੇ ਮੁਖੀਆਂ ਨੇ ਸਬ-ਯਤਨਾਂ ਦੀ ਭਾਈਵਾਲਤਾ ਦੀ ਗੱਲ ਕਰਦਿਆਂ ਆਖਿਆ ਕਿ ਜਲਦ ਹੀ ਪੁਲਿਸ ਅਧਿਕਾਰੀਆਂ ਦੀ ਬੈਠਕ ਬੁਲਾ ਕੰਮ ਦੀ ਸਮੀਖਿਆ ਕੀਤੀ ਜਾਵੇਗੀ | ਇੰਸਪੈਕਟਰ ਸਤਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਜਾਣਗੇ ਕਿ ਥਾਣੇ ਤੇ ਬਲਟਾਣਾ ਚੌਕੀ 'ਚ ਆਉਣ ਵਾਲੇ ਲੋਕਾਂ ਦੇ ਨਾਲ-ਨਾਲ ਸੜਕ ਨਾਕਿਆਂ 'ਤੇ ਡਿਊਟੀ ਦੌਰਾਨ ਸਾਰਿਆਂ ਨਾਲ ਸਹੀ ਢੰਗ ਨਾਲ ਪੇਸ਼ ਆਇਆ ਜਾਵੇ | ਖੇਤਰ 'ਚ ਅਪਰਾਧ ਨੂੰ ਰੋਕਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਨੂੰ ਮੁੱਖ ਤਰਜ਼ੀਹ ਦਿੱਤੀ ਜਾਵੇਗੀ | ਅਮਨ-ਕਾਨੂੰਨ ਦੀ ਸਥਿਤੀ ਬਾਬਤ ਉਨ੍ਹਾਂ ਆਖਿਆ ਕਿ ਅਪਰਾਧੀਆਂ 'ਤੇ ਨਕੇਲ ਕੱਸਣ ਲਈ ਸ਼੍ਰੇਣੀ ਵਾਰ ਸੂਚੀ ਤਿਆਰ ਕੀਤੀ ਜਾਵੇਗੀ ਅਤੇ ਉਨ੍ਹਾਂ 'ਤੇ ਸਖ਼ਤ ਨਜ਼ਰ ਰੱਖੀ ਜਾਵੇਗੀ | ਇਸ ਦੇ ਨਾਲ ਹੀ ਨਸ਼ਿਆਂ ਖਿਲਾਫ਼ ਜੰਗ ਨੂੰ ਹੋਰ ਵੀ ਪ੍ਰਭਾਵੀ ਢੰਗ ਨਾਲ ਚਲਾਇਆ ਜਾਵੇਗਾ ਅਤੇ ਟ੍ਰੈਫ਼ਿਕ ਨੂੰ ਕੰਟਰੋਲ ਕਰਨ ਲਈ ਪ੍ਰਭਾਵੀ ਰਣਨੀਤੀ ਤਿਆਰ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੀ. ਜੀ.ਆਈ. ਮੈਡੀਕਲ ਟੈਕਨਾਲੋਜਿਸਟ ਯੂਨੀਅਨ ਚੋਣਾਂ 'ਚ ਅਜੈ ਕੁਮਾਰ ਬਣੇ ਪ੍ਰਧਾਨ <br/> ਅਗਲੀ ਖ਼ਬਰ ਡੇਰਾਬੱਸੀ ਪ੍ਰਸ਼ਾਸਨ ਸੜਕਾਂ ਦੀ ਹਾਲਤ ਸੁਧਾਰਨ 'ਚ ਰਿਹਾ ਨਾਕਾਮ <br/>
Ad Position 24