28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਾਬਕਾ ਮੰਤਰੀ ਕੰਗ ਵਲੋਂ 'ਸੰਵਿਧਾਨ ਬਚਾਓ' ਪ੍ਰੋਗਰਾਮ ਤਹਿਤ ਪਾਰਟੀ ਵਰਕਰਾਂ ਨਾਲ ਮੀਟਿੰਗ

Ad Position 21
No active advertisement
'ਸੰਵਿਧਾਨ ਬਚਾਓ' ਪ੍ਰੋਗਰਾਮ ਦੇ ਤਹਿਤ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਜਾਣਕਾਰੀ ਦਿੰਦੇ ਹੋਏ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ | ਤਸਵੀਰ : ਹਰਪ੍ਰੀਤ ਸਿੰਘ <br/> 05-06-2025
ਕੁਰਾਲੀ, 4 ਜੂਨ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ 'ਸੰਵਿਧਾਨ ਬਚਾਓ' ਪ੍ਰੋਗਰਾਮ ਦੇ ਤਹਿਤ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਦੇਸ਼ ਵਾਸੀ ਹੁਣ ਦੇਸ਼ ਦੇ ਸੰਵਿਧਾਨ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ | ਉਨ੍ਹਾਂ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਆਲੋਚਨਾ ਕਰਦਿਆਂ ਕਿਹਾ ਕਿ ਕਿਸੇ ਵੀ ਕੀਮਤ 'ਤੇ ਐਨ. ਡੀ. ਏ.-ਭਾਜਪਾ ਨੂੰ ਦੇਸ਼ ਦੇ ਸੰਵਿਧਾਨ ਨਾਲ ਛੇੜਛਾੜ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਰ ਔਖੇ ਸਮੇਂ 'ਚ ਭਾਰਤ ਦਾ ਸੰਵਿਧਾਨ ਹੀ ਦੇਸ਼, ਲੋਕਾਂ ਅਤੇ ਸਰਕਾਰ ਦਾ ਮਾਰਗਦਰਸ਼ਕ ਬਣਦਾ ਆ ਰਿਹਾ ਹੈ | ਉਨ੍ਹਾਂ ਵੱਡਮੁੱਲੇ ਸੰਵਿਧਾਨ ਦੀ ਦੁਰਵਰਤੋਂ ਨੂੰ ਰੋਕਣ ਲਈ ਸਾਰੀ ਸਿਆਸੀ ਪਾਰਟੀਆਂ ਨੂੰ ਕੇਂਦਰ ਸਰਕਾਰ ਵਿਰੁੱਧ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਸੌੜੇ ਹਿੱਤਾਂ ਲਈ ਵਿਰੋਧੀਆਂ ਦੀ ਲੋਕ ਹਿੱਤ 'ਚ ਉਠਾਈ ਜਾ ਰਹੀ ਆਵਾਜ਼ ਨੂੰ ਦਬਾਉਣ ਲਈ ਈ. ਡੀ. ਅਤੇ ਸੀ. ਬੀ. ਆਈ. ਦੀ ਦੁਰਵਰਤੋਂ ਕਰ ਰਹੀ ਹੈ | ਇਸੇ ਦੌਰਾਨ ਸਾਬਕਾ ਮੰਤਰੀ ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਬੀ. ਬੀ. ਐਮ. ਬੀ. ਭਾਖੜਾ ਨੰਗਲ ਸੰਬੰਧੀ ਪਹਿਲਾਂ ਬਣਾਏ ਗਏ ਕਾਨੂੰਨਾਂ/ਨਿਯਮਾਂ ਨੂੰ ਛਿੱਕੇ 'ਤੇ ਟੰਗ ਕੇ ਪੱਖਪਾਤ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਧੱਕੇ ਨਾਲ ਦੇਣ ਦਾ ਯਤਨ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਕੌਂਸਲਰ ਧੀਰਜ ਧੀਮਾਨ, ਪਵਨ ਸਿੰਗਲਾ, ਜਸਵਿੰਦਰ ਸਿੰਘ ਭੂਰਾ, ਚੰਦਰ ਮੋਹਨ ਵਰਮਾ, ਮਾਸਟਰ ਬਾਲ ਕਿ੍ਸ਼ਨ, ਬੀਬੀ ਜਗਦੀਪ ਕੌਰ, ਬੀਬੀ ਕੁਲਵਿੰਦਰ ਕੌਰ, ਰਾਜਪਾਲ ਬੇਗੜਾ, ਚਮਨ ਲਾਲ, ਸੁਖਬੀਰ ਰਾਣਾ ਤੇ ਡਾ. ਮੁਹੰਮਦ ਯਾਕੁਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਹਾ, ਕੇਂਦਰ ਸਰਕਾਰ ਆਪਣੇ ਸੌੜੇ ਹਿ ਤਾਂ ਲਈ ਵਿਰੋਧੀਆਂ ਦੀ ਆਵਾਜ਼ ਨੂੰ ਦਬਾ ਰਹੀ ਹੈ ਸਾਬਕਾ ਮੰਤਰੀ ਕੰਗ ਵਲੋਂ 'ਸ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਖੇੜਾ ਵਲੋਂ ਕੈਂਸਰ ਪੀੜਤ ਦੇ ਪਰਿਵਾਰ ਨੂੰ ਮਾਲੀ ਮਦਦ ਦਾ ਚੈੱਕ ਭੇਟ <br/>
Ad Position 24