29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪਿੰਡ ਚਟੌਲੀ ਕਲਾਂ ਵਿਖੇ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ 'ਤੇ ਬਣਾਈ ਗਈ ਗ਼ੈਰਕਾਨੂੰਨੀ ਉਸਾਰੀ ਢਾਹੀ <br/>

Ad Position 21
No active advertisement
ਅਜੀਤ ਡੈਸਕ 05-06-2025
ਕੁਰਾਲੀ, 4 ਜੂਨ (ਬਿੱਲਾ ਅਕਾਲਗੜ੍ਹੀਆ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੱੁਧ' ਤਹਿਤ ਅੱਜ ਨੇੜਲੇ ਪਿੰਡ ਚਟੌਲੀ ਕਲਾਂ ਵਿਖੇ ਪ੍ਰਸ਼ਾਸਨ ਵਲੋਂ ਇਕ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ 'ਤੇ ਗ਼ੈਰਕਾਨੂੰਨੀ ਢੰਗ ਨਾਲ ਮਕਾਨ ਦੇ ਨਾਲ ਬਣਾਇਆ ਗਿਆ ਇਕ ਢਾਂਚਾ ਢਾਹ ਦਿੱਤਾ ਗਿਆ | ਇਸ ਢਾਂਚੇ ਨੂੰ ਢਾਹੁਣ ਮੌਕੇ ਹਾਜ਼ਰ ਡੀ. ਐਸ. ਪੀ. ਮੁੱਲਾਂਪੁਰ ਮੋਹਿਤ ਅਗਰਵਾਲ ਅਤੇ ਐਸ. ਐਚ. ਓ. ਗੌਰਵਬੰਸ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਐਸ. ਐਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ ਦੇ ਨਿਰਦੇਸ਼ਾਂ 'ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਅਮਲ 'ਚ ਲਿਆਂਦੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਐਸ. ਪੀ. ਮੋਹਿਤ ਅਗਰਵਾਲ ਨੇ ਦੱਸਿਆ ਕਿ ਢਾਹਿਆ ਗਿਆ ਇਹ ਢਾਂਚਾ ਪਿੰਡ ਦੀ ਫਿਰਨੀ 'ਤੇ ਨਸ਼ਾ ਤਸਕਰ ਦਿਲਪ੍ਰੀਤ ਸਿੰਘ ਦੁਆਰਾ ਗ਼ੈਰਕਾਨੂੰਨੀ ਤੌਰ 'ਤੇ ਬਣਾਇਆ ਗਿਆ ਸੀ, ਜੋ ਕਿ ਇਸ ਸਮੇਂ ਐਨ. ਡੀ. ਪੀ. ਐਸ. ਦੇ ਇਕ ਮਾਮਲੇ 'ਚ ਹਿਰਾਸਤ 'ਚ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ 6 ਅਪਰਾਧਿਕ ਮਾਮਲਿਆਂ 'ਚ ਨਾਮਜ਼ਦ ਹੈ, ਜਿਨ੍ਹਾਂ 'ਚੋਂ ਚਾਰ ਮਾਮਲੇ ਜ਼ਿਲ੍ਹਾ ਰੋਪੜ ਅਤੇ ਮੁਹਾਲੀ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਦਰਜ ਹਨ | ਉਨ੍ਹਾਂ ਦੱਸਿਆ ਕਿ ਦਿਲਪ੍ਰੀਤ ਸਿੰਘ 'ਤੇ 29 ਮਈ 2022 ਨੂੰ ਸਦਰ ਕੁਰਾਲੀ ਥਾਣੇ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ 'ਚ ਉਸ ਕੋਲੋਂ 445 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਨਾਜਾਇਜ਼ ਉਸਾਰੀ ਢਾਹੁਣ ਦੀ ਇਹ ਕਾਰਵਾਈ ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਿਲ ਲੋਕਾਂ ਲਈ ਇਕ ਸਖ਼ਤ ਸੰਦੇਸ਼ ਹੈ | ਉਨ੍ਹਾਂ ਕਿਹਾ ਕਿ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ 'ਚ ਜਾਰੀ ਨਸ਼ਾ ਵਿਰੋਧੀ ਪਹਿਲਕਦਮੀ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਰਾਜ 'ਚੋਂ ਨਸ਼ਾਖੋਰੀ ਨੂੰ ਖ਼ਤਮ ਕਰਨਾ ਹੈ | ਇਸ ਕਾਰਵਾਈ ਮੌਕੇ ਡਿਊਟੀ ਮੈਜਿਸਟ੍ਰੇਟ ਵਜੋਂ ਨਾਇਬ ਤਹਿਸੀਲਦਾਰ ਮਾਜਰੀ ਰਾਜਵੀਰ ਸਿੰਘ ਮਰਵਾਹ ਅਤੇ ਪੰਚਾਇਤ ਅਫ਼ਸਰ ਬਲਾਕ ਮਾਜਰੀ ਮਨਦੀਪ ਸਿੰਘ ਵੀ ਮੌਜੂਦ ਸਨ | ਇਸ ਕਾਰਵਾਈ ਦੀ ਜਿਥੇ ਪਿੰਡ ਵਾਸੀਆਂ ਸਮੇਤ ਸਰਪੰਚ ਗੁਰਪ੍ਰੀਤ ਸਿੰਘ ਦੁਆਰਾ ਸ਼ਲਾਘਾ ਕੀਤੀ ਗਈ, ਉਥੇ ਹੀ ਉਨ੍ਹਾਂ ਨਸ਼ਿਆਂ ਵਿਰੁੱਧ ਜੰਗ 'ਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਡੇਰਾਬੱਸੀ ਵਿਖੇ ਕਾਰ 'ਚ ਸਵਾਰੀ ਬਿਠਾ ਕੇ 63 ਹਜ਼ਾਰ ਰੁ. ਲੁੱਟਣ ਦਾ ਪੁਲਿਸ ਨੇ ਦੋ ਮੁਲਜ਼ਮ ਕੀਤੇ ਗਿ੍ਫ਼ਤਾਰ, ਇ... ਅਗਲੀ ਖ਼ਬਰ ਸੇਰੇਬ੍ਰਲ ਪੈਲਸੀ ਸਪੋਰਟਸ ਸੁਸਾਇਟੀ ਆਫ਼ ਪੰਜਾਬ ਵਲੋਂ ਪੈਰਾ-ਐਥਲੀਟਾਂ ਦਾ ਸਨਮਾਨ <br/>
Ad Position 24