29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮਾਮਲਾ ਡੇਰਾਬੱਸੀ ਵਿਖੇ ਕਾਰ 'ਚ ਸਵਾਰੀ ਬਿਠਾ ਕੇ 63 ਹਜ਼ਾਰ ਰੁ. ਲੁੱਟਣ ਦਾ ਪੁਲਿਸ ਨੇ ਦੋ ਮੁਲਜ਼ਮ ਕੀਤੇ ਗਿ੍ਫ਼ਤਾਰ, ਇਕ ਦਾ ਮਿਲਿਆ ਰਿਮਾਂਡ ਤੇ ਤੀਸਰੇ ਦੀ ਭਾਲ ਜਾਰੀ <br/>

Ad Position 21
No active advertisement
ਅਜੀਤ ਡੈਸਕ 05-06-2025
ਡੇਰਾਬੱਸੀ, 4 ਜੂਨ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਮੁਬਾਰਕਪੁਰ ਤੋਂ ਪ੍ਰਾਈਵੇਟ ਕਾਰ ਵਿਚ ਸਵਾਰੀ ਬਣ ਕੇ ਬੈਠੇ ਨੌਜਵਾਨ ਨਾਲ 64 ਹਜ਼ਾਰ ਰੁ. ਦੀ ਲੁੱਟ ਹੋਣ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ | ਪੁਲਿਸ ਨੇ ਇਸ ਵਾਰਦਾਤ ਵਿਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ | ਇਨ੍ਹਾਂ 'ਚੋਂ ਜਸਵੀਰ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਸਰਸਵਤੀ ਵਿਹਾਰ ਡੇਰਾਬੱਸੀ ਨੂੰ ਪੁਲਿਸ ਨੇ ਪਹਿਲਾਂ ਗਿ੍ਫ਼ਤਾਰ ਕਰ ਲਿਆ ਸੀ, ਜਿਸ ਦੀ ਪੁੱਛਗਿੱਛ ਤੋਂ ਬਾਅਦ ਉਸ ਦੇ ਸਾਥੀ ਸਿਕੰਦਰ ਮੁਹੰਮਦ ਉਰਫ਼ ਸਾਲੀ ਵਾਸੀ ਪਿੰਡ ਛੱਤ ਨੂੰ ਗਿ੍ਫ਼ਤਾਰ ਕਰਕੇ ਉਸ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਮਿਤ ਮੌਰ ਨੇ ਦੱਸਿਆ ਕਿ ਬੀਤੀ 28 ਅਪ੍ਰੈਲ ਨੂੰ ਰਾਤ ਦੇ ਕਰੀਬ 9 ਵਜੇ ਮੁਬਾਰਕਪੁਰ ਵਾਸੀ ਆਵੇਸ਼ ਕੁਮਾਰ ਨੂੰ ਕਾਰ ਵਿਚ ਸਵਾਰੀ ਵਜੋਂ ਬਿਠਾ ਕੇ ਲੁੱਟ ਲਿਆ ਗਿਆ ਸੀ, ਜਿਸ ਦੇ ਬਿਆਨਾਂ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਸਵੀਰ ਸਿੰਘ ਅਤੇ ਉਸ ਦੇ ਅਣਪਛਾਤੇ ਸਾਥੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ | ਪੁਲਿਸ ਨੇ ਵਾਰਦਾਤ ਵਿਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਤੋਂ ਇਲਾਵਾ ਵਾਰਦਾਤ ਵੇਲੇ ਵਰਤਿਆ ਗਿਆ ਚਾਕੂ ਵੀ ਮੁਲਜ਼ਮਾਂ ਤੋਂ ਬਰਾਮਦ ਕਰ ਲਿਆ ਗਿਆ ਹੈ, ਜਦਕਿ ਵਾਰਦਾਤ ਦੌਰਾਨ ਵਰਤੀ ਗਈ ਕਾਰ ਦੀ ਬਰਾਮਦਗੀ ਅਤੇ ਮੁਲਜ਼ਮਾਂ ਦੇ ਤੀਸਰੇ ਸਾਥੀ ਗਿ੍ਫ਼ਤਾਰੀ ਬਾਕੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਜਸਵੀਰ ਸਿੰਘ ਨੂੰ ਪਿਛਲਾ ਰਿਮਾਂਡ ਖ਼ਤਮ ਹੋਣ 'ਤੇ ਅਦਾਲਤ 'ਚ ਮੁੜ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ, ਜਦਕਿ ਦੂਜੇ ਮੁਲਜ਼ਮ ਸਿਕੰਦਰ ਦਾ ਇਕ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ <br/> ਅਗਲੀ ਖ਼ਬਰ ਪਿੰਡ ਚਟੌਲੀ ਕਲਾਂ ਵਿਖੇ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ 'ਤੇ ਬਣਾਈ ਗਈ ਗ਼ੈਰਕਾਨੂੰਨੀ ਉਸਾਰੀ ਢਾਹੀ <br/>
Ad Position 24