29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਢਕੌਲੀ ਵਿਖੇ 1.20 ਕਰੋੜ ਰੁ. ਦੀ ਲਾਗਤ ਵਾਲੇ ਦੋ ਪ੍ਰਾਜੈਕਟਾਂ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 05-06-2025
ਜ਼ੀਰਕਪੁਰ, 4 ਜੂਨ (ਹੈਪੀ ਪੰਡਵਾਲਾ)-ਸਥਾਨਕ ਵਾਰਡ ਨੰ. 6 'ਚ ਪੈਂਦੀ ਮਮਤਾ ਇਨਕਲੇਵ ਢਕੌਲੀ ਵਿਖੇ ਅੱਜ ਪਾਣੀ ਦੀ ਨਿਕਾਸੀ ਲਈ ਪਾਇਪ ਲਾਈਨਾਂ ਵਿਛਾਉਣ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇਨ੍ਹਾਂ ਪ੍ਰਾਜੈਕਟਾਂ 'ਤੇ 1.20 ਕਰੋੜ ਰੁ. ਦੀ ਲਾਗਤ ਆਉਣ ਦਾ ਅਨੁਮਾਨ ਹੈ | ਇਹ ਪਹਿਲ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੇ ਯਤਨਾਂ ਦਾ ਹਿੱਸਾ ਹੈ | ਇਸ ਮੌਕੇ ਬੋਲਦਿਆਂ ਵਿਧਾਇਕ ਰੰਧਾਵਾ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਅਤੇ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਪ੍ਰਾਜੈਕਟਾਂ ਨੂੰ ਹਕੀਕਤ ਬਣਾਉਣ 'ਚ ਉਨ੍ਹਾਂ ਦੇ ਸਮਰਥਨ ਅਤੇ ਸਹਿਯੋਗ ਲਈ ਨਗਰ ਕੌਂਸਲ ਅਤੇ ਬਲਾਕ ਪ੍ਰਧਾਨ ਦਾ ਵੀ ਧੰਨਵਾਦ ਕੀਤਾ | ਉਨ੍ਹਾਂ ਸ਼ਹਿਰ ਵਾਸੀਆਂ ਲਈ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਕੰਮ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਅਗਲੇ ਕੁਝ ਮਹੀਨਿਆਂ 'ਚ ਪੂਰਾ ਹੋਣ ਦੀ ਉਮੀਦ ਹੈ, ਜੋ ਕਿ ਇਸ ਖੇਤਰ ਦੇ ਵਿਕਾਸ 'ਚ ਮੀਲ ਪੱਥਰ ਸਾਬਤ ਹੋਵੇਗਾ | ਇਸ ਮੌਕੇ ਸਥਾਨਕ ਵਸਨੀਕਾਂ ਨੇ ਕਿਹਾ ਕਿ ਵਿਧਾਇਕ ਰੰਧਾਵਾ ਦੇ ਲੋਕਾਂ ਦੀ ਭਲਾਈ ਪ੍ਰਤੀ ਯਤਨ ਅਤੇ ਵਚਨਬੱਧਤਾ ਸ਼ਲਾਘਾਯੋਗ ਹੈ | ਇਸ ਮੌਕੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਕੌਂਸਲਰ ਅਜੀਤਪਾਲ ਸਿੰਘ, ਕਾਰਜ ਸਾਧਕ ਅਫ਼ਸਰ, ਐੱਸ. ਡੀ. ਓ. ਸੁਖਵਿੰਦਰ ਸਿੰਘ ਤੇ ਵਾਰਡ ਵਾਸੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਹੇਮੰਤ ਕਤਲ ਕਾਂਡ ਦੀ ਜਾਂਚ ਅੱਗੇ ਵਧੀ ਅਗਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ <br/>
Ad Position 24