29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪ੍ਰਾਪਰਟੀ ਮਾਲਕ ਵਿਆਜ ਤੇ ਜੁਰਮਾਨੇ ਤੋਂ ਪ੍ਰਾਪਤ ਕਰ ਸਕਦੇ ਨੇ ਛੋਟ-ਗੁਰਬਖਸ਼ੀਸ਼ ਸਿੰਘ

Ad Position 21
No active advertisement
ਅਜੀਤ ਡੈਸਕ 05-06-2025

ਖਰੜ, 4 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ ਦੀ ਕੁਲੈਕਸ਼ਨ ਸੰਬੰਧੀ ਵਨ-ਟਾਈਮ ਸੈਟਲਮੈਂਟ ਸਕੀਮ ਲਿਆਂਦੀ ਗਈ ਹੈ, ਜਿਸ ਤਹਿਤ ਉਹ ਪ੍ਰਾਪਰਟੀ ਮਾਲਕ ਜਿਨ੍ਹਾਂ ਵਲੋਂ ਹੁਣ ਤੱਕ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ, ਉਹ 31 ਜੁਲਾਈ ਤੋਂ ਪਹਿਲਾਂ-ਪਹਿਲਾਂ ਇਕਮੁਸ਼ਤ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਵਿਆਜ ਤੇ ਜੁਰਮਾਨੇ ਤੋਂ ਛੋਟ ਪ੍ਰਾਪਤ ਕਰ ਸਕਦੇ ਹਨ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਨੇ ਦੱਸਿਆ ਕਿ 31 ਜੁਲਾਈ ਤੱਕ ਇਕਮੁਸ਼ਤ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਹਰ ਤਰ੍ਹਾਂ ਦੇ ਵਿਆਜ ਅਤੇ ਜੁਰਮਾਨੇ ਤੋਂ ਛੋਟ ਪ੍ਰਾਪਤ ਕੀਤੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਉਕਤ ਤਰੀਕ ਤੋਂ ਬਾਅਦ ਪੁਰਾਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ 50 ਫ਼ੀਸਦੀ ਜੁਰਮਾਨਾ ਅਤੇ 20 ਫ਼ੀਸਦੀ ਪਨੈਲਟੀ ਲੱਗੇਗੀ | ਉਨ੍ਹਾਂ ਪ੍ਰਾਪਰਟੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਨ-ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ |

Ad Position 22
No active advertisement
ਪਿਛਲੀ ਖ਼ਬਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਅੱਜ ਸੁਣਾਇਆ ਜਾਵੇਗਾ ਫ਼ੈਸਲਾ ਅਗਲੀ ਖ਼ਬਰ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ 150 ਸਫ਼ਾਈ ਕਾਮਿਆਂ ਨੇ ਕੀਤੀ ਹੜਤਾਲ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਰਕਾਰ ਖ਼ਿਲਾ...
Ad Position 24