29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਅੱਜ ਸੁਣਾਇਆ ਜਾਵੇਗਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 05-06-2025

ਐੱਸ. ਏ. ਐੱਸ. ਨਗਰ, 4 ਜੂਨ (ਕਪਿਲ ਵਧਵਾ)-ਮੁਹਾਲੀ ਅਦਾਲਤ ਵਿਖੇ ਚੱਲ ਰਹੇ ਇਕ ਮਹੱਤਵਪੂਰਨ ਮਾਮਲੇ ਵਿਚ 5 ਜੂਨ ਨੂੰ ਫ਼ੈਸਲਾ ਸੁਣਾਇਆ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵਲੋਂ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ ਸਾਲ 2012 ਵਿਚ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਸੀ | ਬਿਊਰੋ ਦੇ ਅਧਿਕਾਰੀਆਂ ਨੇ ਉਸ ਖ਼ਿਲਾਫ਼ ਭਿ੍ਸ਼ਟਾਚਾਰ ਰੋਕਥਾਮ ਐਕਟ ਦੀ ਧਾਰਾ 13 (1) ਅਤੇ 13 (2) ਤਹਿਤ ਮਾਮਲਾ ਵੀ ਦਰਜ ਕੀਤਾ ਸੀ ਅਤੇ ਸਾਲ 2018 ਤੋਂ ਲੈ ਕੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਅਦਾਲਤ 'ਚ ਹੀ ਚੱਲ ਰਹੀ ਹੈ |
ਇੰਸਪੈਕਟਰ ਸੁਨੀਲ ਕੁਮਾਰ ਨੇ ਥਾਣਾ ਸਿਟੀ
ਖਰੜ ਦੇ ਐਸ. ਐਚ. ਓ. ਵਜੋਂ ਅਹੁਦਾ ਸੰਭਾਲਿਆ
ਖਰੜ, 4 ਜੂਨ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਪੁਲਿਸ ਕਪਤਾਨ ਵਲੋਂ ਜ਼ਿਲ੍ਹੇ ਦੇ ਪੁਲਿਸ ਥਾਣਿਆਂ ਦੇ ਐਸ. ਐਚ. ਓਜ਼ ਦੇ ਤਬਾਦਲੇ ਕੀਤੇ ਗਏ ਹਨ | ਇਸੇ ਲੜੀ ਤਹਿਤ ਪੁਲਿਸ ਥਾਣਾ ਸਿਟੀ ਖਰੜ ਵਿਖੇ ਇੰਸਪੈਕਟਰ ਸੁਨੀਲ ਕੁਮਾਰ ਨੂੰ ਬਤੌਰ ਐਸ. ਐਚ. ਓ. ਤਾਇਨਾਤ ਕੀਤਾ ਗਿਆ ਹੈ, ਜੋ ਕਿ ਇਸ ਤੋਂ ਪਹਿਲਾਂ ਪੁਲਿਸ ਥਾਣਾ ਮਾਜਰੀ ਵਿਖੇ ਤਾਇਨਾਤ ਸਨ | ਇਸ ਤੋਂ ਇਲਾਵਾ ਥਾਣਾ ਸਿਟੀ ਖਰੜ ਵਿਖੇ ਤਾਇਨਾਤ ਐਸ. ਐਚ. ਓ. ਅਜੀਤੇਸ਼ ਕੌਸ਼ਲ ਨੂੰ ਪੁਲਿਸ ਥਾਣਾ ਏਅਰਪੋਰਟ ਵਿਖੇ ਤਾਇਨਾਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਚੁਕਾਈ ਸਹੁੰ... ਅਗਲੀ ਖ਼ਬਰ ਪ੍ਰਾਪਰਟੀ ਮਾਲਕ ਵਿਆਜ ਤੇ ਜੁਰਮਾਨੇ ਤੋਂ ਪ੍ਰਾਪਤ ਕਰ ਸਕਦੇ ਨੇ ਛੋਟ-ਗੁਰਬਖਸ਼ੀਸ਼ ਸਿੰਘ
Ad Position 24