29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਵਿਧਾਇਕ ਕੁਲਵੰਤ ਸਿੰਘ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਚੁਕਾਈ ਸਹੁੰ <br/>

Ad Position 21
No active advertisement
ਅਜੀਤ ਡੈਸਕ 05-06-2025
ਐੱਸ. ਏ. ਐੱਸ. ਨਗਰ, 4 ਜੂਨ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਪਿੰਡ ਸਿਆਊ, ਕੁਰੜੀ, ਕੁਰੜਾ ਤੇ ਸੇਖਨ ਮਾਜਰਾ ਵਿਖੇ ਕਰਵਾਏ ਗਏ ਪ੍ਰੋਗਰਮਾਂ 'ਚ ਵਿਧਾਇਕ ਕੁਲਵੰਤ ਸਿੰਘ ਵਲੋਂ ਭਾਗ ਲੈਂਦਿਆਂ ਲੋਕਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰਹਿਣ ਅਤੇ ਪੰਜਾਬ 'ਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਗਈ | ਇਸ ਮੌਕੇ ਬੋਲਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਖ਼ਾਸ ਕਰਕੇ ਨੌਜਵਾਨਾਂ ਅਤੇ ਮਹਿਲਾਵਾਂ ਵਲੋਂ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' 'ਚ ਅੱਗੇ ਹੋ ਕੇ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜਿਥੇ ਨਸ਼ਿਆਂ ਦੇ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦੀ ਦਲਦਲ 'ਚ ਫ਼ਸੇ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦਾ ਜਿਥੇ ਨਸ਼ਾ ਛੁਡਾਊ ਕੇਂਦਰਾਂ ਵਿਖੇ ਮੁਫ਼ਤ ਇਲਾਜ ਕੀਤਾ ਜਾਂਦਾ ਹੈ, ਉਥੇ ਹੀ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ | ਉਨ੍ਹਾਂ ਆਸ ਜ਼ਾਹਿਰ ਕੀਤੀ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਫ਼ਲ ਹੋਣ 'ਤੇ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਜਾਵੇਗਾ ਕਿਉਂਕਿ ਪਿਛਲੀਆਂ ਸਰਕਾਰਾਂ ਵਲੋਂ ਪੰਜਾਬ 'ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਪੰਜਾਬ ਕਾਲੇ ਦੌਰ 'ਚ ਚਲਾ ਗਿਆ ਸੀ | ਇਸ ਮੌਕੇ ਰਾਜਨਦੀਪ ਪਤਨੀ ਰਜਿੰਦਰ ਸਿੰਘ ਸਰਪੰਚ ਸਿਆਊ, ਨਾਹਰ ਸਿੰਘ ਸਰਪੰਚ ਕੁਰੜੀ, ਨਿਰਮਲ ਸਿੰਘ ਕੁਰੜੀ, ਛੱਜਾ ਸਿੰਘ ਸਾਬਕਾ ਸਰਪੰਚ ਕੁਰੜੀ, ਮੁਖਤਿਆਰ ਸਿੰਘ ਸਰਪੰਚ ਕੁਰੜਾ, ਗੁਰਪ੍ਰੀਤ ਸਿੰਘ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਗਗਨਜੋਤ ਕੌਰ ਪਤਨੀ ਸਤਨਾਮ ਸਿੰਘ ਸਰਪੰਚ ਸੇਖਨ ਮਾਜਰਾ, ਜਗਤਾਰ ਸਿੰਘ, ਅਵਤਾਰ ਸਿੰਘ ਮੌਲੀ, ਆਰ. ਪੀ. ਸ਼ਰਮਾ, ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਅਰੁਣ ਗੋਇਲ, ਹਰਬਿੰਦਰ ਸਿੰਘ ਸੈਣੀ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਚਾਹਲ, ਵਿਕਰਮ ਸਿੰਘ, ਤਰਲੋਚਨ ਮਟੌਰ, ਅਕਬਿੰਦਰ ਸਿੰਘ ਗੋਸਲ, ਜਗਜੀਤ ਸਿੰਘ ਸਰਪੰਚ ਤੰਗੌਰੀ, ਗੁਰਜੰਟ ਸਿੰਘ ਪੱਤੋਂ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਪਿੰਡਾਂ ਦੇ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੰਗਲਾਤ ਵਿਭਾਗ ਵਲੋਂ ਵੱਖ-ਵੱਖ ਸਕੀਮਾਂ ਤਹਿਤ ਕਰੀਬ 60 ਲੱਖ ਬੂਟੇ ਲਗਾਏ ਜਾਣਗੇ : ਲਾਲ ਚੰਦ ਕਟਾਰੂਚੱਕ ਅਗਲੀ ਖ਼ਬਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਅੱਜ ਸੁਣਾਇਆ ਜਾਵੇਗਾ ਫ਼ੈਸਲਾ
Ad Position 24