29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਨਸ਼ਾ, ਭਿ੍ਸ਼ਟਾਚਾਰ ਅਤੇ ਗੈਂਗਸਟਰਾਂ ਨਾਲ ਗੱਠਜੋੜ ਵਾਲੇ ਆਗੂਆਂ ਦੇ ਨਾਂਅ ਤੁਰੰਤ ਨਸ਼ਰ ਕੀਤੇ ਜਾਣ : ਕਾਮਰੇਡ ਬਰਾੜ <br/>

Ad Position 21
No active advertisement
ਅਜੀਤ ਡੈਸਕ 05-06-2025
ਐੱਸ. ਏ. ਐੱਸ. ਨਗਰ, 4 ਜੂਨ (ਕਪਿਲ ਵਧਵਾ)-ਕਮਿਊਨਿਸਟ ਪਾਰਟੀ ਆਫ਼ ਇੰਡੀਆ (ਸੀ. ਪੀ. ਆਈ.) ਦੇ ਸੂਬਾਈ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਮੱੁਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਭਿ੍ਸ਼ਟਾਚਾਰ, ਨਸ਼ੇ ਦੇ ਕਾਰੋਬਾਰ ਅਤੇ ਗੈਂਗਸਟਰਾਂ ਨਾਲ ਗਠਜੋੜ ਵਾਲੇ ਸਿਆਸਤਦਾਨਾਂ ਅਤੇ ਉੱਚ ਅਧਿਕਾਰੀਆਂ ਦੇ ਨਾਂਅ ਤੁਰੰਤ ਨਸ਼ਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ | ਇਸ ਮੌਕੇ ਉਨ੍ਹਾਂ ਚੰਡੀਗੜ੍ਹ ਵਿਚ 21 ਤੋਂ 25 ਜੁਲਾਈ ਤੱਕ ਹੋਣ ਜਾ ਰਹੇ ਸੀ. ਪੀ. ਆਈ. ਦੇ ਰਾਸ਼ਟਰੀ ਸੰਮੇਲਨ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੇ ਸੌਦਾਗਰਾਂ, ਭਿ੍ਸ਼ਟਾਚਾਰੀਆਂ ਅਤੇ ਗੈਂਗਸਟਰਾਂ ਦੇ ਕੰਟਰੋਲ ਹੇਠ ਆ ਚੁੱਕਾ ਹੈ ਅਤੇ ਇਹ ਸਾਰਾ ਕੁਝ ਸਿਆਸੀ ਅਤੇ ਪ੍ਰਸ਼ਾਸਨਿਕ ਸਰਪ੍ਰਸਤੀ ਹੇਠ ਹੋ ਰਿਹਾ ਹੈ | ਕਾਮਰੇਡ ਬਰਾੜ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਪੁਲਿਸ ਰਾਜ ਚੱਲ ਰਿਹਾ ਹੈ | ਨਸ਼ਾ ਕਰਨ ਵਾਲੇ ਲੋਕਾਂ ਦੇ ਘਰ ਢਾਹੇ ਜਾ ਰਹੇ ਹਨ, ਪਰ ਜਿਨ੍ਹਾਂ ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੀ ਸਰਪ੍ਰਸਤੀ ਹੇਠ ਨਸ਼ੇ ਦਾ ਕਾਰੋਬਾਰ ਵਧਿਆ-ਫੁੱਲਿਆ ਹੈ, ਉਨ੍ਹਾਂ ਖ਼ਿਲਾਫ਼ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਪੁਲਿਸ 'ਤੇ ਝੂਠੇ ਮੁਕਾਬਲਿਆਂ 'ਚ ਨੌਜਵਾਨਾਂ ਦੇ ਕਤਲ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਮੰਗ ਕੀਤੀ ਕਿ ਮੁੱਖ ਮੰਤਰੀ ਇਸ ਬਾਰੇ ਤੁਰੰਤ ਜ਼ਰੂਰੀ ਕਦਮ ਚੁੱਕਣ | ਕਾਮਰੇਡ ਬਰਾੜ ਨੇ ਇਹ ਵੀ ਐਲਾਨ ਕੀਤਾ ਕਿ 21 ਜੁਲਾਈ ਨੂੰ ਮੁਹਾਲੀ ਵਿਖੇ ਇਕ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਭਰ ਤੋਂ ਲਗਪਗ 25 ਹਜ਼ਾਰ ਵਰਕਰ ਭਾਗ ਲੈਣਗੇ | ਇਸੇ ਦੌਰਾਨ ਪਾਰਟੀ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੱਪਰ ਨੇ ਰੈਲੀ ਦੀਆਂ ਤਿਆਰੀਆਂ ਲਈ ਮੁਹਾਲੀ ਜ਼ਿਲ੍ਹੇ ਤੋਂ 1 ਹਜ਼ਾਰ ਵਰਕਰ ਲਿਆਂਦੇ ਜਾਣ ਸੰਬੰਧੀ ਜਾਣਕਾਰੀ ਸਾਂਝੀ ਕੀਤੀ, ਜਦਕਿ ਇੰਡੀਅਨ ਐਸੋਸੀਏਸ਼ਨ ਆਫ਼ ਲਾਇਅਰਸ ਦੇ ਬੁਲਾਰੇ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਵੀ ਸੀ. ਪੀ. ਆਈ. ਵਲੋਂ ਗ਼ਰੀਬਾਂ ਅਤੇ ਪੀੜਤ ਲੋਕਾਂ ਦੇ ਹੱਕ 'ਚ ਚੁੱਕੇ ਗਏ ਮਸਲਿਆਂ ਦਾ ਸਮਰਥਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਮਰੇਡ ਦਿਲਦਾਰ, ਮਹਿੰਦਰਪਾਲ, ਅਵਤਾਰ ਸਿੰਘ ਦੱਪਰ, ਨਸੀਬ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਲਹੌਰੀਆ, ਗੁਰਦਿਆਲ ਸਿੰਘ, ਮਹਿੰਦਰ ਸਿੰਘ, ਸੁਖਪਾਲ ਸਿੰਘ, ਬਿ੍ਜ ਮੋਹਨ ਸ਼ਰਮਾ, ਕਮਲ ਸਿੰਘ, ਰਾਣੀ ਡੇਰਾਬੱਸੀ, ਸਤਵਿੰਦਰ ਸਿੰਘ, ਅਸ਼ਵਨੀ ਕੁਮਾਰ ਤੇ ਭਾਗ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਦੀ ਸੰਯੁਕਤ ਰਾਸ਼ਟਰ ਦੀ ਆਰਥਿਕ ਅਤੇ ਸਮਾਜਿਕ ਪ੍ਰੀਸ਼ਦ ਲਈ ਚੋਣ ਅਗਲੀ ਖ਼ਬਰ ਜੰਗਲਾਤ ਵਿਭਾਗ ਵਲੋਂ ਵੱਖ-ਵੱਖ ਸਕੀਮਾਂ ਤਹਿਤ ਕਰੀਬ 60 ਲੱਖ ਬੂਟੇ ਲਗਾਏ ਜਾਣਗੇ : ਲਾਲ ਚੰਦ ਕਟਾਰੂਚੱਕ
Ad Position 24