25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੁਹਾਲੀ ਜ਼ਿਲ੍ਹੇ ਦੇ 17 ਪਿੰਡਾਂ ਦੀਆਂ ਜ਼ਮੀਨਾਂ ਨੂੰ ਵੇਚਣ 'ਤੇ ਤੁਰੰਤ ਰੋਕ ਲਗਵਾਉਣ ਲਈ ਕਿਸਾਨ ਯੂਨੀਅਨਾਂ ਦਾ ਵਫ਼ਦ ਏ. ਡੀ. ਸੀ. ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 30-08-2025
ਐੱਸ. ਏ. ਐੱਸ. ਨਗਰ, 29 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦਾ ਵਫ਼ਦ ਮੁਹਾਲੀ ਜ਼ਿਲ੍ਹੇ ਦੇ 17 ਪਿੰਡਾਂ ਦੀ ਸ਼ਾਮਲਾਤ ਜ਼ਮੀਨ ਨੂੰ ਸਰਕਾਰ ਅਤੇ ਪੰਚਾਇਤ ਵਿਭਾਗ ਵਲੋਂ ਖੁੱਲ੍ਹੀ ਬੋਲੀ ਰਾਹੀਂ ਵੇਚੇ ਜਾਣ ਦੀ ਕਾਰਵਾਈ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੀ ਗ਼ੈਰਹਾਜ਼ਰੀ ਵਿਚ ਏ. ਡੀ. ਸੀ. ਦੀਪਿਕਾ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਇਕ ਮੰਗ ਪੱਤਰ ਸੌਂਪਿਆ | ਪੱਤਰ ਵਿਚ ਕਿਹਾ ਗਿਆ ਹੈ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ ਕਰਕੇ ਮੁਹਾਲੀ ਜ਼ਿਲ੍ਹੇ ਦੇ 17 ਪਿੰਡਾਂ ਦੀ ਸ਼ਾਮਲਾਤ ਜ਼ਮੀਨ ਨੂੰ ਸਰਕਾਰ ਅਤੇ ਪੰਚਾਇਤ ਵਿਭਾਗ ਵਲੋਂ ਵੇਚੇ ਜਾਣ ਦੀ ਕਾਰਵਾਈ ਦਾ ਵਿਰੋਧ ਕੀਤਾ ਗਿਆ ਸੀ | ਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਇਨ੍ਹਾਂ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਵੇਚ ਕੇ ਪਿੰਡਾਂ ਦੇ ਲੋਕਾਂ ਤੇ ਪਿੰਡਾਂ ਨੂੰ ਨਾ ਉਜਾੜਿਆ ਜਾਵੇ | ਇਨ੍ਹਾਂ ਜ਼ਮੀਨਾਂ ਵਿਚੋਂ ਪਿੰਡ ਵਿਚ ਰਹਿ ਰਹੇ ਬੇਜ਼ਮੀਨੇ ਅਤੇ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟ ਕੱਟ ਕੇ ਦਿੱਤੇ ਜਾਣ ਤਾਂ ਕਿ ਇਹ ਲੋਕ ਆਪਣੇ ਪਿੰਡਾਂ ਵਿਚ ਹੀ ਰਹਿ ਸਕਣ ਕਿਉਂਕਿ ਇਹ ਲੋਕ ਆਪੋ ਆਪਣੇ ਪੁਰਖਿਆਂ ਦੇ ਸਮੇਂ ਤੋਂ ਸੈਂਕੜੇ ਸਾਲਾਂ ਤੋਂ ਇਥੇ ਰਹਿ ਰਹੇ ਹਨ | ਆਗੂਆਂ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਫ਼ੈਸਲਾ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ 'ਆਪ' ਦੇ ਕਿਸੇ ਵੀ ਉਮੀਦਵਾਰ, ਵਿਧਾਇਕ, ਮੰਤਰੀ ਜਾਂ ਹੋਰ ਅਹੁਦੇਦਾਰ ਨੂੰ ਪਿੰਡਾਂ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਇਨ੍ਹਾਂ ਨੂੰ ਕੋਈ ਵੋਟ ਪਾਈ ਜਾਵੇਗੀ, ਜਿਸ ਦੀ ਸਾਰੀ ਜ਼ਿੰਮੇਵਾਰੀ ਮੌਜੂਦਾ ਸਰਕਾਰ ਦੀ ਹੋਵੇਗੀ | ਇਸ ਮੌਕੇ ਪਰਮਦੀਪ ਸਿੰਘ ਬੈਦਵਾਣ, ਕਿ੍ਪਾਲ ਸਿੰਘ ਸਿਆਊ, ਮਲਕੀਤ ਸਿੰਘ, ਲਖਵਿੰਦਰ ਸਿੰਘ, ਜਸਪਾਲ ਸਿੰਘ ਨਿਆਮੀਆਂ, ਜਸਪਾਲ ਸਿੰਘ ਲਾਂਡਰਾਂ, ਕੁਲਵਿੰਦਰ ਸਿੰਘ ਕਰਾਲਾ, ਦਰਸ਼ਨ ਸਿੰਘ ਦੁਰਾਲੀ, ਪਰਦੀਪ ਸਿੰਘ, ਅਮਰਜੀਤ ਸਿੰਘ, ਕਮਲਜੀਤ ਲਾਂਡਰਾਂ, ਮੱਖਣ ਗੀਗੇਮਾਜਰਾ, ਸਤਨਾਮ ਸਿੰਘ, ਜਸਵਿੰਦਰ ਸਿੰਘ ਕੰਡਾਲਾ, ਗੁਰਪ੍ਰੀਤ ਸਿੰਘ ਸੇਖਣਮਾਜਰਾ ਤੇ ਸਤਨਾਮ ਸਿੰਘ ਖਾਸਪੁਰ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫੇਜ਼-11 'ਚ ਭਾਰੀ ਬਰਸਾਤ ਤੋਂ ਬਾਅਦ ਲੋਕਾਂ ਦੇ ਘਰਾਂ 'ਚ ਦਾਖ਼ਲ ਹੋਏ ਬਰਸਾਤੀ ਪਾਣੀ ਨੇ ਕੀਤਾ ਭਾਰੀ ਨੁਕਸਾਨ <br/> ਅਗਲੀ ਖ਼ਬਰ ਘੱਗਰ ਦਰਿਆ ਕਿਨਾਰੇ ਵਸਣ ਵਾਲੇ ਪਿੰਡਾਂ ਨੂੰ ਪ੍ਰਸ਼ਾਸਨ ਨੇ ਕੀਤਾ ਅਲਰਟ <br/>
Ad Position 24