17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਿੰਡ ਰਡਿਆਲਾ ਦੇ ਵਸਨੀਕ ਹੜ੍ਹ ਪੀੜਤ ਇਲਾਕਿਆਂ ਲਈ ਚਾਰਾ ਲੈ ਕੇ ਹੋਏ ਰਵਾਨਾ

Ad Position 21
No active advertisement
ਅਜੀਤ ਡੈਸਕ 31-08-2025
ਖਰੜ, 30 ਅਗਸਤ (ਜੰਡਪੁਰੀ)-ਪੰਜਾਬ ਦੇ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਲਈ ਪਿੰਡ ਰਡਿਆਲਾ ਦੇ ਵਸਨੀਕਾਂ ਵਲੋਂ ਚਾਰੇ ਦੀਆਂ 6 ਟਰਾਲੀਆਂ ਨੂੰ ਰਵਾਨਾ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਵਸਨੀਕ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਨੌਜਵਾਨ ਅੱਜ ਸ੍ਰੀ ਗੋਇੰਦਵਾਲ ਸਾਹਿਬ ਅਤੇ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤ ਲੋਕਾਂ ਦੀ ਮਦਦ ਵਾਸਤੇ ਪਸ਼ੂਆਂ ਦੇ ਚਾਰੇ ਲਈ ਤੂੜੀ ਦੀਆਂ 4 ਟਰਾਲੀਆਂ, ਚਾਰੇ ਦੇ ਅਚਾਰ ਅਤੇ ਫੀਡ ਤੇ ਚੋਕਰ ਦੀ 1-1 ਟਰਾਲੀ ਲੈ ਕੇ ਗਏ ਹਨ | ਟਰਾਲੀਆਂ ਨੂੰ ਰਵਾਨਾ ਕਰਨ ਮੌਕੇ ਬਿਕਰਮਜੀਤ ਸਿੰਘ, ਸਤਵਿੰਦਰ ਸਿੰਘ ਨਾਨਾ, ਪਲਵਿੰਦਰ ਸਿੰਘ, ਜੱਸੀ, ਹੰਮੂ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸੁੱਖੂ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘੱਗਰ 'ਚ ਆਏ ਪਾਣੀ ਨੇ ਕਿਸਾਨਾਂ ਤੇ ਆਮ ਲੋਕਾਂ ਦੇ ਸਾਹ ਸੂਤੇ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰਾ ਦੇ ਨਵ-ਨਿਯੁਕਤ ਪਿ੍ੰ. ਸੁਮਨਲਤਾ ਨੇ ਸੰਭਾਲਿਆ ਅਹੁਦਾ <br/>
Ad Position 24