06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਵਿਧਾਇਕ ਰੰਧਾਵਾ ਨੇ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਕੀਤਾ ਦੌਰਾ <br/>

Ad Position 21
No active advertisement
ਘੱਗਰ ਦੇ ਬੰਨ੍ਹ ਦੀ ਹਾਲਤ ਨੂੰ ਵੇਖਣ ਪੁੱਜੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ | (ਸੱਜੇ) ਮਿ੍ਤਕ ਜਨਕ ਰਾਜ ਦੇ ਪਰਿਵਾਰ ਵਾਲਿਆਂ ਨਾਲ ਦੁੱਖ ਸਾਂਝਾ ਕਰਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ | ਤਸਵੀਰਾਂ : ਰਾਜਬੀਰ ਸਿੰਘ <br/> 01-09-2025
ਲਾਲੜੂ, 31 ਅਗਸਤ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਅਧਿਕਾਰੀਆਂ ਨਾਲ ਮਿਲ ਕੇ ਦੌਰਾ ਕੀਤਾ ਤੇ ਹਾਲਾਤਾਂ ਦਾ ਜਾਇਜਾ ਲਿਆ | ਉਨ੍ਹਾਂ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਸਥਾਨਕ ਪ੍ਰਸਾਸਨ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ | ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਰਿਆ ਦੇ ਕੰਢਿਆਂ ਤੋਂ ਦੂਰ ਰਹਿਣ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਜੋ ਵੀ ਲੋਕ ਟ੍ਰੈਕਟਰ-ਟਰਾਲੀਆਂ ਜਾਂ ਜਰੂਰੀ ਸਾਮਾਨ ਦੇ ਕੇ ਸਹਿਯੋਗ ਕਰ ਸਕਦੇ ਹਨ, ਉਹ ਅੱਗੇ ਆਉਣ | ਉਨ੍ਹਾਂ ਨੇ ਪ੍ਰਸਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਿਵਾਣਾ ਬੰਨ੍ਹ 'ਤੇ ਹਰ ਸਮੇਂ ਡਿਊਟੀ ਤੇ ਮੌਜੂਦ ਰਹਿਣ | ਉਨ੍ਹਾਂ ਕਿਹਾ ਕਿ ਪੋਕਲੇਨ ਮਸੀਨਾਂ ਅਤੇ ਜੇ ਸੀ ਬੀ ਸਰਕਾਰੀ ਪੱਧਰ 'ਤੇ ਤਾਇਨਾਤ ਹਨ ਅਤੇ ਮਨਰੇਗਾ ਲੇਬਰ ਵੱਲੋਂ ਬੰਨ੍ਹ ਮਜਬੂਤੀ ਲਈ ਮਿੱਟੀ ਦੇ ਬੋਰੇ ਭਰੇ ਜਾ ਰਹੇ ਹਨ | ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਰਸੀਣੀ, ਸਾਧਾਂਪੁਰ ਤੇ ਖਜੂਰ ਮੰਡੀ ਵਿਚ ਪਾਣੀ ਦੇ ਤੇਜ ਵਹਾਅ ਕਰਕੇ ਖਰਾਬ ਹੋਈਆਂ ਫਸਲਾਂ ਦੀ ਐਸ ਡੀ ਐਮ ਡੇਰਾਬੱਸੀ ਨੂੰ ਕਹਿ ਕੇ ਗਿਰਦਾਵਰੀ ਕਰਵਾ ਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋਂ ਸਪੈਸਲ ਰਾਹਤ ਫੰਡ ਦੀ ਮੰਗ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਘੱਗਰ ਦੇ ਬੰਨ੍ਹ ਤੇ ਜਿੱਥੇ ਹੋਰ ਪੱਥਰ ਲਗਾਉਣ ਦੀ ਜਰੂਰਤ ਹੈ, ਉਹਦਾ ਐਸਟੀਮੇਟ ਤਿਆਰ ਕਰਕੇ, ਸਰਕਾਰ ਦੁਆਰਾ 'ਇਕ ਦੋ ਲੇਅਰ' ਹੋਰ ਉੱਪਰ ਲਗਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਮੁੱਚੇ ਡੇਰਾਬੱਸੀ ਹਲਕੇ ਵਿਚ ਘੱਗਰ ਦੇ ਬੰਨ੍ਹ ਨੂੰ ਪੱਥਰ ਨਾਲ ਮਜਬੂਤ ਕਰਵਾਇਆ ਜਾਵੇਗਾ ਤਾਂ ਜੋ ਘੱਗਰ ਨੇੜਲੇ ਪਿੰਡਾਂ ਦੇ ਵਸਨੀਕ ਤੇ ਕਿਸਾਨ ਹੜ੍ਹਾਂ ਦੌਰਾਨ ਹੁੰਦੇ ਖਰਾਬੇ ਤੋਂ ਬਚੇ ਰਹਿਣ | ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਹਾਲਤ ਵਿਚ ਜ਼ਿਲ੍ਹਾ ਪ੍ਰਸਾਸਨ ਦੇ ਕੰਟਰੋਲ ਰੂਮ ਨੰਬਰਾਂ 0172-2219506 (ਡੀ. ਸੀ. ਦਫ਼ਤਰ), ਮੋਬਾਇਲ 76580-51209 (ਡੀ. ਸੀ. ਦਫ਼ਤਰ) ਅਤੇ ਸਬ ਡਵੀਜਨ ਡੇਰਾਬੱਸੀ ਦੇ ਕੰਟਰੋਲ ਰੂਮ ਨੰਬਰ 01762-283224 ਤੇ ਸੰਪਰਕ ਕੀਤਾ ਜਾ ਸਕਦਾ ਹੈ | ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੇ ਮੋਬਾਇਲ ਨੰਬਰ ਤੋਂ ਇਲਾਵਾ ਉਨ੍ਹਾਂ ਦੇ ਡੇਰਾਬੱਸੀ ਦਫਤਰ ਦੇ ਨੰਬਰ 01762-280095 ਅਤੇ ਜੀਰਕਪੁਰ ਦਫਤਰ ਦੇ ਨੰਬਰ 01762-528902 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ | ਝਰਮਲ ਨਦੀ ਵਿਚ ਤੇਜ ਪਾਣੀ ਦੇ ਵਹਾਅ ਵਿਚ ਰੁੜ ਜਾਣ ਕਾਰਨ ਅਕਾਲ ਚਲਾਣਾ ਕਰ ਗਏ ਪਿੰਡ ਲਾਲੜੂ ਦੇ ਜਨਕ ਰਾਜ ਦੇ ਘਰ ਜਾ ਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਦੁੱਖ ਸਾਂਝਾ ਕੀਤਾ | ਵਿਧਾਇਕ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਬਣਦੀ ਸਹਾਇਤਾ ਵੀ ਜਰੂਰ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਕੋਸ਼ਿਸ ਕੀਤੀ ਜਾਵੇਗੀ ਕਿ ਪਰਿਵਾਰ ਦੇ ਕਿਸੇ ਯੋਗ ਮੈਂਬਰ ਨੂੰ ਤਰਸ ਅਧਾਰ ਤੇ ਰੁਜਗਾਰ ਦੀ ਉਪਲੱਬਧਤਾ ਵੀ ਕਰਵਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਤੋਂ ਬੁਰਜ ਰਸਤੇ ਨੂਰਪੁਰ ਬੇਦੀ ਜਾਣ ਵਾਲਾ ਆਰਜ਼ੀ ਰਾਹ ਹੋਇਆ ਬੰਦ <br/> ਅਗਲੀ ਖ਼ਬਰ ਚੰਡੀਗੜ੍ਹ ਦੇ ਪ੍ਰਸਿੱਧ ਸਾਹਿਤਕਾਰ ਸਿਰੀ ਰਾਮ ਅਰਸ਼ ਨੂੰ ਵੱਖ-ਵੱਖ ਖੇਤਰਾਂ ਦੀਆਂ ਨਾਮੀ ਸ਼ਖ਼ਸੀਅਤਾਂ ਵਲੋਂ ਨਮ ਅੱਖਾਂ ਨਾ...
Ad Position 24
No active advertisement