29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪੰਜਾਬ ਦੇ ਹੜ੍ਹ ਪੀੜਤਾਂ ਲਈ ਅੱਗੇ ਆਏ ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ, ਦਿੱਤੀ ਇਕ ਮਹੀਨੇ ਦੀ ਤਨਖ਼ਾਹ <br/>

Ad Position 21
No active advertisement
ਅਜੀਤ ਡੈਸਕ 03-09-2025
ਚੰਡੀਗੜ੍ਹ, 2 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ 'ਚ ਭਾਰੀ ਮੀਂਹ ਅਤੇ ਹੜ੍ਹ ਦੀ ਵਜਾ ਨਾਲ ਪੈਦਾ ਹੋਏ ਭਿਆਨਕ ਹਾਲਾਤਾਂ ਤੋਂ ਬਾਅਦ ਸੂਬੇ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਅੱਗੇ ਆਏ ਹਨ | ਇਨ੍ਹਾਂ ਕੌਂਸਲਰਾਂ ਨੇ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇ ਕੇ ਇੱਕ ਮਿਸਾਲ ਪੇਸ਼ ਕੀਤੀ ਹੈ | ਮੰਗਲਵਾਰ ਨੂੰ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਦੇ ਦਫ਼ਤਰ 'ਚ 1,75,000 ਰੁਪਏ ਦਾ ਚੈੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਵਲੋਂ ਚਲਾਏ ਜਾ ਰਹੇ 'ਤੇਰਾ ਹੀ ਤੇਰਾ' ਮਿਸ਼ਨ ਦੀ ਪ੍ਰਤੀਨਿਧੀ ਜਸਪ੍ਰੀਤ ਕੌਰ ਅਤੇ ਗੁਰਵਿੰਦਰ ਹੈਪੀ ਨੂੰ ਸੌਂਪਿਆ ਗਿਆ | ਇਹ ਰਕਮ ਹੜ੍ਹ ਪੀੜਤਾਂ ਦੀ ਤੁਰੰਤ ਸਹਾਇਤਾ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਪੂਰੀ ਕਰਨ ਲਈ ਵਰਤੀ ਜਾਵੇਗੀ | ਇਸ ਮੁਹਿੰਮ ਵਿਚ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ, ਕੁਲਜੀਤ ਸਿੰਘ ਸੰਧੂ, ਪ੍ਰੇਮ ਲਤਾ, ਅੰਜੂ ਕਤਿਆਲ, ਤਰੁਣਾ ਮਹਿਤਾ, ਸੁਮਨ ਸ਼ਰਮਾ, ਨਿਰਮਲਾ ਦੇਵੀ, ਸਤਿੰਦਰ ਸਿੰਘ ਸਿੱਧੂ ਅਤੇ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਸਮੇਤ ਕੁੱਲ 10 ਕੌਂਸਲਰਾਂ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਸ ਕੁਦਰਤੀ ਆਪਦਾ 'ਚ ਪੰਜਾਬ ਦੇ ਹੜ੍ਹ ਪੀੜਤਾਂ ਲਈ ਦੇਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸਰੋਤਾਂ ਅਨੁਸਾਰ ਹੜ੍ਹ ਪੀੜਤਾਂ ਦੇ ਸਹਾਇਤਾ ਫ਼ੰਡ 'ਚ ਯੋਗਦਾਨ ਪਾਉਣ |


Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਦੇ 185ਵੇਂ ਦਿਨ, ਪੰਜਾਬ ਪੁਲਿਸ ਨੇ 359 ਥਾਵਾਂ 'ਤੇ ਕੀਤੀ ਛਾਪੇਮਾਰੀ, 95 ਨਸ਼ਾ ਤਸਕਰ ਕਾਬੂ... ਅਗਲੀ ਖ਼ਬਰ ਪ੍ਰੋ. ਅਮਰਜੀਤ ਸਿੰਘ ਨੌਰਾ ਤੀਸਰੀ ਵਾਰ ਫਿਰ ਬਣੇ ਪੁਟਾ ਦੇ ਪ੍ਰਧਾਨ <br/>
Ad Position 24