29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

'ਯੁੱਧ ਨਸ਼ਿਆਂ ਵਿਰੁੱਧ' ਦੇ 185ਵੇਂ ਦਿਨ, ਪੰਜਾਬ ਪੁਲਿਸ ਨੇ 359 ਥਾਵਾਂ 'ਤੇ ਕੀਤੀ ਛਾਪੇਮਾਰੀ, 95 ਨਸ਼ਾ ਤਸਕਰ ਕਾਬੂ - ਅਰਪਿਤ ਸ਼ੁਕਲਾ <br/>

Ad Position 21
No active advertisement
ਅਜੀਤ ਡੈਸਕ 03-09-2025
ਚੰਡੀਗੜ੍ਹ, 2 ਸਤੰਬਰ (ਅਜੀਤ ਬਿਊਰੋ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 185ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 359 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 95 ਨਸਾ ਤਸਕਰਾਂ ਨੂੰ ਗਿ੍ਫਤਾਰ ਕਰਨ ਉਪਰੰਤ 64 ਐਫਆਈਆਰਜ਼ ਦਰਜ ਕੀਤੀਆਂ ਗਈਆਂ | ਇਸ ਨਾਲ 185 ਦਿਨਾਂ ਵਿਚ ਗਿ੍ਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 28,025 ਹੋ ਗਈ ਹੈ | ਛਾਪੇਮਾਰੀ ਦੇ ਨਤੀਜੇ ਵਜੋਂ ਗਿ੍ਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 433 ਗ੍ਰਾਮ ਹੈਰੋਇਨ, 29 ਕਿਲੋ ਭੁੱਕੀ, 910 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਕੀਤੀ ਗਈ | ਵੇਰਵੇ ਸਾਂਝੇ ਕਰਦਿਆਂ, ਵਿਸੇਸ ਡੀ.ਜੀ.ਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 78 ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ | ਉਨਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 381 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਸਪੈਸ਼ਲ ਡੀ.ਜੀ.ਪੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ 'ਨਸ਼ਾ ਛੁਡਾਉਣ' ਦੇ ਹਿੱਸੇ ਵਜੋਂ ਅੱਜ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਜਬਰ ਜਨਾਹ ਦੇ ਦੋਸ਼ ਹੇਠ ਪ੍ਰਾਪਰਟੀ ਡੀਲਰ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਦੇ ਹੜ੍ਹ ਪੀੜਤਾਂ ਲਈ ਅੱਗੇ ਆਏ ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ, ਦਿੱਤੀ ਇਕ ਮਹੀਨੇ ਦੀ ਤਨਖ਼ਾਹ <br/>
Ad Position 24