29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਚੰਡੀਗੜ੍ਹ ਵਿਖੇ ਜਬਰ ਜਨਾਹ ਦੇ ਦੋਸ਼ ਹੇਠ ਪ੍ਰਾਪਰਟੀ ਡੀਲਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-09-2025
ਚੰਡੀਗੜ੍ਹ, 2 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਥਾਣਾ-39 ਪੁਲਿਸ ਨੇ ਮੁਹਾਲੀ ਅਧਾਰਿਤ ਪ੍ਰਾਪਰਟੀ ਡੀਲਰ ਰਾਜਕੁਮਾਰ ਉਰਫ਼ ਸੋਨੂੰ ਨੂੰ ਗਿ੍ਫ਼ਤਾਰ ਕੀਤਾ ਹੈ | ਉਸ ਖ਼ਿਲਾਫ਼ ਪੋਕਸੋ ਐਕਟ ਤਹਿਤ ਐੱਫ. ਆਈ. ਆਰ ਦਰਜ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਮੁਲਜ਼ਮ 'ਤੇ ਦੋਸ਼ ਲਗਾਇਆ ਗਿਆ ਹੈ ਕਿ ਉਸ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤਾ ਸੀ | ਪੁਲਿਸ ਜਾਂਚ ਵਿਚ ਸਾਹਮਣੇ ਆਇਆ ਕਿ ਪੀੜਤ ਲੜਕੀ ਦੋਸ਼ੀ ਦੀ ਧੀ ਦੀ ਸਹੇਲੀ ਸੀ ਅਤੇ ਦੋਵੇਂ ਇਕ ਦੂਜੇ ਦੇ ਘਰ ਆਉਂਦੇ ਜਾਂਦੇ ਰਹਿੰਦੇ ਸਨ | ਸ਼ਿਕਾਇਤ ਅਨੁਸਾਰ ਮੁਲਜ਼ਮ ਨਾਬਾਲਗ ਲੜਕੀ ਨੂੰ ਮੁਹਾਲੀ ਸਥਿਤ ਆਪਣੇ ਦਫ਼ਤਰ ਲੈ ਗਿਆ ਅਤੇ ਉੱਥੇ ਉਸ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸ ਨੂੰ ਧਮਕਾਇਆ ਵੀ | ਇਸ ਤੋਂ ਬਾਅਦ ਉਸ ਨੇ ਨਾਬਾਲਗ ਨੂੰ ਆਪਣੀ ਕਾਰ ਵਿਚ ਚੰਡੀਗੜ੍ਹ ਸਥਿਤ ਉਸ ਦੇ ਘਰ ਛੱਡ ਦਿੱਤਾ | ਡਰ ਦੇ ਕਾਰਨ, ਪੀੜਤਾ ਨੇ ਤੁਰੰਤ ਕੁਝ ਨਹੀਂ ਦੱਸਿਆ, ਪਰ ਬਾਅਦ ਵਿਚ ਉਸ ਨੇ ਸਾਰੀ ਘਟਨਾ ਆਪਣੇ ਪਰਿਵਾਰ ਨੂੰ ਦੱਸੀ | ਪਰਿਵਾਰ ਨੇ ਤੁਰੰਤ ਪੁਲਿਸ ਸਟੇਸ਼ਨ-39 ਵਿਚ ਸ਼ਿਕਾਇਤ ਦਰਜ ਕਰਵਾਈ | ਪੁਲਿਸ ਨੇ ਪੀੜਤਾ ਦਾ ਡਾਕਟਰੀ ਮੁਆਇਨਾ ਕਰਵਾਇਆ ਅਤੇ ਕੇਸ ਦਰਜ ਕੀਤਾ | ਇਸ ਬਾਰੇ ਜਾਣਕਾਰੀ ਦਿੰਦਿਆ ਥਾਣਾ ਸੈਕਟਰ-39 ਦੇ ਐੱਸ. ਐੱਚ. ਓ ਨੇ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿਚ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੀੜਤਾ ਦਾ ਬਿਆਨ ਦਰਜ ਕੀਤਾ ਜਾਂਦਾ ਹੈ | ਜਿਸ ਤੋਂ ਬਾਅਦ ਅਗਲੇਰੀ ਕਰਵਾਈ ਅਮਲ ਵਿਚ ਲਿਆਂਦੀ ਗਈ |

Ad Position 22
No active advertisement
ਪਿਛਲੀ ਖ਼ਬਰ ਭਾਰੀ ਮੀਂਹ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਚੌਕਸ, ਜਾਰੀ ਕੀਤੀ ਵਿਸ਼ੇਸ਼ ਐਡਵਾਈਜ਼ਰੀ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਦੇ 185ਵੇਂ ਦਿਨ, ਪੰਜਾਬ ਪੁਲਿਸ ਨੇ 359 ਥਾਵਾਂ 'ਤੇ ਕੀਤੀ ਛਾਪੇਮਾਰੀ, 95 ਨਸ਼ਾ ਤਸਕਰ ਕਾਬੂ...
Ad Position 24