29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਾਰੀ ਮੀਂਹ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਚੌਕਸ, ਜਾਰੀ ਕੀਤੀ ਵਿਸ਼ੇਸ਼ ਐਡਵਾਈਜ਼ਰੀ <br/>

Ad Position 21
No active advertisement
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ | <br/> 03-09-2025
ਚੰਡੀਗੜ੍ਹ, 2 ਸਤੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ 'ਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਅਤੇ ਕਈ ਥਾਵਾਂ 'ਤੇ ਪਾਣੀ ਭਰਨ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ | ਇਸੇ ਦੇ ਚੱਲਦਿਆਂ ਅੱਜ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐਮ.ਏ) ਦੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਦੀ ਅਗਵਾਈ ਹੇਠ ਹੋਈ, ਜਿਸ 'ਚ ਆਮ ਜਨਤਾ ਅਤੇ ਵੱਖ-ਵੱਖ ਵਿਭਾਗਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ | ਯੂਟੀ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਮਾਨਸੂਨ ਦੌਰਾਨ ਕਿਸੇ ਵੀ ਹਾਲਤ 'ਚ ਝੀਲਾਂ, ਚੋਆਂ, ਤਾਲਾਬ ਆਦਿ ਪਾਣੀ ਵਾਲੇ ਇਲਾਕਿਆਂ 'ਚ ਨਾ ਜਾਣ ਤਾਂ ਜੋ ਅਣਚਾਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ | ਨਗਰ ਨਿਗਮ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਤੁਰੰਤ ਸੜਕਾਂ, ਗਲੀਆਂ ਅਤੇ ਰਸਤਿਆਂ ਤੋਂ ਡਿੱਗੇ ਹੋਏ ਦਰੱਖਤ ਹਟਾਉਣ ਦੇ ਹੁਕਮ ਦਿੱਤੇ ਗਏ ਹਨ | ਇਨ੍ਹਾਂ ਦੇ ਨਾਲ-ਨਾਲ ਜਿੱਥੇ ਸੜਕਾਂ ਧਸ ਗਈਆਂ ਹਨ, ਉਨ੍ਹਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇਗੀ | ਚੰਡੀਗੜ੍ਹ ਟ੍ਰੈਫ਼ਿਕ ਪੁਲਿਸ ਵਲੋਂ ਉਨ੍ਹਾਂ ਥਾਵਾਂ ਨੂੰ ਬੈਰੀਕੇਡ ਕਰਕੇ ਹਾਦਸਿਆਂ ਤੋਂ ਬਚਾਅ ਲਈ ਯਕੀਨੀ ਬਣਾਇਆ ਜਾਵੇਗਾ | ਨਾਲ ਹੀ ਮੈਨਹੋਲ ਕਵਰ ਅਤੇ ਗਲੀ-ਨਾਲੀਆਂ ਦੇ ਢੱਕਣਾਂ ਨੂੰ ਠੀਕ ਕਰਨ ਲਈ ਵੀ ਨਗਰ ਨਿਗਮ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਨਗਰ ਨਿਗਮ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਬਿਜਲੀ ਦੇ ਖੰਭਿਆਂ ਅਤੇ ਸਟ੍ਰੀਟ ਲਾਈਟਾਂ ਦੀ ਪੂਰੀ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਰੰਟ ਲੱਗਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ | ਯੂ.ਟੀ. ਪ੍ਰਸ਼ਾਸ਼ਨ ਵਲੋਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਰੰਟ ਲੱਗਣ, ਡੁੱਬਣ ਅਤੇ ਹੋਰ ਮਾਨਸੂਨ ਨਾਲ ਸਬੰਧਿਤ ਹਾਦਸਿਆਂ 'ਚ ਪੀੜਤਾਂ ਦਾ ਤੁਰੰਤ ਇਲਾਜ ਯਕੀਨੀ ਬਣਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਵਧਾਨ ਰਹਿਣ ਤੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਦੇਣ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ 24 ਘੰਟੇ ਚੱਲਦੇ ਐਮਰਜੈਂਸੀ ਹੈਲਪਲਾਈਨ ਨੰਬਰ 112 'ਤੇ ਸੰਪਰਕ ਕਰਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਹੈਰੋਇਨ ਦੀ ਵਪਾਰਕ ਮਾਤਰਾ ਕੀਤੀ ਬਰਾਮਦ <br/> ਅਗਲੀ ਖ਼ਬਰ ਚੰਡੀਗੜ੍ਹ ਵਿਖੇ ਜਬਰ ਜਨਾਹ ਦੇ ਦੋਸ਼ ਹੇਠ ਪ੍ਰਾਪਰਟੀ ਡੀਲਰ ਗਿ੍ਫ਼ਤਾਰ
Ad Position 24