29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪਨਬਸ/ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਇਕ ਦਿਨ ਦੀ ਤਨਖ਼ਾਹ ਦੇਣ ਦਾ ਐਲਾਨ - ਰੇਸ਼ਮ ਸਿੰਘ ਗਿੱਲ <br/>

Ad Position 21
No active advertisement
ਅਜੀਤ ਡੈਸਕ 03-09-2025
ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਰੋਡਵੇਜ਼ ਪਨਬਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਸੂਬਾ ਸੰਸਥਾਪਕ ਕਮਲ ਕੁਮਾਰ,ਚੈਅਰਮੈਨ ਬਲਵਿੰਦਰ ਸਿੰਘ ਰਾਠ,ਪ੍ਰਧਾਨ ਰੇਸ਼ਮ ਸਿੰਘ ਗਿੱਲ,ਸੀ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ,ਗੁਰਪ੍ਰੀਤ ਸਿੰਘ ਪੰਨੂ,ਜਗਜੀਤ ਸਿੰਘ, ਬਲਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਹੜਾਂ ਦੀ ਮਾਰ ਹੇਠ ਸੰਤਾਪ ਹੰਢਾ ਰਿਹਾ ਹੈ ਤੇ ਆਮ ਜਨ ਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ ਜਿਸ ਲਈ ਯੂਨੀਅਨ ਵਲੋਂ ਸਰਕਾਰ ਤੋਂ ਆਪਣੇ ਹੱਕ ਅਤੇ ਆਪਣੇ ਵਿਭਾਗ ਬਚਾਉਣ ਦੀ ਲੜਾਈ ਦੇ ਨਾਲ ਨਾਲ ਪੰਜਾਬ ਦੇ ਲੋਕਾਂ ਨਾਲ ਵੀ ਇਸ ਸਮੇਂ ਕੱਚੇ ਮੁਲਾਜ਼ਮ ਅਤੇ ਯੂਨੀਅਨ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਜਿਸ ਕਰਕੇ ਸਮੂਹ ਸੂਬਾ ਆਗੂਆਂ ਨਾਲ ਗੱਲਬਾਤ ਕਰਕੇ ਸਮੂਹ ਪਨਬਸ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਇਕ ਦਿਨ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਡੀਪੂਆਂ ਵਲੋ ਲੋੜਵੰਦ ਹੜ੍ਹ ਪ੍ਰਭਾਵਿਤ ਲੋਕਾਂ ਰਸਦ ਪਾਣੀ ਦੀ ਸੇਵਾ ਵੀ ਨਿਭਾਈ ਜਾ ਰਹੀ ਹੈ ਜਿਸ ਵਿਚ ਅੱਜ ਫ਼ਿਰੋਜ਼ਪੁਰ ਵਿਖੇ ਬੁਢਲਾਡਾ ਡਿਪੂ ਤੋਂ ਆਈਆਂ ਰਾਸ਼ਨ ਦੀਆਂ ਤਿੰਨ ਟਰਾਲੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਜੰਮੇਵਾਰੀ ਨਿਭਾਈ ਗਈ ਹੈ | ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ, ਕੈਸ਼ੀਅਰ ਬਲਜੀਤ ਸਿੰਘ, ਰਮਨਦੀਪ ਸਿੰਘ,ਜੁਆਇੰਟ ਸਕੱਤਰ ਜਗਤਾਰ ਸਿੰਘ, ਜੋਧ ਸਿੰਘ ਜਲੋਰ ਸਿੰਘ ਅਤੇ ਰੋਹੀ ਰਾਮ ਨੇ ਕਿਹਾ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਅਤੇ ਮੰਗਾ ਦਾ ਹੱਲ ਨਾ ਕੱਢਣ ਦੇ ਰੋਸ ਵਜੋ ਯੂਨੀਅਨ ਵੱਲੋ ਸਰਕਾਰ ਦੀਆਂ ਰੈਲੀਆਂ ਅਤੇ ਸਿਆਸੀ ਸਮਾਗਮ ਵਿਚ ਡਿਊਟੀ ਨਾ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਅਜਿਹੇ ਹਾਲਤਾਂ ਵਿਚ ਜਿੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਫਸੇ ਹੋਏ ਲੋਕਾਂ ਨੂੰ ਕੱਢਣ ਦੀ ਗੱਲ ਹੈ ਜੇਕਰ ਅਜਿਹੀ ਥਾਂ 'ਤੇ ਸਾਡੀਆਂ ਡਿਊਟੀਆਂ ਲਗਦੀਆਂ ਹਨ ਤਾਂ ਅਸੀਂ ਉਹ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵਾਂਗੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਐਨ.ਸੀ.ਸੀ. ਕੈਡੇਟ ਨੇ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਆਲ ਇੰਡੀਆ ਰੈਂਕ ਪ੍ਰਾ... ਅਗਲੀ ਖ਼ਬਰ ਹਰਿਆਣਾ ਵਿਚ ਸਿੰਚਾਈ ਵਿਵਸਥਾ ਹੋਵੇਗੀ ਮਜ਼ਬੂਤ <br/>
Ad Position 24