29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵਿਧਾਇਕਾ ਵਲੋਂ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਬਜ਼ੁਰਗਾਂ ਨੂੰ ਦਫ਼ਤਰ ਬੁਲਾ ਕੇ ਮੁਆਫ਼ੀ ਮੰਗਵਾਉਣਾ ਲੋਕਤੰਤਰ ਦਾ ਘਾਣ-ਜੀਤੀ ਪਡਿਆਲਾ <br/>

Ad Position 21
No active advertisement
ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ | <br/> 03-09-2025
ਕੁਰਾਲੀ, 2 ਸਤੰਬਰ (ਬਿੱਲਾ ਅਕਾਲਗੜ੍ਹੀਆ)-ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੂੰ ਲੈ ਕੇ ਹਾਲ ਹੀ 'ਚ ਪਿੰਡ ਤਿਊੜ ਦੇ ਕੁਝ ਬਜ਼ੁਰਗਾਂ ਨੇ ਸੋਸ਼ਲ ਮੀਡੀਆ ਉੱਤੇ ਦਿੱਤੇ ਇਕ ਇੰਟਰਵਿਊ ਦੌਰਾਨ ਗੰਭੀਰ ਇਲਜ਼ਾਮ ਲਗਾਏ ਸਨ | ਇਸ ਤੋਂ ਬਾਅਦ ਵਿਧਾਇਕਾ ਵਲੋਂ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਉਨ੍ਹਾਂ ਬਜ਼ੁਰਗਾਂ ਨੂੰ ਆਪਣੇ ਦਫ਼ਤਰ ਬੁਲਾ ਕੇ ਮੁਆਫ਼ੀ ਮੰਗਵਾਈ ਗਈ, ਜੋ ਕਿ ਪੂਰੀ ਤਰ੍ਹਾਂ ਲੋਕਤੰਤਰ ਦੇ ਵਿਰੁੱਧ ਹੈ | ਇਸ ਸੰਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਜਿਵੇਂ ਵਿਧਾਇਕਾ ਅਨਮੋਲ ਗਗਨ ਮਾਨ ਨੇ ਬਜ਼ੁਰਗਾਂ ਨੂੰ ਦਬਾਅ ਹੇਠ ਮੁਆਫ਼ੀ ਮੰਗਣ ਲਈ ਮਜਬੂਰ ਕੀਤਾ ਹੈ, ਉਸੇ ਤਰ੍ਹਾਂ ਹੁਣ ਉਹ ਖ਼ੁਦ ਵੀ ਲੋਕਾਂ ਅੱਗੇ ਜਵਾਬਦੇਹ ਹਨ ਅਤੇ ਉਨ੍ਹਾਂ ਨੂੰ ਖਰੜ ਸ਼ਹਿਰ ਵਿਖੇ ਆ ਕੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਰੋਜ਼ਾਨਾ ਖਰੜ ਦੀਆਂ ਸੜਕਾਂ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਸੰਬੰਧੀ ਸੈਂਕੜੇ ਵੀਡੀਓਜ਼ ਅਤੇ ਪੋਸਟਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜੋ ਕਿ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਦਰਸਾਉਂਦੀਆਂ ਹਨ | ਜੀਤੀ ਪਡਿਆਲਾ ਨੇ ਮੰਗ ਕੀਤੀ ਕਿ ਵਿਧਾਇਕਾ ਅਨਮੋਲ ਗਗਨ ਮਾਨ ਨੂੰ ਖਰੜ ਸ਼ਹਿਰ 'ਚ ਖ਼ੁਦ ਆ ਕੇ ਲੋਕਾਂ ਸਾਹਮਣੇ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਸ਼ਹਿਰ ਦੀਆਂ ਸੜਕਾਂ, ਸਫ਼ਾਈ ਅਤੇ ਹੋਰ ਮੁੱਢਲੇ ਮਸਲੇ ਕਿਉਂ ਹੱਲ ਨਹੀਂ ਹੋ ਰਹੇ |


Ad Position 22
No active advertisement
ਪਿਛਲੀ ਖ਼ਬਰ ਪਰਵੀਨ ਸ਼ਾਹ ਬਣੇ ਸ਼ੋਭਾ ਯਾਤਰਾ ਕਮੇਟੀ ਦੇ ਚੇਅਰਮੈਨ, ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਐਨ.ਸੀ.ਸੀ. ਕੈਡੇਟ ਨੇ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਆਲ ਇੰਡੀਆ ਰੈਂਕ ਪ੍ਰਾ...
Ad Position 24