29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਲੈਕਚਰਾਰਾਂ ਵਲੋਂ ਅੱਜ ਦਾ ਰੋਸ ਧਰਨਾ ਮੁਲਤਵੀ

Ad Position 21
No active advertisement
ਅਜੀਤ ਡੈਸਕ 03-09-2025
ਐੱਸ. ਏ. ਐੱਸ. ਨਗਰ, 2 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪ੍ਰਭਾਵਿਤ ਸਕੂਲ ਲੈਕਚਰਾਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ 3 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਦਿੱਤਾ ਜਾਣ ਵਾਲਾ ਧਰਨਾ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਭੁਪਿੰਦਰ ਸਿੰਘ ਸਮਰਾ, ਸੁਖਬੀਰ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਮੁਖ਼ਤਿਆਰ ਸਿੰਘ, ਦੀਪਕ ਸ਼ਰਮਾ, ਸੰਜੀਵ ਕੁਮਾਰ ਧਿੰਗੜਾ ਤੇ ਮਨੋਜ ਕੁਮਾਰ ਆਦਿ ਨੇ ਦੱਸਿਆ ਕਿ 3 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤੇ ਜਾਣ ਦਾ ਫ਼ੈਸਲਾ ਲਿਆ ਗਿਆ ਸੀ, ਪਰ ਪੰਜਾਬ ਵਿਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਕਾਰਨ ਮਨੁੱਖੀ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੇ ਚਲਦਿਆਂ ਅਤੇ ਪ੍ਰਸ਼ਾਸਨ ਵਲੋਂ ਫ਼ੋਨ ਰਾਹੀਂ ਧਰਨਾ ਮੁਲਤਵੀ ਕਰਨ ਦੀਆਂ ਕੀਤੀਆਂ ਜਾ ਰਹੀਆਂ ਅਪੀਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਬਸੰਮਤੀ ਨਾਲ 3 ਸਤੰਬਰ ਨੂੰ ਦਿੱਤਾ ਜਾਣ ਵਾਲਾ ਰੋਸ ਧਰਨਾ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਕੈਂਪਸ ਤੇ ਐਫੀਲੀਏਟਿਡ ਕਾਲਜਾਂ 'ਚ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ ਅਗਲੀ ਖ਼ਬਰ ਪਰਵੀਨ ਸ਼ਾਹ ਬਣੇ ਸ਼ੋਭਾ ਯਾਤਰਾ ਕਮੇਟੀ ਦੇ ਚੇਅਰਮੈਨ, ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ <br/>
Ad Position 24