29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

3704 ਅਧਿਆਪਕ ਯੂਨੀਅਨ ਵਲੋਂ ਵਿੱਦਿਆ ਭਵਨ ਦੇ ਦੋਵੇਂ ਗੇਟ ਬੰਦ ਕਰ ਕੇ ਪੱਕਾ ਧਰਨਾ ਜਾਰੀ <br/>

Ad Position 21
No active advertisement
ਧਰਨਾਕਾਰੀਆਂ ਵਲੋਂ ਵਿੱਦਿਆ ਭਵਨ ਦੇ ਗੇਟ ਬੰਦ ਕੀਤੇ ਜਾਣ ਕਾਰਨ ਵਿੱਦਿਆ ਭਵਨ ਵਿਚਲੇ 7 ਵਿਭਾਗਾਂ, ਬੈਂਕ ਤੇ ਡਾਕਘਰ ਦੇ ਮੁਲਾਜ਼ਮਾਂ ਸਮੇਤ ਆਮ ਲੋਕਾਂ ਨੂੰ ਖੱਜਲ੍ਹ-ਖੁਆਰ ਹੋਣਾ ਪੈ ਰਿਹਾ ਹੈ | ਧਰਨਾਕਾਰੀਆਂ ਵਲੋਂ ਕਿਸੇ ਵੀ ਮੁਲਾਜ਼ਮ ਜਾਂ ਆਮ ਵਿਅਕਤੀ ਨੂੰ ਵਿੱ ਦਿਆ ਭਵਨ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ, ਜਿਸ ਕਾਰਨ ਜਿਥੇ ਇਨ੍ਹਾਂ ਦਫ਼ਤਰਾਂ ਵਿਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਗੇਟ ਖੁੱਲ੍ਹਣ ਦੀ ਘੰਟਿਆਂਬੱਧੀ ਉਡੀਕ ਕਰਕੇ ਘਰਾਂ ਨੂੰ ਪਰਤ ਗਏ, ਉਥੇ ਹੀ ਬੈਂਕ ਤੇ ਡਾਕਘਰ ਵਿਚ ਆਪਣੇ ਨਿੱਜੀ ਕੰਮ ਕਰਵਾਉਣ ਲਈ ਆਉਣ ਵਾਲੇ ਸਥਾਨਕ ਨਿਵਾਸੀ ਵੀ ਪ੍ਰੇਸ਼ਾਨ ਹੁੰਦੇ ਰਹੇ ਅਤੇ ਮੁਹਾਲੀ ਪ੍ਰਸ਼ਾਸਨ ਨੂੰ ਕੋਸਦੇ ਨਜ਼ਰ ਆਏ | <br/ 03-09-2025
ਐੱਸ. ਏ. ਐੱਸ. ਨਗਰ, 2 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-3704 ਅਧਿਆਪਕਾਂ ਵਲੋਂ ਮਾਣਯੋਗ ਅਦਾਲਤ ਵਿਚ ਦਿੱਤੀਆਂ ਫਿਕਸੇਸ਼ਨਾਂ ਅਨੁਸਾਰ ਸਪੱਸ਼ਟ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਵਿੱਦਿਆ ਭਵਨ ਅੱਗੇ ਲਗਾਇਆ ਗਿਆ ਧਰਨਾ ਅੱਜ ਵੀ ਜਾਰੀ ਰਿਹਾ | ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ 3704 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਪੇਅ ਸਕੇਲ ਹਾਸਲ ਕਰਨ ਲਈ ਉਹ ਕਾਨੂੰਨੀ ਲੜਾਈ ਲੜ ਕੇ ਜਿੱਤ ਪ੍ਰਾਪਤ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਪੰਜਾਬ ਪੇਅ ਸਕੇਲ ਜ਼ਮੀਨੀ ਰੂਪ ਵਿਚ ਪੂਰਨ ਰੂਪ 'ਚ ਲਾਗੂ ਕਰਨ ਸੰਬੰਧੀ ਸਪੱਸ਼ਟ ਪੱਤਰ ਜਾਰੀ ਨਹੀਂ ਕਰ ਰਿਹਾ, ਜਿਸ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਉਣ ਲਈ ਉਨ੍ਹਾਂ ਵਲੋਂ ਵਿੱਦਿਆ ਭਵਨ ਅੱਗੇ ਬੀਤੇ ਕੱਲ੍ਹ ਤੋਂ ਪੱਕਾ ਧਰਨਾ ਲਗਾਇਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਕਾਨੂੰਨੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ 20 ਦੇ ਕਰੀਬ ਜ਼ਿਲਿ੍ਹਆਂ ਵਿਚ 70 ਫ਼ੀਸਦੀ ਅਧਿਆਪਕਾਂ ਦੀ ਤਨਖ਼ਾਹ ਪੰਜਾਬ ਦੇ ਚੱਲ ਰਹੇ 6ਵੇਂ ਪੇਅ ਸਕੇਲ ਅਧੀਨ ਜਾਰੀ ਹੋ ਚੁੱਕੀ ਹੈ, ਪ੍ਰੰਤੂ ਕੁਝ ਜ਼ਿਲਿ੍ਹਆਂ ਦੇ ਡੀ. ਡੀ. ਓਜ਼ ਵਲੋਂ ਸਪੱਸ਼ਟ ਪੱਤਰ ਨਾ ਹੋਣ ਦਾ ਹਵਾਲਾ ਦੇ ਕੇ ਆਪਣਾ ਪੱਲਾ ਝਾੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਵਲੋਂ ਡੀ. ਐਸ. ਈ (ਸ. ਸ.) ਨਾਲ ਮੀਟਿੰਗ ਕਰਵਾਈ ਗਈ ਸੀ, ਪ੍ਰੰਤੂ ਉਨ੍ਹਾਂ ਵਲੋਂ ਵੀ ਉਨ੍ਹਾਂ ਦੀ ਮੰਗ ਸੰਬੰਧੀ ਪੱਤਰ ਜਾਰੀ ਕਰਨ ਲਈ ਹੋਰ ਸਮਾਂ ਮੰਗਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਧਰਨਾ ਸਪੱਸ਼ਟ ਪੱਤਰ ਜਾਰੀ ਹੋਣ ਤੱਕ ਜਾਰੀ ਰਹੇਗਾ ਅਤੇ ਜੇਕਰ ਇਸ ਤਰ੍ਹਾਂ ਹੀ ਵਿਭਾਗ ਟਾਲ-ਮਟੋਲ ਕਰਦਾ ਰਿਹਾ ਤਾਂ ਇਸ ਦੇ ਗੰਭੀਰ ਨਤੀਜੇ ਨਿਕਲਣਗੇ ਜਿਸ ਦੇ ਜ਼ਿੰਮੇਵਾਰ ਡੀ. ਐਸ. ਈ. (ਸ. ਸ.) ਅਤੇ ਪ੍ਰਸ਼ਾਸਨ ਦੀ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਸਰਕਾਰ ਨੇ ਕੁਦਰਤੀ ਆਫਤ ਪੀੜਤਾਂ ਲਈ ਵਧਾਇਆ ਮਦਦ ਦਾ ਹੱਥ <br/> ਅਗਲੀ ਖ਼ਬਰ ਜੀ. ਆਰ. ਆਈ. ਆਈ. ਡੀ. ਨੇ 27ਵਾਂ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ
Ad Position 24