ਲਾਲੜੂ, 2 ਸਤੰਬਰ (ਰਾਜਬੀਰ ਸਿੰਘ)-ਸਥਾਨਕ ਪੁਲਿਸ ਵਲੋਂ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਲੈਹਲੀ ਟੀ-ਪੁਆਇੰਟ ਤੋਂ ਦੋ ਮੁਲਜ਼ਮਾਂ ਨੂੰ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ 5050 ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਚੰਡੀਗੜ੍ਹ ਅਤੇ ਹਰਪ੍ਰੀਤ ਸਿੰਘ ਵਾਸੀ ਮੁਹਾਲੀ ਵਜੋਂ ਹੋਈ ਦੱਸੀ ਹੈ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਥਾਣਾ ਲਾਲੜੂ ਦੇ ਐਸ. ਆਈ. ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ 'ਤੇ ਸੀ ਅਤੇ ਇਸੇ ਦੌਰਾਨ ਲੈਹਲੀ ਟੀ-ਪੁਆਇੰਟ 'ਤੇ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਕਥਿਤ ਤੌਰ 'ਤੇ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ 5050 ਗੋਲੀਆਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਨ ਉਪਰੰਤ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ |