ਮਾਜਰੀ, 2 ਸਤੰਬਰ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਸਥਿਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਅਸਥਾਨ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਨੇ ਦੱਸਿਆ ਕਿ ਦਸਵੀਂ ਦਿਹਾੜੇ ਨੂੰ ਮੁੱਖ ਰੱਖਦਿਆਂ ਸਭ ਤੋਂ ਪਹਿਲਾਂ ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਵਲੋਂ ਕੀਰਤਨ ਰਾਹੀਂ, ਜਦਕਿ ਭਾਈ ਸ਼ਮਸ਼ੇਰ ਸਿੰਘ ਨੀਲੋਪੁਲ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੇਵਾ ਕਰਨ ਵਾਲੇ ਪਰਿਵਾਰਾਂ ਸਮੇਤ ਢਾਡੀ ਭਾਈ ਸ਼ਮਸ਼ੇਰ ਸਿੰਘ ਨੀਲੋਪੁਲ ਦੇ ਜਥੇ ਦਾ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ | ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਕਮੇਟੀ ਮੈਂਬਰ ਗੁਰਮੀਤ ਸਿੰਘ ਮੀਆਂਪੁਰ ਚੰਗਰ ਤੇ ਮਨਦੀਪ ਸਿੰਘ ਖਿਜ਼ਰਾਬਾਦ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |