ਲਾਲੜੂ, 2 ਸਤੰਬਰ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਵਲੋਂ 6 ਸਤੰਬਰ ਨੂੰ ਦਾਣਾ ਮੰਡੀ ਲਾਲੜੂ ਵਿਖੇ ਹਲਕੇ ਦੀ ਮੀਟਿੰਗ ਰੱਖੀ ਗਈ ਸੀ, ਜਿਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਉਗਾਰਾਹਾਂ ਦੇ ਬਲਾਕ ਡੇਰਾਬੱਸੀ ਦੇ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਨੇ ਦੱਸਿਆ ਕਿ 6 ਸਤੰਬਰ ਨੂੰ ਉਗਰਾਹਾਂ ਜਥੇਬੰਦੀ ਦੀ ਹਲਕਾ ਪੱਧਰੀ ਮੀਟਿੰਗ ਰੱਖੀ ਗਈ ਸੀ, ਜਿਸ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ 'ਚ ਮੌਜੂਦਾ ਹੜ੍ਹਾਂ ਦੀ ਸਥਿਤੀ ਤੇ ਖ਼ਰਾਬ ਮੌਸਮ ਦੇ ਚਲਦਿਆਂ ਫ਼ਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਹਾਲਾਤ ਅਤੇ ਮੌਸਮ ਸਹੀ ਹੋ ਜਾਵੇਗਾ, ਉਦੋਂ ਮੁੜ ਤੋਂ ਮੀਟਿੰਗ ਰੱਖੀ ਜਾਵੇਗੀ |