30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹਲਕਾ ਵਿਧਾਇਕ ਦੇ ਯਤਨਾਂ ਸਦਕਾ ਜਨਕ ਰਾਜ ਦੇ ਵਾਰਸਾਂ ਨੂੰ 4 ਲੱਖ ਰੁ. ਦੀ ਵਿੱਤੀ ਸਹਾਇਤਾ ਮਿਲੀ <br/>

Ad Position 21
No active advertisement
ਅਜੀਤ ਡੈਸਕ 03-09-2025
ਲਾਲੜੂ, 2 ਸਤੰਬਰ (ਰਾਜਬੀਰ ਸਿੰਘ)-ਬੀਤੇ ਹਫ਼ਤੇ ਝਰਮਲ ਨਦੀ 'ਚ ਤੇਜ ਵਹਾਅ ਦੀ ਲਪੇਟ 'ਚ ਆਏ ਕਿਸਾਨ ਜਨਕ ਰਾਜ ਦੇ ਪਰਿਵਾਰ ਨੂੰ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁਦਰਤੀ ਆਫ਼ਤ ਪ੍ਰਬੰਧਨ ਤਹਿਤ 4 ਲੱਖ ਰੁ. ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਡੇਰਾਬੱਸੀ ਅਮਿਤ ਗੁਪਤਾ ਨੇ ਦੱਸਿਆ ਕਿ ਕਿ ਜਨਕ ਰਾਜ ਦੀ ਮੌਤ ਤੋਂ ਬਾਅਦ ਸਬ-ਡਵੀਜਨ ਪ੍ਰਸ਼ਾਸਨ ਵਲੋਂ ਵਿਧਾਇਕ ਰੰਧਾਵਾ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਆਵਜੇ ਲਈ ਇਹ ਮਾਮਲਾ ਭੇਜਿਆ ਗਿਆ ਸੀ, ਜਿਸ 'ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਮਾਨਵੀ ਆਧਾਰ 'ਤੇ ਤੁਰੰਤ ਫ਼ੈਸਲਾ ਲੈਂਦੇ ਹੋਏ ਅੱਜ 4 ਲੱਖ ਰੁ. ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਹ ਮੁਆਵਜਾ ਰਾਸ਼ੀ ਮਿ੍ਤਕ ਜਨਕ ਰਾਜ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਸਰਕਾਰ ਵਲੋਂ ਜੇਕਰ ਕੋਈ ਹੋਰ ਮਦਦ ਭੇਜੀ ਜਾਂਦੀ ਹੈ ਤਾਂ ਉਹ ਵੀ ਪਰਿਵਾਰ ਤੱਕ ਪੁੱਜਦੀ ਕੀਤੀ ਜਾਵੇਗੀ | ਇਸ ਮੌਕੇ ਵਿਧਾਇਕ ਰੰਧਾਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨਾਲ ਮੁਸ਼ਕਿਲ ਦੀ ਘੜੀ 'ਚ ਮਜ਼ਬੂਤੀ ਨਾਲ ਖੜ੍ਹਨ ਬਦਲੇ ਜਿਥੇ ਧੰਨਵਾਦ ਪ੍ਰਗਟਾਇਆ, ਉਥੇ ਹੀ ਲਾਲੜੂ ਦੇ ਇਸ ਪੀੜਤ ਪਰਿਵਾਰ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਜੇਕਰ ਸੰਭਵ ਹੋ ਸਕਿਆ ਤਾਂ ਪਰਿਵਾਰ ਦੇ ਕਿਸੇ ਜੀਅ ਲਈ ਰੁਜ਼ਗਾਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਘੱਗਰ ਦੇ ਪਾਣੀ ਤੇ ਬੰਨ੍ਹ ਦਾ ਠੋਸ ਪ੍ਰਬੰਧ ਹੋਵੇ-ਅਮਿਤ ਬਾਵਾ ਸੈਣੀ <br/> ਅਗਲੀ ਖ਼ਬਰ ਪੋਸਟ ਗ੍ਰੈਜੂਏਟ ਕਾਲਜ-11 'ਚ 'ਏਕ ਬੂਟਾ ਮਾਂ ਕੇ ਨਾਮ' 2.0 ਮੁਹਿੰਮ ਤਹਿਤ ਬੂਟੇ ਲਗਾਏ
Ad Position 24