30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਵਿਧਾਇਕ ਰੰਧਾਵਾ ਨੇ ਪਿੰਡ ਟਿਵਾਣਾ ਵਿਖੇ ਲੋੜਵੰਦ ਲੋਕਾਂ ਨੂੰ ਵੰਡੀਆਂ ਰਾਹਤ ਕਿੱਟਾਂ <br/>

Ad Position 21
No active advertisement
ਅਜੀਤ ਡੈਸਕ 03-09-2025
ਲਾਲੜੂ, 2 ਸਤੰਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਲਗਾਤਾਰ ਤੀਜੇ ਦਿਨ ਘੱਗਰ ਦਰਿਆ ਨੇੜਲੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਟਿਵਾਣਾ ਵਿਖੇ ਲੋੜਵੰਦ ਲੋਕਾਂ ਨੂੰ ਰਾਹਤ ਕਿੱਟਾਂ ਵੀ ਵੰਡੀਆਂ ਗਈਆਂ | ਇਸ ਮੌਕੇ ਹਲਕਾ ਵਿਧਾਇਕ ਨੇ ਖੇਤੀਬਾੜੀ ਅਧਿਕਾਰੀਆਂ ਨਾਲ ਮਿਲ ਕੇ ਪਿੰਡ ਸਾਧਾਂਪੁਰ ਅਤੇ ਡੰਗਡਹਿਰਾ 'ਚ ਖੇਤੀਬਾੜੀ ਰਕਬੇ ਦੇ ਨੁਕਸਾਨ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਸਾਨ ਭਰਾਵਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵਲੋਂ ਜਲਦ ਹੀ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਬਣਦੀ ਸਹਾਇਤਾ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਹਲਕਾ ਵਿਧਾਇਕ ਨੇ ਟਿਵਾਣਾ ਬੰਨ੍ਹ ਦਾ ਵੀ ਦੌਰਾ ਕੀਤਾ ਅਤੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਪ੍ਰਭਾਵਿਤ ਪਰਿਵਾਰਾਂ 'ਚ ਰਾਹਤ ਸਮੱਗਰੀ ਵੰਡ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ | ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਵਿਭਾਗੀ ਟੀਮਾਂ ਘੱਗਰ ਦਰਿਆ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਖ਼ੁਦ ਤਹਿਸੀਲ ਪ੍ਰਸ਼ਾਸਨ, ਪੁਲਿਸ ਅਧਿਕਾਰੀਆਂ, ਮਾਲ ਮਹਿਕਮੇ ਦੇ ਅਧਿਕਾਰੀਆਂ ਅਤੇ ਡਰੇਨੇਜ਼ ਅਧਿਕਾਰੀਆਂ ਨਾਲ ਨਿਰੰਤਰ ਤਾਲਮੇਲ ਰੱਖ ਕੇ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸੁਭਾਸ਼ ਸ਼ਰਮਾ ਵਲੋਂ ਤਰਨਤਾਰਨ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ <br/> ਅਗਲੀ ਖ਼ਬਰ ਘੱਗਰ ਦੇ ਪਾਣੀ ਤੇ ਬੰਨ੍ਹ ਦਾ ਠੋਸ ਪ੍ਰਬੰਧ ਹੋਵੇ-ਅਮਿਤ ਬਾਵਾ ਸੈਣੀ <br/>
Ad Position 24