ਚੰਡੀਗੜ੍ਹ, 3 ਸਤੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ Tਯੁੱਧ ਨਸ਼ਿਆਂ ਵਿਰੁੱਧUਦੇ 186ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 376 ਥਾਵਾਂ 'ਤੇ ਛਾਪੇਮਾਰੀ ਕੀਤੀ , ਜਿਸ ਨਾਲ ਸੂਬੇ ਭਰ ਵਿਚ 56 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਅਤੇ 83 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਦੇ ਨਾਲ 186 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 28,142 ਹੋ ਗਈ ਹੈ | ਛਾਪੇਮਾਰੀ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 631 ਗ੍ਰਾਮ ਹੈਰੋਇਨ, 6082 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿਚ ਇਕੋ ਸਮੇਂ ਅਮਲ 'ਚ ਲਿਆਂਦੀ ਗਈ | ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀ.ਜੀ.ਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 76 ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ ਛਾਪੇਮਾਰੀ ਕੀਤੀ | ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪੇ੍ਰਸ਼ਨ ਦੌਰਾਨ ਪੁਲਿਸ ਟੀਮਾਂ ਨੇ 423 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ | ਵਿਸ਼ੇਸ਼ ਡੀ.ਜੀ.ਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸਨ ਐਂਡ ਪ੍ਰੀਵੈਨਸਨ (ਈ.ਡੀ.ਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ 'ਨਸ਼ਾ ਛੁਡਾਊ' ਦੇ ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |