30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਜ਼ਿਲ੍ਹਾ ਪੰਚਕੂਲਾ ਅੰਦਰ ਲਗਾਤਾਰ ਹੋ ਰਹੀ ਬਰਸਾਤ ਕਰਕੇ ਕਈ ਖੇਤਰਾਂ 'ਚ ਹੋਇਆ ਨੁਕਸਾਨ-ਡੀ. ਸੀ. <br/>

Ad Position 21
No active advertisement
ਅਜੀਤ ਡੈਸਕ 04-09-2025
ਪੰਚਕੂਲਾ, 3 ਸਤੰਬਰ (ਕਪਿਲ)-ਪੰਚਕੂਲਾ ਜ਼ਿਲ੍ਹੇ 'ਚ ਲਗਾਤਾਰ ਹੋ ਰਹੀ ਮੂਸਲੇਧਾਰ ਬਰਸਾਤ ਕਰਕੇ ਕਈ ਖੇਤਰਾਂ 'ਚ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ | ਖ਼ਾਸ ਕਰਕੇ ਪਹਾੜੀ ਇਲਾਕੇ ਮੋਰਨੀ 'ਚ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਦਰੱਖਤ ਡਿੱਗਣ ਵਰਗੀਆਂ ਘਟਨਾਵਾਂ ਵਾਪਰਨ ਕਾਰਨ ਰਸਤੇ ਬੰਦ ਹੋ ਗਏ ਹਨ | ਮੋਰਨੀ ਦੇ ਕਈ ਇਲਾਕਿਆਂ 'ਚ ਬਰਸਾਤ ਕਰਕੇ ਘਰਾਂ ਦੇ ਨੁਕਸਾਨੇ ਜਾਣ ਦੀਆਂ ਵੀ ਖ਼ਬਰਾਂ ਮਿਲੀਆਂ ਹਨ | ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਪੰਚਕੂਲਾ ਦੀ ਡਿਪਟੀ ਕਮਿਸ਼ਨਰ ਮੋਨਿਕਾ ਗੁਪਤਾ ਨੇ ਦੱਸਿਆ ਕਿ ਪਹਾੜੀ ਇਲਾਕੇ ਮੋਰਨੀ 'ਚ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਦਰੱਖ਼ਤ ਡਿੱਗਣ ਕਾਰਨ ਸੜਕਾਂ ਬੰਦ ਹੋ ਗਈਆਂ ਹਨ, ਜਿਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਜੇ. ਸੀ. ਬੀ. ਦੀ ਮਦਦ ਨਾਲ ਰਸਤੇ ਖੋਲ੍ਹਣ ਦੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੌਸਮ ਨੂੰ ਦੇਖਦਿਆਂ 4 ਸਤੰਬਰ ਨੂੰ ਵੀ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ, ਕਾਲਜ ਅਤੇ ਆਂਗਣਵਾੜੀ ਕੇਂਦਰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਲਗਾਤਾਰ ਘੱਗਰ ਨਦੀ ਦੇ ਪੱਧਰ ਦੀ ਮੌਨੀਟਰਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੁਪਹਿਰ ਕਰੀਬ 2.30 ਵਜੇ ਘੱਗਰ ਅਤੇ ਟਾਂਗਰੀ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਸੀ ਅਤੇ ਪ੍ਰਸ਼ਾਸਨ ਇਸ 'ਤੇ ਨਿਗਰਾਨੀ ਰੱਖ ਰਿਹਾ ਹੈ | ਮੌਸਮ ਵਿਭਾਗ ਵਲੋਂ ਪੰਚਕੂਲਾ ਸਮੇਤ ਹੋਰਨਾਂ ਖੇਤਰਾਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ ਸੀ ਅਤੇ ਇਸੇ ਕਾਰਨ ਅੱਜ ਪੰਚਕੂਲਾ 'ਚ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਕਾਲਕਾ ਵਿਖੇ ਜ਼ਮੀਨ ਖਿਸਕਣ ਤੇ ਦਰੱਖ਼ਤ ਡਿੱਗਣ ਕਾਰਨ ਦੋ ਸੜਕਾਂ ਬੰਦ ਹੋ ਗਈਆਂ ਹਨ | ਪੰਚਕੂਲਾ ਦੇ ਸੈਕਟਰ-4 ਸਤਲੁਜ ਪਬਲਿਕ ਸਕੂਲ ਦੇ ਬਾਹਰ ਸਕਾਰਪਿਓ ਗੱਡੀ 'ਚ ਬੈਠੇ 4 ਸਕੂਲੀ ਬੱਚਿਆਂ ਉੱਤੇ ਦਰੱਖ਼ਤ ਡਿੱਗਣ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਮੌਸਮ ਨੂੰ ਦੇਖਦਿਆਂ ਸਾਰੇ ਪ੍ਰਾਈਵੇਟ ਸਕੂਲ ਬੰਦ ਕਰਨ ਦੇ ਹੁਕਮ ਦੇ ਦਿੱਤੇ ਗਏ ਸਨ | ਇਸ ਹਾਦਸੇ 'ਚ ਬੱਚੇ ਮਾਮੂਲੀ ਜ਼ਖ਼ਮੀ ਹੋਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੋਂ ਜਾਣਕਾਰੀ ਮਿਲੀ ਹੈ ਕਿ ਅੱਜ ਸਵੇਰੇ ਹੀ ਸਕੂਲ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਮੁਬਾਰਕਪੁਰ ਦੇ ਰੇਲਵੇ ਅੰਡਰਪਾਥ 'ਚ ਭਰੇ ਪਾਣੀ 'ਚ ਫਸੀ ਜੀਪ <br/> ਅਗਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ-ਪੈਰਿਟੀ ਵਲੋਂ ਸੰਘਰਸ਼ ਮੁਲਤਵੀ
Ad Position 24