13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਨਵਾਂਗਰਾਓਾ ਦੀ ਨਾਢਾ-ਖੁੱਡਾ ਲਹੌਰਾਂ ਸੜਕ ਦੇ ਨੁਕਸਾਨੇ ਹਿੱਸੇ ਦੀ ਮੁਰੰਮਤ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 05-09-2025
ਮੁੱਲਾਂਪੁਰ ਗਰੀਬਦਾਸ, 4 ਸਤੰਬਰ (ਦਿਲਬਰ ਸਿੰਘ ਖੈਰਪੁਰ)-ਬੀਤੇ ਕੱਲ੍ਹ ਪਟਿਆਲਾ ਕੀ ਰਾਓ ਨਾਲੇ 'ਚ ਅਚਾਨਕ ਆਏ ਤੇਜ਼ ਵਹਾਅ ਕਾਰਨ ਨੁਕਸਾਨੀ ਗਈ ਨਵਾਂਗਰਾਓਾ ਦੀ ਨਾਡਾ-ਖੁੱਡਾ ਲਹੌਰਾਂ ਸੜਕ ਦਾ ਮੁਰੰਮਤ ਦਾ ਕੰਮ ਅੱਜ ਦੂਸਰੇ ਦਿਨ ਵੀ ਤੇਜ਼ੀ ਨਾਲ ਜਾਰੀ ਰਿਹਾ | ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਬਾਅਦ ਦੁਪਹਿਰ ਮੌਕੇ 'ਤੇ ਪੁੱਜ ਕੇ ਮੁਰੰਮਤ ਦੇ ਕਾਰਜਾਂ 'ਚ ਹੋਰ ਤੇਜ਼ੀ ਲਿਆਂਦੀ ਅਤੇ ਦੋ ਘੰਟੇ ਤੋਂ ਵੱਧ ਸਮਾਂ ਮੌਕੇ 'ਤੇ ਰਹਿ ਕੇ ਮੁਰੰਮਤ ਕਾਰਜਾਂ ਦੀ ਨਿਗਰਾਨੀ ਕੀਤੀ | ਉਨ੍ਹਾਂ ਕਿਹਾ ਕਿ ਪਾਣੀ ਵਲੋਂ ਢਾਹ ਲਗਾ ਕੇ ਨੁਕਸਾਨੀ ਗਈ ਸੜਕ ਨੂੰ ਜਲਦ ਤੋਂ ਜਲਦ ਲੋਕਾਂ ਦੀ ਮੁੜ ਵਰਤੋਂ ਦੇ ਯੋਗ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਵਲੋਂ ਆਪਸੀ ਤਾਲਮੇਲ ਰਾਹੀਂ ਇਸ ਸੜਕ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਸਖਤ ਮਿਹਨਤ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਅੱਜ ਇਸ ਬਰਸਾਤੀ ਨਾਲੇ 'ਚ ਪਾਣੀ ਦਾ ਵਹਾਅ ਨਾ ਮਾਤਰ ਰਹਿਣ ਕਾਰਨ ਕੰਮ ਨੂੰ ਤੇਜ਼ੀ ਨਾਲ ਨਿਪਟਾਉਣ 'ਚ ਕਾਫੀ ਮਦਦ ਮਿਲੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੜਕ ਦੀ ਮਰੰਮਤ ਦੇ ਕਾਰਜਾਂ 'ਚ ਨਗਰ ਕੌਂਸਲ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ, ਡਰੇਨੇਜ ਵਿਭਾਗ ਅਤੇ ਮੰਡੀ ਬੋਰਡ ਵਲੋਂ ਸਾਂਝੇ ਤੌਰ ਤੇ ਉੱਦਮ ਕੀਤੇ ਜਾ ਰਹੇ ਹਨ | ਇਸੇ ਦੌਰਾਨ ਮੌਕੇ 'ਤੇ ਪੁੱਜੇ ਪੰਜਾਬ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਜੀ. ਐਸ. ਚੀਮਾ. ਨੇ ਵੀ ਮੌਕੇ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਸੜਕ ਦੀ ਮਜ਼ਬੂਤੀ ਲਈ ਕਾਰਜ ਨਿਰੰਤਰ ਜਾਰੀ ਨੇ | ਇਸ ਤੋਂ ਇਲਾਵਾ ਮੌਕੇ 'ਤੇ ਮੌਜੂਦ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਇਹ ਸੜਕ ਅਗਲੇ ਇਕ ਜਾਂ ਦੋ ਦਿਨ ਤੱਕ ਮੁੜ ਵਰਤੋਂ ਯੋਗ ਬਣ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਾਤਾ ਨੈਣਾ ਦੇਵੀ ਮੰਦਰ 'ਚ ਸ੍ਰੀਮਦ ਭਾਗਵਤ ਕਥਾ 8 ਤੋਂ ਅਗਲੀ ਖ਼ਬਰ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਹੜ੍ਹ ਪੀੜਤਾਂ ਲਈ ਭੇਜਿਆ ਸਾਮਾਨ <br/>
Ad Position 24