13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਮਾਤਾ ਨੈਣਾ ਦੇਵੀ ਮੰਦਰ 'ਚ ਸ੍ਰੀਮਦ ਭਾਗਵਤ ਕਥਾ 8 ਤੋਂ

Ad Position 21
No active advertisement
ਅਜੀਤ ਡੈਸਕ 05-09-2025
ਖਰੜ, 4 ਸਤੰਬਰ (ਗੁਰਮੁੱਖ ਸਿੰਘ ਮਾਨ)-ਜਨਤਾ ਚੌਕ ਖਰੜ ਸਥਿਤ ਸ੍ਰੀ ਮਾਤਾ ਨੈਣਾਂ ਦੇਵੀ ਮੰਦਰ ਵਿਖੇ 8 ਤੋਂ 14 ਸਤੰਬਰ ਤੱਕ ਸ੍ਰੀਮਦ ਭਾਗਵਤ ਕਥਾ ਕਰਵਾਈ ਜਾਵੇਗੀ, ਜਿਸ ਦੌਰਾਨ ਪੰਡਿਤ ਪੰਕਜ ਕਿ੍ਸ਼ਨ ਸ਼ਾਸਤਰੀ ਵਲੋਂ ਆਪਣੇ ਪ੍ਰਵਚਨਾਂ ਰਾਹੀਂ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾਵੇਗਾ | ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸ੍ਰੀਮਦ ਭਾਗਵਤ ਕਥਾ ਨੂੰ ਮੁੱਖ ਰੱਖਦਿਆਂ 7 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 11 ਵਜੇ ਤੱਕ ਕਲਸ਼ ਯਾਤਰਾ ਕੱਢੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕਥਾ ਰੋਜ਼ਾਨਾ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ ਦੇ 7 ਵਜੇ ਤੱਕ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨਿਰਮਲ ਗਿਰੀ ਜੀ ਮਹਾਰਾਜ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੰਦਰ ਕਮੇਟੀ ਦੇ ਸਮੁੱਚੇ ਮੈਂਬਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਇਸ ਔਖੀ ਘੜੀ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਦੀ ਲੋੜ : ਬਾਬਾ ਕੁਲਜੀਤ ਸਿੰਘ <br/> ਅਗਲੀ ਖ਼ਬਰ ਨਵਾਂਗਰਾਓਾ ਦੀ ਨਾਢਾ-ਖੁੱਡਾ ਲਹੌਰਾਂ ਸੜਕ ਦੇ ਨੁਕਸਾਨੇ ਹਿੱਸੇ ਦੀ ਮੁਰੰਮਤ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ <b...
Ad Position 24