ਐੱਸ. ਏ. ਐੱਸ. ਨਗਰ, 4 ਸਤੰਬਰ (ਪ੍ਰੋ. ਅਵਤਾਰ ਸਿੰਘ)-ਅੱਜ ਰਾਮਗੜ੍ਹੀਆ ਸਭਾ ਮੁਹਾਲੀ ਵਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਟਰੱਕ ਰਾਹੀਂ ਰਾਹਤ ਸਮੱਗਰੀ ਭੇਜੀ ਗਈ | ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਇਸ ਰਾਹਤ ਸਮੱਗਰੀ 'ਚ ਸੁੱਕਾ ਰਾਸ਼ਨ, ਪੀਣ ਵਾਲੇ ਪਾਣੀ ਦੀਆਂ ਬੋਤਲਾਂ, ਦਵਾਈਆਂ, ਤਿ੍ਪਾਲਾਂ ਅਤੇ ਹੋਰ ਰੋਜ਼ਾਨਾ ਵਰਤੋਂ ਦਾ ਸਾਮਾਨ ਸ਼ਾਮਿਲ ਹੈ | ਇਸ ਮੌਕੇ ਸਭਾ ਦੇ ਪ੍ਰਧਾਨ ਸੂਰਤ ਸਿੰਘ ਕਲਸੀ ਨੇ ਕਿਹਾ ਕਿ ਇਸ ਮੁਸੀਬਤ ਦੇ ਸਮੇਂ 'ਚ ਹੜ੍ਹ ਪੀੜਤ ਪਰਿਵਾਰਾਂ ਦੀ ਸੇਵਾ ਕਰਨਾ ਸਾਡਾ ਮੁੱਢਲਾ ਫ਼ਰਜ ਬਣਦਾ ਹੈ | ਉਨ੍ਹਾਂ ਸਾਰੇ ਦਾਨੀਆਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਖੁੱਲ੍ਹੇ ਦਿਲ ਨਾਲ ਇਸ ਸੇਵਾ ਵਿਚ ਯੋਗਦਾਨ ਪਾਇਆ | ਉਨ੍ਹਾਂ ਦੱਸਿਆ ਕਿ ਰਾਹਤ ਸਮੱਗਰੀ ਨੂੰ ਸੇਵਾ ਮੁਕਤ ਫ਼ੌਜੀਆਂ ਦੀ ਟੀਮ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਪ੍ਰਭਾਵਿਤ ਇਲਾਕਿਆਂ 'ਚ ਵੰਡਿਆ ਜਾਵੇਗਾ ਤਾਂ ਜੋ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਮਦਦ ਮਿਲ ਸਕੇ | ਇਸ ਮੌਕੇ ਸਭਾ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਭਾਈ ਲਾਲੋ ਕੋਆਪ੍ਰੇਟਿਵ ਬੈਂਕ ਦੇ ਪ੍ਰਧਾਨ ਪ੍ਰਦੀਪ ਸਿੰਘ ਭਾਰਜ, ਮੋਹਨ ਸਿੰਘ ਸੱਭਰਵਾਲ, ਤਰਸੇਮ ਸਿੰਘ ਖੋਖਰ, ਸੁਰਿੰਦਰ ਸਿੰਘ ਜੰਡੂ, ਸੁਰਜੀਤ ਸਿੰਘ ਮਠਾੜੂ, ਮੋਹਿੰਦਰ ਸਿੰਘ, ਤਰਲੋਕ ਸਿੰਘ ਖੋਖਰ, ਰਵੇਲ ਸਿੰਘ ਛਾਬੜਾ, ਜਸਪਾਲ ਸਿੰਘ, ਗੁਰਸ਼ਰਨ ਸਿੰਘ, ਸਵਰਨ ਸਿੰਘ ਅਤੇ ਅਜੀਤ ਸਿੰਘ ਠੇਠੀ ਆਦਿ ਹਾਜ਼ਰ ਸਨ |