13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡੀ. ਸੀ. ਨੇ ਪਿੰਡ ਖਜੂਰ ਮੰਡੀ ਵਿਖੇ ਘੱਗਰ 'ਚੋਂ ਉੱਛਲੇ ਪਾਣੀ ਤੋਂ ਬਾਅਦ ਬਣੀ ਸਥਿਤੀ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 05-09-2025
ਲਾਲੜੂ, 4 ਸਤੰਬਰ (ਰਾਜਬੀਰ ਸਿੰਘ)-ਘੱਗਰ 'ਚ ਬੀਤੇ ਕੱਲ੍ਹ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਪ੍ਰਭਾਵਿਤ ਹੋਏ ਪਿੰਡ ਖਜੂਰ ਮੰਡੀ ਦਾ ਅੱਜ ਡਿਪਟੀ ਕਮਿਸਨਰ ਕੋਮਲ ਮਿੱਤਲ ਵਲੋਂ ਦੌਰਾ ਕੀਤਾ ਗਿਆ | ਉਨ੍ਹਾਂ ਇਸ ਸੰਕਟ ਦੀ ਘੜੀ ਦੌਰਾਨ ਪਿੰਡ ਵਾਸੀਆਂ ਨੂੰ ਹਰ ਜ਼ਰੂਰੀ ਸਹਾਇਤਾ ਪੁੱਜਦਾ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਡਾਕਟਰੀ ਸਹਾਇਤਾ, ਪਸ਼ੂ-ਪਾਲਣ ਟੀਮਾਂ, ਸੁੱਕਾ ਰਾਸ਼ਨ ਤੇ ਪਸ਼ੂਆਂ ਲਈ ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਫ਼ਤ ਪ੍ਰਬੰਧਨ ਨਿਯਮਾਂ ਅਧੀਨ ਆਉਣ ਵਾਲੇ ਫ਼ਸਲਾਂ ਤੇ ਹੋਰ ਨੁਕਸਾਨ ਦੀ ਢੁਕਵੀਂ ਭਰਪਾਈ ਕੀਤੀ ਜਾਵੇਗੀ, ਜਿਸ ਲਈ ਮਾਲ ਪਟਵਾਰੀ ਨੂੰ ਤੁਰੰਤ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਮੈਡੀਕਲ ਕੈਂਪ, ਰਾਸ਼ਨ ਵੰਡ ਸਥਾਨਾਂ ਤੇ ਪ੍ਰਭਾਵਿਤ ਪਿੰਡ ਵਾਸੀਆਂ ਦੇ ਘਰਾਂ ਦੇ ਦੌਰੇ ਦੌਰਾਨ ਡੀ. ਸੀ. ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਈਚਾਰੇ ਦੀਆਂ ਖਾਸ ਜ਼ਰੂਰਤਾਂ ਅਨੁਸਾਰ ਸਹਾਇਤਾ ਪ੍ਰਦਾਨ ਕਰ ਰਿਹਾ ਹੈ | ਇਸ ਉਪਰੰਤ ਡੀ. ਸੀ. ਵਲੋਂ ਪਿੰਡ ਝਰਮੜੀ ਨੇੜੇ ਅੰਬਾਲਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ਅਧੀਨ ਪੁਲ ਹੇਠੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਖੜ੍ਹਨ ਅਤੇ ਨਿਕਾਸੀ ਦੇ ਮੁੱਦੇ ਦਾ ਜਾਇਜ਼ਾ ਲਿਆ | ਉਨ੍ਹਾਂ ਮੌਕੇ 'ਤੇ ਹੀ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਡਰੇਨ ਵਿਚਲੀ ਰੁਕਾਵਟ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ | ਇਸ ਤੋਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਨੇ ਪਾਣੀ ਦੇ ਨਿਕਾਸ ਲਈ ਤੁਰੰਤ ਮਸ਼ੀਨਰੀ ਮੰਗਵਾ ਲਈ ਤੇ ਕੰਮ ਸ਼ੁਰੂ ਕਰ ਦਿੱਤਾ | ਇਸ ਮੌਕੇ ਡੀ. ਸੀ. ਨੇ ਕੰਮ ਪੂਰਾ ਹੋਣ ਤੱਕ ਨੈਸ਼ਨਲ ਹਾਈਵੇਅ ਅਥਾਰਟੀ ਦੀ ਟੀਮ ਨੂੰ ਸਾਈਟ 'ਤੇ ਹੀ ਰਹਿਣ ਦੇ ਨਿਰਦੇਸ਼ ਦਿੱਤੇ | ਪਿੰਡ ਝਰਮੜੀ ਦੇ ਦੌਰੇ ਦੌਰਾਨ ਡੀ. ਸੀ. ਨੇ ਸਥਾਨਕ ਨਿਵਾਸੀਆਂ ਨੂੰ ਮੀਂਹ ਦੇ ਪਾਣੀ ਕਾਰਨ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਵੀ ਲਿਆ ਤੇ ਐੱਸ. ਡੀ. ਐੱਮ. ਡੇਰਾਬੱਸੀ ਤੇ ਬੀ. ਡੀ. ਪੀ. ਓ. ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਅਸਥਾਈ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਡੀ. ਸੀ. ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮੌਨਸੂਨ ਦੇ ਮੌਸਮ ਤੋਂ ਬਾਅਦ ਇਨ੍ਹਾਂ ਮਸਲਿਆਂ ਨੂੰ ਸਥਾਈ ਤੌਰ 'ਤੇ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ ਤੇ ਤਹਿਸੀਲਦਾਰ ਡੇਰਾਬੱਸੀ ਸੁਮੀਤ ਸਿੰਘ ਢਿੱਲੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਰਸਾਤੀ ਪਾਣੀ ਦੀ ਮਾਰ ਝੱਲ ਰਹੇ ਵੇਵ ਅਸਟੇਟ ਸੈਕਟਰ-85 ਦੇ ਵਸਨੀਕਾਂ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਰਾਮਗੜ੍ਹੀਆ ਸਭਾ ਮੁਹਾਲੀ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਭੇਜੀ <br/>
Ad Position 24