13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਮੁਹਾਲੀ ਅਦਾਲਤ ਨੇ ਕਤਲ ਮਾਮਲੇ 'ਚ ਦੋ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਤੇ 20 ਹਜ਼ਾਰ ਜੁਰਮਾਨੇ ਦੀ ਸਜ਼ਾ <br/>

Ad Position 21
No active advertisement
ਅਜੀਤ ਡੈਸਕ 05-09-2025
ਐੱਸ. ਏ. ਐੱਸ. ਨਗਰ, 4 ਸਤੰਬਰ (ਕਪਿਲ ਵਧਵਾ)-ਮੁਹਾਲੀ ਸਥਿਤ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਬਨੰੂੜ ਵਿਖੇ ਹੋਏ ਇਕ ਕਤਲ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਉਮਰ ਕੈਦ ਤੇ 20 ਹਜ਼ਾਰ ਰੁ. ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਅਦਾਲਤ ਵਲੋਂ ਬੀਤੇ ਦਿਨੀਂ ਦੋਸ਼ੀ ਕਰਾਰ ਦਿੱਤੇ ਗਏ ਚਰਨਜੀਤ ਸਿੰਘ ਉਰਫ਼ ਕਾਲਾ ਤੇ ਗੁਰਚਰਨ ਸਿੰਘ ਨੂੰ ਅੱਜ ਸਜ਼ਾ ਸੁਣਾਈ ਗਈ ਹੈ | ਜ਼ਿਕਰਯੋਗ ਹੈ ਕਿ 21 ਫਰਵਰੀ 2017 ਨੂੰ ਆਈ. ਪੀ. ਸੀ. ਦੀ ਧਾਰਾ 302, 323, 324, 148, 149, 201 ਅਤੇ 120-ਬੀ ਦੇ ਤਹਿਤ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ | ਇਸਤਗਾਸਾ ਪੱਖ ਦੇ ਅਨੁਸਾਰ 19 ਫਰਵਰੀ 2017 ਦੀ ਰਾਤ ਨੂੰ ਇਕ ਝਗੜੇ ਨੇ ਹਿੰਸਕ ਰੂਪ ਲੈ ਲਿਆ ਸੀ, ਜਿਸ ਦੌਰਾਨ ਜਗਦੀਸ਼ ਸਿੰਘ ਜੋ ਕਿ ਮਜ਼ਦੂਰੀ ਕਰਦਾ ਸੀ, ਦੀ ਮੌਤ ਹੋ ਗਈ ਸੀ, ਜਦਕਿ ਵਰਿੰਦਰ ਸਿੰਘ ਉਰਫ਼ ਰਿੰਕੂ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ | ਮੁਹਾਲੀ ਅਦਾਲਤ ਵਿਖੇ ਮਾਮਲੇ ਦੀ ਸੁਣਵਾਈ ਦੌਰਾਨ ਚਰਨਜੀਤ ਸਿੰਘ ਉਰਫ਼ ਕਾਲਾ ਤੇ ਗੁਰਚਰਨ ਸਿੰਘ ਵਿਰੁੱਧ ਮਿਲੇ ਸਬੂਤ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ 'ਤੇ ਅਦਾਲਤ ਵਿਚ ਉਨ੍ਹਾਂ ਦੇ ਦੋਸ਼ ਸਿੱਧ ਹੋ ਗਏ, ਜਦਕਿ ਬਾਕੀ ਸੱਤ ਸਹਿ-ਮੁਲਜ਼ਮ ਪ੍ਰਵੀਨ ਕੁਮਾਰ ਉਰਫ਼ ਰਿੰਕੂ, ਸੁਖਚੈਨ ਸਿੰਘ ਉਰਫ਼ ਚਾਨ, ਰਾਹੁਲ ਕੁਮਾਰ, ਕੁਲਦੀਪ ਸਿੰਘ ਉਰਫ਼ ਬੱਬੂ, ਭਿੰਦਰ ਸਿੰਘ ਉਰਫ਼ ਬਿੰਦਾ, ਹਰਮੇਸ਼ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ਼ ਗੋਲਡੀ ਵਿਰੁੱਧ ਨਾਕਾਫੀ ਸਬੂਤਾਂ ਕਾਰਨ ਅਦਾਲਤ ਵਲੋਂ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਨਵਾਂਗਰਾਓਾ ਦੇ ਕੈਬ ਚਾਲਕ ਦੇ ਕਤਲ ਮਾਮਲੇ 'ਚ ਕਾਬੂ ਮੁਲਜ਼ਮਾਂ ਤੋਂ ਕੇਂਦਰੀ ਜਾਂਚ ਏਜੰਸੀ ਵਲੋਂ ਪੁੱਛਗਿੱਛ <br/> ਅਗਲੀ ਖ਼ਬਰ ਬਰਸਾਤੀ ਪਾਣੀ ਦੀ ਮਾਰ ਝੱਲ ਰਹੇ ਵੇਵ ਅਸਟੇਟ ਸੈਕਟਰ-85 ਦੇ ਵਸਨੀਕਾਂ ਵਲੋਂ ਰੋਸ ਪ੍ਰਦਰਸ਼ਨ <br/>
Ad Position 24