13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੁਖਬੀਰ ਵਲੋਂ ਮੁਹਾਲੀ ਦੇ ਸਨਅਤਕਾਰਾਂ ਤੇ ਨਿਵੇਸ਼ਕਾਂ ਨਾਲ ਮੀਟਿੰਗ <br/>

Ad Position 21
No active advertisement
ਮੁਹਾਲੀ ਵਿਖੇ ਸਨਅਤਕਾਰਾਂ ਦੀ ਸੱਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ | ਤਸਵੀਰ : ਵਰਿੰਦਰਜੀਤ ਸਿੰਘ <br/> 05-09-2025
ਐੱਸ. ਏ. ਐੱਸ. ਨਗਰ, 4 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਥਾਨਕ ਫੇਜ਼-7 ਦੇ ਸਨਅਤੀ ਖੇਤਰ ਵਿਖੇ ਸਨਅਤਕਾਰਾਂ ਨਾਲ ਤੇ ਸੈਕਟਰ-78 ਵਿਖੇ ਰੀਅਲ ਅਸਟੇਟ ਦੇ ਕਾਰੋਬਾਰੀਆਂ ਤੇ ਨਿਵੇਸ਼ਕਾਂ ਨਾਲ ਮੀਟਿੰਗ ਕੀਤੀ ਗਈ | ਇਨ੍ਹਾਂ ਦੋਵਾਂ ਮੀਟਿੰਗਾਂ ਦੌਰਾਨ ਸਨਅਤਕਾਰਾਂ ਤੇ ਨਿਵੇਸ਼ਕਾਂ ਵਲੋਂ ਸੁਖਬੀਰ ਸਿੰਘ ਬਾਦਲ ਦੀ ਪ੍ਰੇਰਨਾ ਉੱਤੇ ਹੜ੍ਹ ਪੀੜਤ ਖੇਤਰਾਂ ਵਿਖੇ ਪਸ਼ੂਆਂ ਲਈ 50 ਟਰੱਕ ਫੀਡ ਤੇ ਚਾਰੇ ਦਾ ਆਚਾਰ ਭੇਜਣ ਦਾ ਫ਼ੈਸਲਾ ਕੀਤਾ ਗਿਆ | ਇਸ ਸਮੱਗਰੀ 'ਤੇ 50 ਲੱਖ ਰੁ. ਦੇ ਕਰੀਬ ਰਾਸ਼ੀ ਖ਼ਰਚ ਹੋਵੇਗੀ, ਜਿਹੜੀ ਕਿ ਸਨਅਤਕਾਰ ਤੇ ਕਾਰੋਬਾਰੀ ਅਦਾ ਕਰਨਗੇ | ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਤੇ ਲੋਕਾਂ ਦੇ ਦਰਦ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਨਾਲ ਉਹ ਪਹਿਲੇ ਦਿਨ ਤੋਂ ਹੜ੍ਹ ਪੀੜਤ ਖੇਤਰਾਂ 'ਚ ਵਿਚਰ ਰਹੇ ਹਨ ਤੇ ਲੋਕਾਂ ਨੂੰ ਲੋੜ ਅਨੁਸਾਰ ਰਸਦਾਂ ਤੇ ਵਸਤਾਂ ਮੁਹੱਈਆ ਕਰਵਾ ਰਹੇ ਹਨ | ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੀ ਵਿੱਤੀ ਸਮਰੱਥਾ ਅਨੁਸਾਰ ਅੱਜ ਹਰ ਪੰਜਾਬੀ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਨੂੰ ਮੁੜ ਲੀਹ 'ਤੇ ਲਿਆਉਣ 'ਚ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਤੇਜਿੰਦਰ ਸਿੰਘ ਮਿੱਡੂਖੇੜਾ, ਪਿ੍ਥੀਪਾਲ ਸਿੰਘ ਬੋਪਾਰਾਏ, ਗੁਰਮੀਤ ਸਿੰਘ ਭਾਟੀਆ, ਡਾ. ਕਰਨਪ੍ਰੀਤ ਸਿੰਘ, ਹਰਜੀਤ ਸਿੰਘ, ਜਗਦੀਪ ਸਿੰਘ, ਇਕਬਾਲ ਸਿੰਘ, ਜਸਦੀਪ ਸਿੰਘ ਬਰਾੜ, ਮਨਵੀਰ ਸਿੰਘ ਸਿੱਧੂ, ਜਸਪ੍ਰੀਤ ਸਿੰਘ ਸੋਨੀ ਬੜੀ, ਰਮਨਦੀਪ ਸਿੰਘ ਬਾਵਾ, ਹਰਪ੍ਰੀਤ ਸਿੰਘ ਡਡਵਾਲ, ਸਰਬਜੀਤ ਸਿੰਘ ਪਾਰਸ, ਸੁਖਵਿੰਦਰ ਸਿੰਘ ਛਿੰਦੀ, ਜਸਬੀਰ ਸਿੰਘ ਜੱਸਾ, ਐਡਵੋਕੇਟ ਹਰਮਨਪ੍ਰੀਤ ਸਿੰਘ ਪਿ੍ੰਸ, ਕਰਮ ਸਿੰਘ ਬੱਬਰਾ, ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਗੁਰਵਿੰਦਰ ਸਿੰਘ ਬਾਕਰਪੁਰ, ਬਿਕਰਮਜੀਤ ਸਿੰਘ ਗੀਗੇਮਾਜਰਾ, ਬਲਵਿੰਦਰ ਸਿੰਘ ਲਖਨੌਰ, ਅਵਤਾਰ ਸਿੰਘ ਦਾਊਾ, ਗੁਰਦੀਪ ਸਿੰਘ ਵਿੱਕੀ ਮਨੌਲੀ (ਸਾਰੇ ਸਰਕਲ ਪ੍ਰਧਾਨ), ਕੇਸਰ ਸਿੰਘ ਬਲੌਂਗੀ, ਗੁਰਮੀਤ ਸਿੰਘ ਮੌਲੀ, ਜਸਪਾਲ ਸਿੰਘ ਸੋਹਾਣਾ, ਹਰਵਿੰਦਰ ਸਿੰਘ ਨੰਬਰਦਾਰ ਸੋਹਾਣਾ, ਸ਼ਮਸ਼ੇਰ ਸਿੰਘ ਪੁਰਖਾਲਵੀ, ਪਰਮਜੀਤ ਸਿੰਘ ਕਾਹਲੋਂ ਤੇ ਬਲਜੀਤ ਸਿੰਘ ਦੈੜੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਜੀ.ਆਈ 'ਚ ਅੱਖਾਂ ਦਾਨ ਵਿਸ਼ੇ 'ਤੇ ਪੇਂਟਿੰਗ, ਸਲੋਗਨ ਰਾਈਟਿੰਗ ਤੇ ਪੋਸਟਰ ਮੇਕਿੰਗ ਮੁਕਾਬਲੇ ਅਗਲੀ ਖ਼ਬਰ 14 ਸਾਲਾਂ ਤੋਂ ਬੰਦ ਪਈ ਬੱਸ ਸਟੈਂਡ ਦੇ ਨਾਲ ਵਾਲੀ ਸੜਕ ਮੁਹਾਲੀ ਦੀ ਬਦਕਿਸਮਤੀ- ਡਿਪਟੀ ਮੇਅਰ ਬੇਦੀ <br/>
Ad Position 24