13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ <br/>

Ad Position 21
No active advertisement
ਅਜੀਤ ਡੈਸਕ 05-09-2025
ਡੇਰਾਬੱਸੀ, 4 ਸਤੰਬਰ (ਰਣਬੀਰ ਸਿੰਘ ਪੜ੍ਹੀ)-ਪੰਜਾਬ 'ਚ ਹੜ੍ਹਾਂ ਕਾਰਨ ਪੈਦਾ ਹੋਈ ਭਾਰੀ ਤਬਾਹੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਆਪਣੀ ਕਿਰਤ ਕਮਾਈ 'ਚੋਂ ਰਾਹਤ ਸਮੱਗਰੀ ਨਾਲ ਭਰਿਆ ਇਕ ਟਰੱਕ ਰਵਾਨਾ ਕੀਤਾ ਗਿਆ | ਇਸ ਸਮੱਗਰੀ 'ਚ ਦਵਾਈਆਂ, ਪੀਣ ਵਾਲੇ ਪਾਣੀ ਦੀਆਂ ਬੋਤਲਾਂ, ਮੱਛਰਦਾਨੀਆਂ, ਬੈਟਰੀਆਂ ਤੇ ਪਸ਼ੂਆਂ ਲਈ ਚਾਰਾ ਅਤੇ ਹੋਰ ਲੋੜੀਂਦੀਆਂ ਵਸਤੂਆਂ ਸ਼ਾਮਿਲ ਸਨ | ਰਾਹਮ ਸਮੱਗਰੀ ਦੇ ਟਰੱਕ ਨੂੰ ਰਵਾਨਾ ਕਰਦੇ ਹੋਏ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਸੈਂਕੜੇ ਪਿੰਡ ਪਾਣੀ 'ਚ ਡੁੱਬੇ ਹੋਣ ਕਰਕੇ ਲੋਕ ਬੇਹੱਦ ਮੁਸ਼ਕਿਲ ਹਾਲਾਤਾਂ 'ਚ ਜੀਅ ਰਹੇ ਹਨ | ਇਸ ਸੰਕਟ ਦੀ ਘੜੀ 'ਚ ਡੇਰਾ ਬਾਬਾ ਨਾਨਕ ਸਮੇਤ ਕਈ ਹੜ੍ਹ-ਪ੍ਰਭਾਵਿਤ ਇਲਾਕਿਆਂ ਵੱਲ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਕਾਰਨ ਪੰਜਾਬ ਦੇ ਸੱਤ ਜ਼ਿਲਿ੍ਹਆਂ ਦੇ ਸੈਂਕੜੇ ਪਿੰਡ ਹੜ੍ਹਾਂ ਦੀ ਚਪੇਟ 'ਚ ਆਏ ਹਨ, ਜਿਸ ਕਾਰਨ ਦਰਜਨਾਂ ਮੌਤਾਂ, ਹਜ਼ਾਰਾਂ ਏਕੜ ਫ਼ਸਲਾਂ ਦਾ ਨੁਕਸਾਨ, ਪਸ਼ੂਆਂ ਦੀ ਹਾਨੀ ਅਤੇ ਘਰੇਲੂ ਸਾਮਾਨ ਤਬਾਹ ਹੋ ਚੁੱਕਾ ਹੈ | ਉਨ੍ਹਾਂ ਵਚਨ ਦਿੱਤਾ ਕਿ ਇਸ ਆਫ਼ਤ ਦੇ ਖ਼ਤਮ ਹੋਣ ਤੱਕ ਰਾਹਤ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਰਾਸ਼ਨ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਵਸਤੂਆਂ ਦੀ ਸਪਲਾਈ ਵੀ ਭੇਜੀ ਜਾਵੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਮੰਡਲ ਪ੍ਰਧਾਨ ਦੇਵ, ਮੰਡਲ ਪ੍ਰਧਾਨ ਬਾਂਸਲ, ਪ੍ਰਦੀਪ, ਰਾਜੂ, ਮੇਜਰ, ਸੋਨੀ ਸਮਗੌਲੀ, ਬਾਬੂ ਕੂੜਾਂਵਾਲਾ, ਅਚਿੰਤ, ਦਵਿੰਦਰ, ਗੁਲਾਟੀ, ਅੰਗਰੇਜ਼, ਪੁਸ਼ਪਿੰਦਰ ਮਹਿਤਾ, ਹਰਪ੍ਰੀਤ ਸਿੰਘ ਟਿੰਕੂ, ਸੰਨਤ ਭਾਰਦਵਾਜ ਤੇ ਗੁਲਜ਼ਾਰ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਸ਼ਹਿਰ 'ਚ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ <br/> ਅਗਲੀ ਖ਼ਬਰ ਪੀ.ਜੀ.ਆਈ 'ਚ ਅੱਖਾਂ ਦਾਨ ਵਿਸ਼ੇ 'ਤੇ ਪੇਂਟਿੰਗ, ਸਲੋਗਨ ਰਾਈਟਿੰਗ ਤੇ ਪੋਸਟਰ ਮੇਕਿੰਗ ਮੁਕਾਬਲੇ
Ad Position 24