13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਸ਼ਹਿਰ 'ਚ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ <br/>

Ad Position 21
No active advertisement
ਅਜੀਤ ਡੈਸਕ 05-09-2025
ਕੁਰਾਲੀ, 4 ਸਤੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਗੋਪੀ ਰਾਣਾ ਦੀ ਦੇਖ ਰੇਖ ਹੇਠ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ 'ਚ ਵੱਡੀ ਗਿਣਤੀ 'ਚ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ | ਭਗਵਾਨ ਸ੍ਰੀ ਰਾਮ ਦੀ ਮੂਰਤੀ ਨੂੰ ਇਕ ਸੁੰਦਰ ਪਾਲਕੀ 'ਚ ਸਜਾਇਆ ਗਿਆ, ਜਦਿਕਿ ਹਨੂਮਾਨ ਅਤੇ ਸ਼ਿਵ-ਪਾਰਵਤੀ ਦੀ ਇਕ ਸੁੰਦਰ ਝਾਕੀ ਨੂੰ ਇਕ ਵਿਸ਼ਾਲ ਰੂਪ 'ਚ ਸਜਾਇਆ ਗਿਆ | ਇਸ ਸ਼ੋਭਾ ਯਾਤਰਾ ਨੂੰ ਸੀਨੀਅਰ ਕਾਂਗਰਸੀ ਆਗੁ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ, ਜਦਿ ਕਿ ਇਸ ਯਾਤਰਾ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਕੌਂਸਲਰ ਰਮਾਕਾਂਤ ਕਾਲੀਆ ਸਮੇਤ ਹੋਰ ਮੁਹਤਬਰ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਹ ਸ਼ੋਭਾ ਯਾਤਰਾ ਸ਼ਹਿਰ ਦੀ ਕਿ੍ਸ਼ਨਾ ਮੰਡੀ ਤੋਂ ਸ਼ੁਰੂ ਹੋਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਲੰਘਦੀ ਹੋਈ ਵਾਪਸ ਕਿ੍ਸ਼ਨਾ ਮੰਡੀ ਵਿਖੇ ਸਮਾਪਤ ਹੋਈ | ਇਸ ਸ਼ੋਭਾ ਯਾਤਰਾ ਦਾ ਸ਼ਹਿਰ ਵਾਸੀਆਂ ਵਲੋਂ ਵੱਖ ਵੱਖ ਥਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਰਾਮ ਲੀਲ੍ਹਾ ਕਮੇਟੀ ਦੇ ਮੈਂਬਰ ਤੋਂ ਇਲਾਵਾ ਰਾਣਾ ਮੁਕੇਸ਼ ਕੁਮਾਰ ਚਨਾਲੋਂ, ਮੈਡਮ ਸੀਮਾ ਧੀਮਾਨ, ਪਰਮਜੀਤ ਕੌਰ ਤੇ ਸੁਰਿੰਦਰ ਕੌਰ ਸਮੇਤ ਸ਼ਹਿਰ ਦੀਆਂ ਹੋਰ ਸੰਗਤਾਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਪੰਡਵਾਲਾ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ <br/>
Ad Position 24