13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਔਖੀ ਘੜੀ 'ਚ ਹਲਕਾ ਡੇਰਾਬੱਸੀ ਦੇ ਲੋਕਾਂ ਦੀ ਸੇਵਾ 'ਚ ਹਾਜ਼ਰ ਹਾਂ : ਗੁਰਦਰਸ਼ਨ ਸਿੰਘ ਸੈਣੀ

Ad Position 21
No active advertisement
ਅਜੀਤ ਡੈਸਕ 05-09-2025
ਲਾਲੜੂ, 4 ਸਤੰਬਰ (ਰਾਜਬੀਰ ਸਿੰਘ)-ਡੇਰਾਬੱਸੀ ਹਲਕੇ ਤੋਂ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੇ ਆਪਣੇ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਹੜ੍ਹ ਪੀੜਤ ਪਰਿਵਾਰਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਵਲੋਂ ਕੇਂਦਰ ਪੱਧਰ ਉੱਤੇ ਮਦਦ ਲਈ ਵੀ ਹਰ ਯਤਨ ਕੀਤਾ ਜਾਵੇਗਾ | ਉਨ੍ਹਾਂ ਵਲੋਂ ਪਿੰਡ ਭਾਂਖਰਪੁਰ, ਟਿਵਾਣਾ, ਹੰਸਾਲਾ,ਆਲਮਗੀਰ, ਸਾਧਾਂਪੁਰ ਤੇ ਖਜੂਰ ਮੰਡੀ ਵਿਖੇ ਘੱਗਰ ਦਰਿਆ ਦੇ ਬੰਨ੍ਹ ਦਾ ਦੌਰਾ ਕਰਕੇ ਨਿੱਜੀ ਤੌਰ 'ਤੇ ਜ਼ਮੀਨੀ ਪੱਧਰ 'ਤੇ ਆ ਕੇ ਜਾਇਜ਼ਾ ਲਿਆ ਗਿਆ | ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਦਰਦ ਨੂੰ ਸੁਣਿਆ ਅਤੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ | ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਜਿਵੇਂ ਹੀ ਪੰਜਾਬ ਸਰਕਾਰ ਵਲੋਂ ਨੁਕਸਾਨ ਦੀ ਅਧਿਕਾਰਤ ਰਿਪੋਰਟ ਭੇਜੀ ਜਾਵੇਗੀ ਅਤੇ ਕੇਂਦਰ ਵਲੋਂ ਮਨਜੂਰੀ ਮਿਲਣ ਤੋਂ ਬਾਅਦ ਇਹ ਫੰਡ ਜਾਰੀ ਹੋ ਸਕਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਪੰਜਾਬ ਜਾਂ ਪੰਜਾਬ ਦੇ ਕਿਸੇ ਮੰਤਰੀ ਨੇ ਹਾਲੇ ਤੱਕ ਹੜ੍ਹ ਪੀੜਤਾਂ ਦੀ ਕੋਈ ਸਾਰ ਨਹੀਂ ਲਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਜਾਇਜ਼ਾ ਲੈਣਾ ਚਾਹੀਦਾ ਹੈ ਤਾਂ ਜੋ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਲਦ ਤੋਂ ਜਲਦ ਰਾਹਤ ਮਿਲ ਸਕੇ | ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭਾਜਪਾ ਹੜ੍ਹ ਪੀੜਤਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਹਾਲਤ 'ਚ ਲੋਕਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ | ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਰਾਜਨੀਤਿਕ ਤੋਂ ਉਪਰ ੳੱੁਠ ਕੇ ਇਸ ਸਮੇਂ ਲੋਕਾਂ ਦੀ ਸਹਾਇਤਾ ਲਈ ਇਕੱਠੇ ਹੋਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮੁਬਾਰਕਪੁਰ ਕਾਜ਼ਵੇਅ ਫ਼ਿਰ ਨੁਕਸਾਨਿਆ ਅਗਲੀ ਖ਼ਬਰ 8 ਸਾਲ ਦੀ ਨਿਮਰਤ ਨੇ ਹੜ੍ਹ ਪੀੜਤਾਂ ਲਈ ਗੋਲਕ ਤੋੜ ਦਿੱਤੇ 4350 ਰੁਪਏ
Ad Position 24