13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਯੂਨੀਵਰਸਿਟੀ ਤੋਂ ਹਥਿਆਰ ਸਮੇਤ ਗਿ੍ਫ਼ਤਾਰ ਨੌਜਵਾਨ ਨੂੰ ਅਦਾਲਤ ਨੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

Ad Position 21
No active advertisement
ਅਜੀਤ ਡੈਸਕ 05-09-2025
ਚੰਡੀਗੜ੍ਹ, 4 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਵਿਦਿਆਰਥੀ ਚੋਣਾਂ ਵਾਲੇ ਦਿਨ ਪੰਜਾਬ ਯੂਨੀਵਰਸਿਟੀ ਤੋਂ ਖੁਸ਼ਵਿੰਦਰ ਸਿੰਘ ਵਜੋਂ ਜਾਣੇ ਜਾਂਦੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਸੀ, ਜੌ ਕਿ ਸੈਕਟਰ-89 ਦਾ ਰਹਿਣ ਵਾਲਾ ਹੈ, ਜਿਸ ਤੋਂ ਪੁਲਿਸ ਨੇ ਇਕ ਦੇਸੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ | ਚੰਡੀਗੜ੍ਹ ਅਦਾਲਤ ਵਿਖੇ ਪੇਸ਼ ਕੀਤੇ ਜਾਣ 'ਤੇ ਇਲਾਕਾ ਮੈਜਿਸਟਰੇਟ ਨੇ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ | ਜਾਣਕਾਰੀ ਅਨੁਸਾਰ ਇਹ ਗਿ੍ਫ਼ਤਾਰੀ 3 ਸਤੰਬਰ, ਨੂੰ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਵਿਭਾਗ ਯਾਨੀ ਲਾਅ ਕੈਂਪਸ ਤੋਂ ਕੀਤੀ ਗਈ ਸੀ | ਬਰਾਮਦਗੀ ਤੋਂ ਬਾਅਦ ਉਸ ਖ਼ਿਲਾਫ਼ ਪੁਲਿਸ ਸਟੇਸ਼ਨ ਸੈਕਟਰ-11 ਵਿਖੇ ਆਰਮਜ਼ ਐਕਟ ਦੀ ਧਾਰਾ 25-54-59 ਦੇ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ | ਇਸ ਮਾਮਲੇ ਸਬੰਧੀ ਡੀ. ਐੱਸ. ਪੀ. ਉਦੈਪਾਲ ਨੇ ਦੱਸਿਆ ਕਿ ਉਕਤ ਨੌਜਵਾਨ ਐਸ.ਓ.ਪੀ.ਯੂ (ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ) ਨਾਲ ਜੁੜਿਆ ਹੋਇਆ ਹੈ ਅਤੇ ਪੁਲਿਸ ਅਧਿਕਾਰੀ ਉਸ ਕੋਲੋਂ ਬਰਾਮਦ ਹੋਏ ਹਥਿਆਰ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੇ ਹਨ | ਇਸ ਦੇ ਨਾਲ ਹੀ ਉਕਤ ਨੌਜਵਾਨ ਦੇ ਯੂਨੀਵਰਸਿਟੀ ਕੈਂਪਸ ਵਿਚ ਹਥਿਆਰ ਲਿਆਉਣ ਦੇ ਮਨਸੂਬੇ ਬਾਰੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ |


Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਜੀ.ਐਸ.ਟੀ. ਦਰਾਂ 'ਚ ਕੀਤੀ ਗਈ ਵੱਡੀ ਕਟੌਤੀ ਦਾ ਚੰਡੀਗੜ੍ਹ ਵਪਾਰ ਮੰਡਲ ਵਲੋਂ ਸਵਾਗਤ <br/> ਅਗਲੀ ਖ਼ਬਰ ਖੇਡ ਵਿਭਾਗ ਵਿਚ 3.91 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਸਰਕਾਰੀ ਕਲਰਕ ਵਿਰੁੱਧ ਮਾਮਲਾ ਦਰਜ
Ad Position 24