ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕੀਤਾ <br/>
ਅਜੀਤ ਡੈਸਕ
05-09-2025
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਵਿੱਚ ਨੇ ਦੋਸ ਲਗਾਇਆ ਕਿ ਲੁਧਿਆਣਾ ਨਗਰ ਨਿਗਮ ਦੀ ਇੱਕ ਕਾਲੋਨੀ ਵਿੱਚ ਇੱਕ ਪਲਾਟ ਦੀ ਰਜਿਸਟਰੀ ਹੋਣ ਸਬੰਧੀ ਜਾਣਕਾਰੀ ਦੇਣ ਲਈ ਉਪਰੋਕਤ ਮੁਲਜਮ ਅਮਨਿੰਦਰ ਸਿੰਘ ਕਲਰਕ ਨੇ ਉਸ ਕੋਲੋਂ 50000 ਰੁਪਏ ਦੀ ਰਿਸਵਤ ਦੀ ਮੰਗ ਕੀਤੀ ਹੈ |
ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜਮ ਰਜਤ ਸਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਦੀ ਰਿਸਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ | ਵਿਜੀਲੈਂਸ ਬਿਊਰੋ ਵੱਲੋਂ ਪੁੱਛਗਿੱਛ ਕਰਨ 'ਤੇ ਰਜਤ ਨੇ ਖੁਲਾਸਾ ਕੀਤਾ ਕਿ ਉਹ ਉਕਤ ਕਲਰਕ ਅਮਨਿੰਦਰ ਨਾਲ ਦਫਤਰ ਵਿੱਚ ਅਣਅਧਿਕਾਰਤ ਤੌਰ 'ਤੇ ਕੰਮ ਕਰਦਾ ਹੈ ਜਿਸ ਕਰਕੇ ਉਸਨੇ ਰਿਸਵਤ ਦੀ ਰਕਮ ਪ੍ਰਾਪਤ ਕਰਨ ਲਈ ਉਸਨੂੰ ਭੇਜਿਆ ਹੈ |
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਵਾਂ ਮੁਲਾਜਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭਿ੍ਸਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਮੁੱਖ ਮੁਲਜਮ ਨੂੰ ਵੀ ਜਲਦੀ ਹੀ ਗਿ੍ਫਤਾਰ ਕਰ ਲਿਆ ਜਾਵੇਗਾ |