13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਥਾਣਾ ਮਟੌਰ ਦੀ ਪੁਲਿਸ ਵਲੋਂ ਹੈਰੋਇਨ ਸਮੇਤ 3 ਮੁਲਜ਼ਮ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 05-09-2025
ਐੱਸ. ਏ. ਐੱਸ. ਨਗਰ, 4 ਸਤੰਬਰ (ਕਪਿਲ ਵਧਵਾ)-ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਮਟੌਰ ਥਾਣੇ ਨੇ ਵੱਖ-ਵੱਖ ਕਾਰਵਾਈਆਂ ਵਿਚ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਕੁੱਲ 145.10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪਹਿਲੇ ਮਾਮਲੇ ਵਿਚ ਥਾਣਾ ਮਟੌਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੋਰਿੰਡਾ ਦੇ ਰਹਿਣ ਵਾਲੇ ਦਵਿੰਦਰ ਸਿੰਘ ਨੂੰ ਗਿ੍ਫ਼ਤਾਰ ਕੀਤਾ | ਤਲਾਸ਼ੀ ਦੌਰਾਨ ਉਸ ਤੋਂ 140 ਗ੍ਰਾਮ ਹੈਰੋਇਨ ਨਾਲ 700 ਰੁਪਏ ਦੀ ਬਰਾਮਦੀ ਹੋਈ ਹੈ | ਪੁਲਿਸ ਨੇ ਉਸ ਦੇ ਮੋਟਰਸਾਈਕਲ ਨੂੰ ਵੀ ਜਬਤ ਕਰ ਲਿਆ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਹੈਰੋਇਨ ਸਪਲਾਈ ਕਰਨ ਦੇ ਕਾਰੋਬਾਰ ਵਿਚ ਸ਼ਾਮਿਲ ਸੀ | ਦੂਜੇ ਮਾਮਲੇ ਵਿਚ ਪੁਲਿਸ ਨੇ ਮਾਨਸਾ ਜ਼ਿਲ੍ਹੇ ਦੇ ਰਹਿਣ ਵਾਲੇ ਕੁਲਦੀਪ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਗਿ੍ਫ਼ਤਾਰ ਕੀਤਾ | ਉਨ੍ਹਾਂ ਤੋਂ 5.10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਜਾਂਚ ਅਨੁਸਾਰ, ਬਲਵਿੰਦਰ ਸਿੰਘ ਵਿਰੁੱਧ ਪਹਿਲਾਂ ਹੀ 3 ਅਪਰਾਧਿਕ ਮਾਮਲੇ ਦਰਜ ਹਨ, ਜਦੋਂ ਕਿ ਕੁਲਦੀਪ ਸਿੰਘ ਵਿਰੁੱਧ ਵੀ ਇਕ ਮਾਮਲਾ ਪਹਿਲਾਂ ਤੋਂ ਦਰਜ ਹੈ | ਥਾਣਾ ਇੰਚਾਰਜ ਨੇ ਦੱਸਿਆ ਕਿ ਦੋਵੇਂ ਕਾਰਵਾਈਆਂ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀਆਂ ਗਈਆਂ ਸਨ | ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਇਹ ਹੈਰੋਇਨ ਕਿੱਥੋਂ ਲਿਆਉਂਦੇ ਸਨ ਅਤੇ ਉਹ ਇਸਨੂੰ ਅੱਗੇ ਕਿੱਥੇ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ | ਤਿੰਨਾਂ ਮੁਲਜ਼ਮਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੌਰਾਨ ਸਿਹਤ ਸੇਵਾਵਾਂ ਦੇਣ ਲਈ ਜ਼ਿਲ੍ਹੇ 'ਚ ਨਵੇਂ ਮੈਡੀਕਲ ਅਫ਼ਸਰ ਨਿਯੁਕਤ <br/> ਅਗਲੀ ਖ਼ਬਰ 125 ਕਰੋੜ ਰੁਪਏ ਦੀ ਰਾਸ਼ੀ ਨੂੰ ਆਪਣੀ ਵੱਡੀ ਉਪਲਬਧੀ ਦੱਸ ਕੇ ਭਾਜਪਾ ਕਰ ਰਹੀ ਗੁਮਰਾਹ - ਚੰਦਰ ਮੁਖੀ ਸ਼ਰਮਾ <br/>
Ad Position 24