ਚੰਡੀਗੜ੍ਹ, 4 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮਾਲੀਆ ਅਤੇ ਆਫ਼ਤ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਨੇ ਅੱਜ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿਚ ਰਾਜ ਵਿਚ ਆਮ ਤੋਂ ਵੱਧ ਬਾਰਿਸ਼ ਕਾਰਨ ਪੈਦਾ ਹੋਈ ਸਥਿਤੀ ਅਤੇ ਹੜ੍ਹ ਪ੍ਰਬੰਧਨ ਤਿਆਰੀਆਂ ਦੀ ਵਿਸਥਾਰ ਵਿਚ ਸਮੀਖਿਆ ਕੀਤੀ ਗਈ | ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ, ਜ਼ਿਲ੍ਹਾ ਪ੍ਰਸ਼ਾਸਨ, ਆਫ਼ਤ ਪ੍ਰਬੰਧਨ ਇਕਾਈਆਂ ਅਤੇ ਹੋਰ ਹਿੱਸੇਦਾਰਾਂ ਨਾਲ ਤਿਆਰੀਆਂ ਦੀ ਸਮੀਖਿਆ ਕੀਤੀ ਗਈ | ਹੜ੍ਹ ਅਤੇ ਪਾਣੀ ਭਰਨ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ, ਸਰਕਾਰ ਨੇ ਈ-ਮੁਆਵਜ਼ਾ ਪੋਰਟਲ 15 ਸਤੰਬਰ, 2025 ਤੱਕ ਖੁੱਲ੍ਹਾ ਰੱਖਣ ਦਾ ਫੈਸਲਾ ਕੀਤਾ ਹੈ | ਇਸ ਪੋਰਟਲ ਰਾਹੀਂ, ਕਿਸਾਨ ਆਪਣੀਆਂ ਸਾਉਣੀ ਦੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਅੱਪਲੋਡ ਕਰ ਸਕਦੇ ਹਨ ਅਤੇ ਮੁਆਵਜ਼ੇ ਲਈ ਦਾਅਵੇ ਦਰਜ ਕਰ ਸਕਦੇ ਹਨ | ਹੁਣ ਤੱਕ, ਇਸ ਪੋਰਟਲ 'ਤੇ ਲਗਭਗ 4 ਲੱਖ ਏਕੜ ਸਾਉਣੀ ਦੀਆਂ ਫ਼ਸਲਾਂ ਦੇ ਨੁਕਸਾਨ ਦੇ ਦਾਅਵੇ ਦਰਜ ਕੀਤੇ ਗਏ ਹਨ | ਵਿਪੁਲ ਗੋਇਲ ਨੇ ਅਧਿਕਾਰੀਆਂ ਨੂੰ ਦਾਅਵਿਆਂ ਦੀ ਤਸਦੀਕ ਅਤੇ ਭੁਗਤਾਨ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮਿਲ ਸਕੇ | ਇਸ ਮਾਨਸੂਨ ਸੀਜ਼ਨ ਵਿਚ ਰਾਜ ਵਿਚ ਆਮ ਨਾਲੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਕਾਰਨ ਕਈ ਖੇਤਰਾਂ ਵਿਚ ਪਾਣੀ ਭਰਿਆ ਅਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ | ਮਾਲ ਮੰਤਰੀ ਨੇ ਪਹਿਲਾਂ ਤੋਂ ਲਾਗੂ ਕੀਤੇ ਗਏ ਉਪਾਵਾਂ ਦੀ ਪ੍ਰਭਾਵਸ਼ੀਲਤਾ ਦੀ ਸਮੀਖਿਆ ਕੀਤੀ ਅਤੇ ਕਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗ ਵਿਚ ਹੜ੍ਹ ਕੰਟਰੋਲ ਰੂਮ ਦੇ ਕੰਮਕਾਜ, ਰਾਹਤ ਸਟਾਕ ਦੀ ਉਪਲਬਧਤਾ ਅਤੇ ਬਚਾਅ ਉਪਕਰਨਾਂ ਦੀ ਸਮੀਖਿਆ ਕੀਤੀ ਗਈ | ਵਿਭਾਗ ਨੇ ਫ਼ੌਜ, ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼) ਅਤੇ ਵਲੰਟੀਅਰਾਂ ਨਾਲ ਤਾਲਮੇਲ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ 'ਤੇ ਵੀ ਜ਼ੋਰ ਦਿੱਤਾ | ਇਸ ਸਾਲ ਹਰਿਆਣਾ ਨੂੰ ਰਾਜ ਆਫ਼ਤ ਪ੍ਰਤੀਕਿਰਿਆ ਫ਼ੰਡ ਦੇ ਤਹਿਤ ਲਗਭਗ 636 ਕਰੋੜ ਰੁਪਏ ਦੀ ਵੰਡ ਪ੍ਰਾਪਤ ਹੋਈ ਹੈ | ਇਸ ਫ਼ੰਡ ਦੀ ਵਰਤੋਂ ਆਫ਼ਤ ਪ੍ਰਬੰਧਨ ਅਤੇ ਰਾਹਤ ਕਾਰਜਾਂ ਲਈ ਕੀਤੀ ਜਾਵੇਗੀ | ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਆਰ.ਬੀ ਭੌਂਡਸੀ ਦੀ ਪਹਿਲੀ ਬਟਾਲੀਅਨ, ਜਿਸ ਵਿਚ 950 ਜਵਾਨ ਸ਼ਾਮਲ ਹਨ, ਨੂੰ ਹਰਿਆਣਾ ਰਾਜ ਆਫ਼ਤ ਪ੍ਰਤੀਕਿਰਿਆ ਬਲ ਵਜੋਂ ਨਾਮਜ਼ਦ ਕੀਤਾ ਗਿਆ ਹੈ | ਇਹ ਬਲ ਆਫ਼ਤ ਪ੍ਰਭਾਵਿਤ ਖੇਤਰਾਂ ਵਿਚ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਲਈ ਤਿਆਰ ਹੈ ਮੀਟਿੰਗ ਵਿਚ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਭਾਰੀ ਬਾਰਸ਼ ਕਾਰਨ ਕਈ ਜ਼ਿਲਿ੍ਹਆਂ ਵਿਚ ਜਨਜੀਵਨ ਪ੍ਰਭਾਵਿਤ ਹੋਇਆ ਹੈ | ਵਿਭਾਗ ਨੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਸਾਰੇ ਜ਼ਰੂਰੀ ਉਪਾਅ ਕੀਤੇ ਹਨ | ਸਾਰੇ ਪ੍ਰਭਾਵਿਤ ਜ਼ਿਲਿ੍ਹਆਂ ਵਿਚ ਆਫ਼ਤ ਪ੍ਰਬੰਧਨ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਹਤ