13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਚੰਡੀਗੜ੍ਹ ਵਿਖੇ 8.94 ਲੱਖ ਦੀ ਸਾਈਬਰ ਧੋਖਾਧੜੀ ਸੰਬੰਧੀ ਅਣਪਛਾਤਿਆਂ ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 05-09-2025

ਚੰਡੀਗੜ੍ਹ, 4 ਸਤੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ 8.94 ਲੱਖ ਦੀ ਸਾਈਬਰ ਧੋਖਾਧੜੀ ਸਬੰਧੀ ਐਫ. ਆਈ. ਆਰ. ਦਰਜ ਕੀਤੀ ਹੈ | ਜਾਣਕਾਰੀ ਅਨੁਸਾਰ ਇਸ ਮਾਮਲੇ ਬਾਰੇ ਸ਼ਿਕਾਇਤ ਮਨਦੀਪ ਵਾਸੀ ਸੈਕਟਰ-46 (ਏ) ਚੰਡੀਗੜ੍ਹ ਦੁਆਰਾ ਦਰਜ ਕਰਵਾਈ ਗਈ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ ਅਣਪਛਾਤੇ ਧੋਖੇਬਾਜ਼ਾਂ ਨੇ ਇੰਸਟਾਗ੍ਰਾਮ ਅਤੇ ਵਟਸਐਪ ਰਾਹੀਂ ਪ੍ਰਚਾਰਿਤ ਕਮਿਸ਼ਨ-ਅਧਾਰਤ ਨਿਵੇਸ਼ ਯੋਜਨਾ ਰਾਹੀਂ ਉਸ ਨਾਲ ਕੁੱਲ 8,94,495 ਰੁਪਏ ਦੀ ਠੱਗੀ ਕੀਤੀ ਹੈ | ਪੁਲਿਸ ਅਧਿਕਾਰੀਆ ਅਨੁਸਾਰ ਪੀੜਤ ਨੂੰ ਜਿਆਦਾ ਮੁਨਾਫੇ ਦੇ ਵਾਅਦੇ ਨਾਲ ਨਿਵੇਸ਼ ਕਰਨ ਦਾ ਲਾਲਚ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅਣਪਚਾਤੇ ਵਿਅਕਤੀਆ ਨੇ ਉਸਦੀ ਰਕਮ ਹੜੱਪ ਲਈ | ਇਸ ਮਾਮਲੇ ਵਿਚ ਦੋਸ਼ੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ | ਅਧਿਕਾਰੀਆਂ ਨੇ ਨਾਗਰਿਕਾਂ ਨੂੰ ਅÏਨਲਾਈਨ ਘੁਟਾਲਿਆਂ ਪ੍ਰਤੀ ਸੁਚੇਤ ਰਹਿਣ ਅਤੇ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਸਾਈਬਰ ਕ੍ਰਾਈਮ ਸੈੱਲ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਹੈ |
ਮੁਹਾਲੀ ਵਿਖੇ ਖਾਕੀ ਕੱਪੜਿਆਂ ਵਿਚ ਘੁੰਮ ਰਹੇ ਲੁਟੇਰੇ
ਐੱਸ. ਏ. ਐੱਸ. ਨਗਰ, 4 ਸਤੰਬਰ (ਕਪਿਲ ਵਧਵਾ)- ਮੁਹਾਲੀ ਦੇ ਬਲੌਂਗੀ ਇਲਾਕੇ ਵਿਖੇ ਖਾਕੀ ਕਮੀਜ਼ ਵਿਚ ਕੁਝ ਮਾੜੇ ਅਨਸਰ ਰਾਹਗੀਰਾਂ ਨਾਲ ਪੁਲਿਸ ਬਣ ਕੇ ਲੁੱਟ-ਖੋਹ ਕਰ ਰਹੇ ਹਨ | ਇਸ ਗੱਲ ਦੀ ਗਵਾਹੀ ਭਰਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਦੋਂ ਬਲੌਂਗੀ ਦੇ ਰਹਿਣ ਵਾਲੇ ਮਿਥਲੇਸ਼ ਮਹਤੋ ਨੇ ਪੁਲਿਸ ਨੂੰ ਦੱਸਿਆ ਕਿ 20 ਅਗਸਤ ਦੀ ਰਾਤ ਨੂੰ ਮਕੈਨਿਕ ਦੀ ਦੁਕਾਨ ਤੋਂ ਉਹ ਘਰ ਵਾਪਿਸ ਪਰਤ ਰਿਹਾ ਸੀ ਤਾਂ ਇਕ ਸਿਫਟ ਕਾਰ ਨੇ ਬਲੌਂਗੀ ਪੁੱਲ ਉਤਰਦਿਆਂ ਉਸ ਨੂੰ ਰੋਕ ਲਿਆ ਅਤੇ ਦੋ ਵਿਅਕਤੀ ਕਾਰ 'ਚੋਂ ਉੱਤਰੇ ਜਿਨ੍ਹਾਂ 'ਚੋਂ ਇਕ ਨੇ ਖਾਕੀ ਕਮੀਜ਼ ਪਾਈ ਹੋਈ ਸੀ ਅਤੇ ਉਨ੍ਹਾਂ ਪੁਲਿਸ ਹੋਣ ਦਾ ਦਾਅਵਾ ਕਰਦਿਆ ਉਸ ਨੂੰ ਸ਼ੱਕ ਦੇ ਅਧਾਰ 'ਤੇ ਗੱਡੀ ਵਿਚ ਬਿਠਾ ਲਿਆ ਅਤੇ ਜਬਰਦਸਤੀ 5500 ਰੂਪਏ ਗੂਗਲ ਪੇਅ ਕਰਵਾ ਲਏ ਅਤੇ ਨਾਲ ਹੀ ਇਕ ਹਜ਼ਾਰ ਰੁਪਏ ਨਕਦ ਉਸ ਤੋਂ ਖੋਹ ਲਏ | ਇਸ ਸਬੰਧੀ ਥਾਣਾ ਬਲੌਂਗੀ ਦੀ ਪੁਲਿਸ ਨੇ ਹਾਲ ਹੀ ਵਿਚ ਬੀ. ਐਨ. ਐੱਸ. ਦੀ 307, 127 (2), 351 (2) ਅਤੇ 3 (5) ਤਹਿਤ ਮਾਮਲਾ ਦਰਜ ਕੀਤਾ ਹੈ | ਫਿਲਹਾਲ ਇਸ ਮਾਮਲੇ 'ਚ ਪੁਲਿਸ ਅਧਿਕਾਰੀਆਂ ਵਲੋਂ ਕਿਸੇ ਵੀ ਵਿਅਕਤੀ ਦੀ ਗਿ੍ਫਤਾਰੀ ਬਾਰੇ ਅਧਿਕਾਰਿਤ ਤੌਰ ਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ |
ਹਰਜੋਤ ਬੈਂਸ ਵਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੱੁਭਕਾਮਨਾਵਾਂ
ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)- ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸਟਰਪਤੀ ਡਾ. ਐਸ. ਰਾਧਾਕਿ੍ਸਨਨ ਨੂੰ ਸਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ | ਡਾ. ਐਸ. ਰਾਧਾਕਿ੍ਸਨਨ ਦੇ ਜਨਮਦਿਨ ਦੇ ਸਨਮਾਨ ਵਿੱਚ ਹਰ ਸਾਲ 5 ਸਤੰਬਰ ਨੂੰ ਮਨਾਏ ਜਾਂਦੇ ਅਧਿਆਪਕ ਦਿਵਸ ਸਬੰਧੀ ਆਪਣੇ ਸੰਦੇਸ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਸਲਾਘਾ ਕਰਦਿਆਂ ਉਨ੍ਹਾਂ ਨੂੰ 'ਸਮਾਜ ਦੀ ਰੀੜ੍ਹ ਦੀ ਹੱਡੀ' ਕਰਾਰ ਦਿੱਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਅਤੇ ਇੱਕ ਮਹਾਨ ਰਾਸਟਰ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ | ਨੌਜਵਾਨਾਂ ਨੂੰ ਆਦਰਸ ਨਾਗਰਿਕ ਬਣਾਉਣ ਲਈ ਉਨ੍ਹਾਂ ਨੂੰ ਗਿਆਨ, ਕਦਰਾਂ-ਕੀਮਤਾਂ ਅਤੇ ਹੁਨਰਾਂ ਨਾਲ ਲੈੱਸ ਕਰਨ ਵਾਸਤੇ ਅਧਿਆਪਕਾਂ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਕਿ੍ਪਟੋਕਰੰਸੀ ਤੇ ਡਾਰਕ ਵੈੱਬ ਜਾਂਚਾਂ ਬਾਰੇ ਸਿਖਲਾਈ ਸਮਾਗਮ <br/> ਅਗਲੀ ਖ਼ਬਰ ਪਿੰਡ ਸਿਤਾਰਪੁਰ 'ਚ ਕਈ ਘਰਾਂ 'ਚ ਪਾਣੀ ਦਾਖ਼ਲ ਹੋਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ <br/>
Ad Position 24