ਮਾਜਰੀ, 5 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪੰਥਕ ਆਗੂ ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਪੰਜਾਬ 'ਚ ਆਏ ਹੜ੍ਹਾਂ ਲਈ ਸਿੱਧੇ ਤੌਰ 'ਤੇ ਕੇਂਦਰ ਸਰਕਾਰ, ਸੂਬਾ ਸਰਕਾਰ ਤੇ ਜਲ ਸ੍ਰੋਤ ਵਿਭਾਗ ਦੇ ਅਧਿਕਾਰੀ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਹੜ੍ਹਾਂ ਨੂੰ ਕੁਦਰਤੀ ਆਫ਼ਤ ਆਖ ਕੇ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀਆਂ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਲਈ ਪਹਿਲੀਆਂ ਸਰਕਾਰਾਂ ਤੇ ਮੌਜੂਦਾ ਭਗਵੰਤ ਮਾਨ ਸਰਕਾਰ ਬਰਾਬਰ ਦੀ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਠੱਲ੍ਹ ਪਾਉਣ 'ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ ਹਨ | ਉਨ੍ਹਾਂ ਕਿਹਾ ਕਿ ਹੁਣ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਜਨਾਥ ਸਿੰਘ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੇ ਹੱਕ ਵਿਚ ਕੋਈ ਬਿਆਨ ਨਹੀਂ ਦਿੱਤਾ ਗਿਆ ਅਤੇ ਨਾਲ ਹੀ ਕਿਸੇ ਵਿਸ਼ੇਸ਼ ਪੈਕੇਜ਼ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਸਾਬਤ ਹੋ ਚੁੱਕਾ ਹੈ ਕਿ ਕੇਂਦਰ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨੂੰ ਦੇਸ਼ ਦਾ ਹਿੱਸਾ ਨਹੀਂ ਸਮਝਦੀ ਤਾਂ ਪੰਜਾਬ ਨੂੰ ਅੱਡ ਕਰ ਦੇਣਾ ਚਾਹੀਦਾ ਹੈ ਤਾਂ ਪੰਜਾਬ ਦੇ ਲੋਕ ਆਪਣੇ ਫ਼ੈਸਲੇ ਖ਼ੁਦ ਲੈ ਸਕਣ | ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਦੇ ਲੋਕਾਂ 'ਤੇ ਕੋਈ ਸੰਕਟ ਆਇਆ ਹੈ ਤਾਂ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬੀਆਂ ਦੇ ਹੱਕ ਵਿਚ ਖੜ੍ਹਨ ਦੀ ਬਜਾਏ ਮਸਲਿਆਂ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤਾ ਹੈ ਅਤੇ ਇਸੇ ਕਾਰਨ ਪੰਜਾਬ ਦੇ ਲੋਕਾਂ ਵਿਚ ਕੇਂਦਰ ਸਰਕਾਰ ਕਾਰਗੁਜਾਰੀ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾਂਦੀ ਹੈ | ਉਨ੍ਹਾਂ ਪੰਜਾਬ ਦੀਆਂ ਸਮੱੁਚੀਆਂ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਇਹ ਸਿਆਸੀ ਰੋਟੀਆਂ ਸੇਕਣ ਦਾ ਸਮਾਂ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਬਾਂਹ ਫੜ੍ਹਨ ਦਾ