ਮੁੱਲਾਂਪੁਰ ਗਰੀਬਦਾਸ, 5 ਸਤੰਬਰ (ਦਿਲਬਰ ਸਿੰਘ ਖੈਰਪੁਰ)-ਹੜ੍ਹਾਂ ਦੇ ਮੱਦੇਨਜ਼ਰ ਲੋਕ ਹਿੱਤ ਮਿਸ਼ਨ ਬੀ. ਕੇ. ਯੂ. ਪੰਜਾਬ ਤੇ ਮਿਸ਼ਲ ਸਤਲੁਜ ਵਲੋਂ ਮਾਜਰੀ ਬਲਾਕ ਸਥਿਤ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਲਗਾਏ ਗਏ ਰਾਹਤ ਕੈਂਪ 'ਚ ਕਾਂਗਰਸੀ ਆਗੂ ਵਿਜੇ ਸ਼ਰਮਾ ਟਿੰਕੂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਮਿਸ਼ਨ ਤੇ ਮਿਸਲ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਪੂਰੀ ਹਮਦਰਦੀ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ, ਲਿਹਾਜ਼ਾ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਔਖੀ ਘੜੀ 'ਚ ਸਹਾਇਤਾ ਕਰਨੀ ਚਾਹੀਦੀ ਹੈ | ਉਨ੍ਹਾਂ ਉਕਤ ਸੰਸਥਾਵਾਂ ਨੂੰ ਸੇਵਾ ਲਈ ਵਿੱਤੀ ਸਹਾਇਤਾ ਵੀ ਭੇਟ ਕੀਤੀ | ਇਸ ਮੌਕੇ ਗੁਰਮੀਤ ਸਿੰਘ ਸ਼ਾਂਟੂ, ਰਵਿੰਦਰ ਸਿੰਘ ਬਜੀਦਪੁਰ, ਮਨਦੀਪ ਸਿੰਘ ਖਿਜ਼ਰਾਬਾਦ, ਗੁਰਮੇਲ ਸਿੰਘ ਮੰਡ, ਦਰਸ਼ਨ ਸਿੰਘ ਖੇੜਾ, ਬਲਵਿੰਦਰ ਸਿੰਘ ਰੰਗੂਆਣਾ, ਭਗਤ ਸਿੰਘ ਭਗਤਮਾਜਰਾ, ਸੋਹਣ ਸਿੰਘ ਸੰਗਤਪੁਰਾ, ਹਰਨੇਕ ਸਿੰਘ ਤੱਕੀਪੁਰ, ਰਾਮ ਸਿੰਘ ਮਾਣਕਪੁਰ, ਨੇਤਰ ਸਿੰਘ, ਬਲਜੀਤ ਸਿੰਘ ਅਕਾਲਗੜ੍ਹ, ਕੁਲਦੀਪ ਸਿੰਘ ਓਇੰਦ, ਮੇਜਰ ਸਿੰਘ ਬਜੀਦਪੁਰ ਤੇ ਅੱਛਰ ਸਿੰਘ ਕੰਸਾਲਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |