21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਫ਼ਰਜ਼ੀ ਕਾਲ ਸੈਂਟਰ ਦੀ ਆੜ 'ਚ ਵਿਦੇਸ਼ਾਂ 'ਚ ਬੈਠੇ ਲੋਕਾਂ ਨਾਲ ਠੱਗੀ ਮਾਰਨ ਦੇ ਮਾਮਲੇ 'ਚ ਇਕ ਹੋਰ ਮੁਲਜ਼ਮ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 06-09-2025
ਪੰਚਕੂਲਾ, 5 ਸਤੰਬਰ (ਕਪਿਲ)-ਪੁਲਿਸ ਵਲੋਂ ਪੰਚਕੂਲਾ ਦੇ ਸੈਕਟਰ-22 ਸਥਿਤ ਆਈ. ਟੀ. ਪਾਰਕ ਵਿਚਲੇ ਤਿੰਨ ਅਜਿਹੇ ਕਾਲ ਸੈਂਟਰਾਂ ਦਾ ਪਰਦਾਫਾਸ਼ ਕੀਤਾ ਗਿਆ ਸੀ, ਜੋ ਕਿ ਵਿਦੇਸ਼ਾਂ 'ਚ ਬੈਠੇ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਆਪਣਾ ਸ਼ਿਕਾਰ ਬਣਾ ਰਹੇ ਸਨ | ਇਸ ਮਾਮਲੇ ਦੀ ਜਾਂਚ ਲਈ ਪੁਲਿਸ ਦੀਆਂ ਕਈ ਟੀਮਾਂ ਗਠਿਤ ਕੀਤਆਂ ਗਈਆਂ ਹਨ ਅਤੇ ਨਾ ਹੀ ਇਕ ਐੱਸ. ਆਈ. ਟੀ. ਦਾ ਵੀ ਗਠਨ ਕੀਤਾ ਗਿਆ ਹੈ | ਐੱਸ. ਆਈ. ਟੀ. ਇੰਚਾਰਜ ਯੋਗਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸੈਕਟਰ-20 ਤੋਂ ਪੁਲਿਸ ਵਲੋਂ ਇਸ ਧੋਖਾਧੜੀ 'ਚ ਸ਼ਾਮਿਲ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਮਨੀਸ਼ ਕੁਸ਼ਵਾਹਾ ਵਜੋਂ ਹੋਈ ਹੈ | ਇਸ ਸੰਬੰਧ 'ਚ ਜਾਣਕਾਰੀ ਦਿੰਦਿਆਂ ਐੱਸ. ਆਈ. ਟੀ. ਦੇ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਨੂੰ ਕਾਬੂ ਕਰਨ ਉਪਰੰਤ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਪੰਚਕੂਲਾ ਦੇ ਸੈਕਟਰ-22 ਸਥਿਤ ਆਈ. ਟੀ. ਪਾਰਕ 'ਚ ਤਿੰਨ ਅਜਿਹੇ ਕਾਲ ਸੈਂਟਰ ਚੱਲ ਰਹੇ ਸਨ ਜੋ ਕਿ ਵਿਦੇਸ਼ਾਂ 'ਚ ਬੈਠੇ ਲੋਕਾਂ ਨੂੰ ਓ. ਟੀ. ਟੀ. ਰੀਚਾਰਜ ਅਤੇ ਬੈਂਕ ਸਰਵਿਸ ਦੇ ਨਾਂਂਅ 'ਤੇ ਸਾਈਬਰ ਠੱਗੀ ਦਾ ਸ਼ਿਕਾਰ ਬਣਾਉਂਦੇ ਸਨ | ਇਸ ਮਾਮਲੇ 'ਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੱਕਾ ਹੈ, ਜਿਨ੍ਹਾਂ 'ਚੋਂ ਦੋ ਨੂੰ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ ਹੈ, ਜਦਕਿ ਗੁਜਰਾਤ ਦੇ ਰਹਿਣ ਵਾਲੇ ਮਨੀਸ਼ ਕੁਸ਼ਵਾਹਾ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਜਾਰੀ... ਅਗਲੀ ਖ਼ਬਰ ਜਸਵੀਰ ਰਾਮ ਦੀਆਂ ਕਲਾਕਿ੍ਤੀਆਂ ਰਹੀਆਂ ਖਿੱਚ ਦਾ ਕੇਂਦਰ <br/>
Ad Position 24