21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮਨੁੱਖਤਾ ਦੀ ਸੇਵਾ ਲਈ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 06-09-2025
ਐੱਸ. ਏ. ਐੱਸ. ਨਗਰ, 5 ਸਤੰਬਰ (ਪ੍ਰੋ. ਅਵਤਾਰ ਸਿੰਘ)-ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਲੋਂ ਗ੍ਰੇਟ ਨਵ ਭਾਰਤ ਮਿਸ਼ਨ ਫਾਊਾਡੇਸ਼ਨ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਸਾਰਿਆਂ ਨੂੰ ਖ਼ੂਨਦਾਨ ਨੂੰ ਇਕ ਫ਼ਰਜ਼ ਨਹੀਂ, ਬਲਕਿ ਮਨੁੱਖਤਾ ਪ੍ਰਤੀ ਇਕ ਗਹਿਰੀ ਜ਼ਿੰਮੇਵਾਰੀ ਵਜੋਂ ਦੇਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਨੇ ਸਮਾਗਮ ਲਈ ਸਹੀ ਮਾਹੌਲ ਤਿਆਰ ਕੀਤਾ ਅਤੇ ਅਜੋਕੇ ਸਮੇਂ 'ਚ ਨਿਰਸਵਾਰਥ ਭਾਵਨਾ ਦੇ ਮਹੱਤਵ ਨੂੰ ਹੋਰ ਮਜ਼ਬੂਤ ਕੀਤਾ | ਇਸ ਮੌਕੇ ਰਾਜਪਾਲ ਪੰਜਾਬ ਨੇ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਮਨੁੱਖਤਾ ਦੇ ਕੰਮ ਹੀ ਸਮਾਜ ਨੂੰ ਇਕਜੁੱਟ ਰੱਖਦੇ ਹਨ ਅਤੇ ਇਨ੍ਹਾਂ 'ਚੋਂ ਖ਼ੂਨਦਾਨ ਸਭ ਤੋਂ ਉੱਤਮ ਕਾਰਜ ਹੈ ਕਿਉਂਕਿ ਸਾਡੇ ਵਲੋਂ ਦਾਨ ਕੀਤਾ ਖ਼ੂਨ ਕਿਸੇ ਮਨੁੱਖ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ | ਇਸ ਮੌਕੇ ਲਿਮਕਾ ਬੁੱਕ ਰਿਕਾਰਡ ਹੋਲਡਰ ਅਤੇ ਪੀ. ਐਚ. ਡੀ. ਚੈਂਬਰ (ਪੰਜਾਬ) ਦੇ ਸਹਿ-ਚੇਅਰਮੈਨ ਅਤੇ ਪਲਕਸ਼ਾ ਯੂਨੀਵਰਸਿਟੀ ਮੁਹਾਲੀ ਦੇ ਸੰਸਥਾਪਕ ਕਰਨ ਗਲਹੋਤਰਾ ਵੀ ਮੌਜੂਦ ਸਨ | ਇਸ ਮੌਕੇ ਪੀ. ਐਚ. ਡੀ. ਚੈਂਬਰ ਤੋਂ ਰਾਜਨ ਚੋਪੜਾ ਨੇ ਵੀ ਉਚੇਚੇ ਤੌਰ 'ਤੇ ਕੈਂਪ 'ਚ ਪਹੁੰਚ ਕੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ, ਜਦਕਿ ਸੀ. ਜੀ. ਸੀ. ਯੂਨੀਵਰਸਿਟੀ ਵਲੋਂ ਕਾਰਜਕਾਰੀ ਨਿਰਦੇਸ਼ਕ ਸੁਸ਼ੀਲ ਪ੍ਰਾਸ਼ਰ ਨੇ ਸਾਰਿਆਂ ਨੂੰ ਜੀ ਆਇਆ ਆਖਦੇ ਹੋਏ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ | ਕੈਂਪ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ 618 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਖ਼ੂਨਦਾਨੀਆਂ ਲਈ ਲੋੜੀਦੀਂ ਡਾਈਟ ਦਾ ਪ੍ਰਬੰਧ ਵੀ ਕੀਤਾ ਗਿਆ ਸੀ | ਅੰਤ 'ਚ ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਸਮੁੱਚੇ ਖ਼ੂਨਦਾਨੀਆਂ, ਮਹਿਮਾਨਾਂ ਅਤੇ ਵਲੰਟੀਅਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਐਨ. ਆਈ. ਆਰ. ਐਫ-2025 ਰੈਂਕਿੰਗ 'ਚ ਸੀ. ਜੀ. ਸੀ. ਲਾਂਡਰਾਂ ਨੂੰ ਅਨੁਸ਼ਾਸਨ 'ਚ ਉੱਤਮਤਾ ਸੰਬੰਧੀ ਮਿਲੀ ਮਾਨਤਾ <br/... ਅਗਲੀ ਖ਼ਬਰ ਨਵਾਂਗਰਾਓਾ ਵਿਖੇ ਪ੍ਰਸ਼ਾਸਨ ਨੇ ਬਚਾਅ ਕਾਰਜਾਂ 'ਚ ਤੇਜ਼ੀ ਨਾ ਲਿਆਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ-ਵਿਨੀਤ ਜੋਸ਼ੀ...
Ad Position 24