ਖਰੜ, 5 ਸਤੰਬਰ (ਗੁਰਮੁੱਖ ਸਿੰਘ ਮਾਨ)-ਤਹਿਸੀਲ ਖਰੜ ਦੇ ਪਿੰਡ ਭਗਤਮਾਜਰਾ ਦੇ ਵਸਨੀਕ ਗੁਲਜਾਰ ਸਿੰਘ ਜੋ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਨਦੀ ਵਿਚ ਡੁੱਬਣ ਕਰਕੇ ਮੌਤ ਦੇ ਮੂੰਹ 'ਚ ਜਾ ਪਏ ਸਨ, ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਭਲੇਕੇ 7 ਸਤੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 1 ਵਜੇ ਦੇ ਵਿਚਕਾਰ ਗੁਰਦੁਆਰਾ ਸਾਹਿਬ ਪਿੰਡ ਭਗਤਮਾਜਰਾ ਨਿਊ ਚੰਡੀਗੜ੍ਹ ਵਿਖੇ ਹੋਵੇਗੀ |